ਕਿਸਾਨਾਂ ਵਲੋਂ ਰੋਡ ਜਾਮ ਕਰਨ ਦਾ ਐਲਾਨ, ਦਿੱਲੀ-ਜੈਪੁਰ ਹਾਈਵੇਅ 'ਤੇ ਤਾਇਨਾਤ ਹੋਣਗੇ 2 ਹਜ਼ਾਰ ਜਵਾਨ

Friday, Dec 11, 2020 - 11:34 AM (IST)

ਨਵੀਂ ਦਿੱਲੀ- ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 16ਵੇਂ ਦਿਨ ਯਾਨੀ ਸ਼ੁੱਕਰਵਾਰ ਨੂੰ ਵੀ ਜਾਰੀ ਹੈ। ਕਿਸਾਨਾਂ ਨੇ ਅੱਜ ਤੋਂ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਵੀਰਵਾਰ ਨੂੰ ਦਿੱਲੀ ਸਿੰਘੂ ਬਾਰਡਰ 'ਤੇ ਬੈਠਕ ਤੋਂ ਬਾਅਦ ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਬੈਠਕ 'ਚ ਇਹ ਫੈਸਲਾ ਹੋਇਆ ਹੈ ਕਿ ਪੂਰੇ ਭਾਰਤ 'ਚ ਹੁਣ ਰੇਲਵੇ ਟਰੈਕ 'ਤੇ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਉੱਥੇ ਹੀ ਕਿਸਾਨ ਨੇਤਾ ਰਾਕੇਸ਼ ਟਿਕੈਤ ਅਨੁਸਾਰ ਜੇਕਰ ਕੇਂਦਰ ਸਰਕਾਰ ਸਾਡੀਆਂ 15 'ਚੋਂ 12 ਮੰਗਾਂ 'ਤੇ ਸਹਿਮਤ ਹੈ ਤਾਂ ਇਸ ਦਾ ਮਤਲਬ ਹੈ ਕਿ ਕਾਨੂੰਨ ਸਹੀ ਨਹੀਂ ਹੈ। ਕਿਸਾਨ ਨੇਤਾ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ 'ਤੇ ਹੀ ਅੜੇ ਹੋਏ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕਰਨਗੇ। ਇਸ ਨੂੰ ਲੈ ਕੇ ਹਰਿਆਣਾ ਪੁਲਸ ਅਲਰਟ ਹੋ ਗਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਸੋਚਦੀ ਹੈ ਕੇਂਦਰ ਸਰਕਾਰ, PM ਮੋਦੀ ਨੇ ਸ਼ੇਅਰ ਕੀਤਾ ਵੀਡੀਓ

ਕਿਸਾਨਾਂ ਵਲੋਂ ਜੈਪੁਰ ਹਾਈਵੇਅ ਐੱਨ.ਐੱਚ-48 ਬਲਾਕ ਕਰਨ ਦੇ ਐਲਾਨ ਤੋਂ ਬਾਅਦ ਭਾਰੀ ਪੁਲਸ ਫ਼ੋਰਸ ਦੀ ਤਾਇਨਾਤੀ ਕੀਤੀ ਜਾ ਰਹੀ ਹੈ। 2 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਐੱਨ.ਐੱਚ.-48 'ਤੇ ਮੋਰਚਾ ਸੰਭਾਲਣਗੇ। ਕਿਸਾਨਾਂ ਨਾਲ ਵੱਖ-ਵੱਖ ਸੰਗਠਨਾਂ ਵਲੋਂ 12 ਦਸੰਬਰ ਨੂੰ ਅੰਦੋਲਨ ਤੇਜ਼ ਕਰਨ ਦੀ ਅਪੀਲ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵਿਵਸਥਾ ਮੁਸਤੈਦ ਰਹੇਗੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਤਾਇਨਾਤ 2 IPS ਨਿਕਲੇ ਕੋਰੋਨਾ ਪਾਜ਼ੇਟਿਵ

ਨੋਟ : ਕਿਸਾਨਾਂ ਵਲੋਂ ਹਾਈਵੇਅ ਜਾਮ ਕਰਨ ਦਾ ਐਲਾਨ, ਇਕ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News