ਕਿਸਾਨ ਅੰਦੋਲਨ ਦਾ 20ਵਾਂ ਦਿਨ, ਕਿਸਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ 'ਚ ਜੁੱਟੀ ਸਰਕਾਰ
Tuesday, Dec 15, 2020 - 10:39 AM (IST)
ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ 'ਚ ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ 'ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਖ਼ਤਮ ਕਰਨ ਨੂੰ ਲੈ ਕੇ ਮੰਨ ਹੀ ਨਹੀਂ ਰਹੇ ਹਨ। ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਸਰਕਾਰ ਕਿਸਾਨਾਂ ਨੂੰ ਸਮਝਾਉਣ ਅਤੇ ਮਨਾਉਣ ਦੀ ਕਾਫੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਮੰਨਣ ਨੂੰ ਤਿਆਰ ਨਹੀਂ ਹਨ। ਆਪਣੀਆਂ ਮੰਗਾਂ ਦੇ ਸਮਰਥਨ 'ਚ ਸੋਮਵਾਰ ਨੂੰ ਕਿਸਾਨਾਂ ਨੇ ਭੁੱਖ-ਹੜਤਾਲ ਵੀ ਕੀਤੀ। ਇਹ ਭੁੱਖ-ਹੜਤਾਲ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਚਲੀ। ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਇਸ ਅੰਦੋਲਨ ਵਿਚ ਹੁਣ ਹੋਰ ਲੋਕ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ: ਕਿਸਾਨਾਂ ਨਾਲ ਜਲਦ ਹੋਵੇਗੀ ਅਗਲੀ ਬੈਠਕ, ਅਸੀਂ ਜਥੇਬੰਦੀਆਂ ਦੇ ਸੰਪਰਕ 'ਚ ਹਾਂ : ਨਰੇਂਦਰ ਤੋਮਰ
ਓਧਰ ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਰਕਾਰ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਨਾ-ਇਨਸਾਫੀ ਨਹੀਂ ਹੋਣ ਦੇਵੇਗੀ। ਗਡਕਰੀ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਹੈ ਕਿ ਉਹ ਸਰਕਾਰ ਨਾਲ ਆਉਣ ਅਤੇ ਗੱਲਬਾਤ ਜ਼ਰੀਏ ਹੀ ਇਸ ਗਤੀਰੋਧ ਦਾ ਰਾਹ ਨਿਕਲੇਗਾ। ਜੇਕਰ ਉਨ੍ਹਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਜਾਵੇਗਾ ਤਾਂ ਨਿਸ਼ਚਿਤ ਰੂਪ ਨਾਲ ਉਹ ਕਿਸਾਨਾਂ ਨਾਲ ਗੱਲਬਾਤ ਕਰਨਗੇ। ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਸੁਝਾਅ ਦਿੰਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਮੰਨਣ ਨੂੰ ਤਿਆਰ ਹੈ।
ਇਹ ਵੀ ਪੜ੍ਹੋ: ਕੇਜਰੀਵਾਲ ਦਾ ਕੈਪਟਨ 'ਤੇ ਪਲਟਵਾਰ, ਕਿਹਾ- 'ਕੇਂਦਰ ਨਾਲ ਸੈਟਿੰਗ ਕਰਕੇ ਕਿਸਾਨੀ ਅੰਦੋਲਨ ਵੇਚ ਦਿੱਤਾ?'
ਉੱਥੇ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੀ ਅਗਲੀ ਤਾਰੀਖ਼ ਤੈਅ ਕਰਨ ਲਈ ਸਰਕਾਰ ਉਨ੍ਹਾਂ ਨਾਲ ਸੰਪਰਕ 'ਚ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸੇ ਵੀ ਸਮੇਂ ਗੱਲਬਾਤ ਲਈ ਤਿਆਰ ਹੈ। ਕਿਸਾਨ ਨੇਤਾਵਾਂ ਨੂੰ ਤੈਅ ਕਰ ਕੇ ਦੱਸਣਾ ਹੈ ਕਿ ਉਹ ਅਗਲੀ ਬੈਠਕ ਲਈ ਕਦੋਂ ਤਿਆਰ ਹਨ।
ਇਹ ਵੀ ਪੜ੍ਹੋ: ਕਿਸਾਨਾਂ ਦਾ ਦੋਸ਼- 'ਸਰਕਾਰ MSP ਦੇ ਮੁੱਦੇ 'ਤੇ ਕਰ ਰਹੀ ਹੈ ਗੁੰਮਰਾਹ'
ਨੋਟ: ਕਿਸਾਨ ਅੰਦੋਲਨ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ