ਕਿਸਾਨੀ ਘੋਲ ਦਾ 21ਵਾਂ ਦਿਨ, ਅੱਜ ਦਿੱਲੀ-ਨੋਇਡਾ ਸਰਹੱਦ ਜਾਮ ਕਰਨਗੇ ਕਿਸਾਨ

Wednesday, Dec 16, 2020 - 10:45 AM (IST)

ਕਿਸਾਨੀ ਘੋਲ ਦਾ 21ਵਾਂ ਦਿਨ, ਅੱਜ ਦਿੱਲੀ-ਨੋਇਡਾ ਸਰਹੱਦ ਜਾਮ ਕਰਨਗੇ ਕਿਸਾਨ

ਨਵੀਂ ਦਿੱਲੀ— ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਬੁੱਧਵਾਰ ਯਾਨੀ ਕਿ ਅੱਜ 21ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨਿਆਂ 'ਤੇ ਬੈਠੇ ਹਨ। ਕਿਸਾਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਜਿੱਦ 'ਤੇ ਅੜੇ ਹੋਏ ਹਨ ਅਤੇ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਲਈ ਗਰੰਟੀ ਕਾਨੂੰਨ ਚਾਹੁੰਦੇ ਹਨ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਛੱਡ ਕੇ ਗੱਲਬਾਤ ਕਰਨੀ ਚਾਹੀਦੀ ਹੈ, ਕਿਉਂਕਿ ਗੱਲਬਾਤ ਨਾਲ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦਾ ਦੋਸ਼- 'ਸਰਕਾਰ MSP ਦੇ ਮੁੱਦੇ 'ਤੇ ਕਰ ਰਹੀ ਹੈ ਗੁੰਮਰਾਹ'

ਦਿੱਲੀ 'ਚ ਕਿਸਾਨਾਂ ਦੇ ਡੇਰੇ—
ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ 40 ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ ਅਤੇ ਉਹ ਲੰਬੇ ਸਮੇਂ ਤੱਕ ਸੰਘਰਸ਼ ਦੀ ਗੱਲ ਕਰ ਰਹੇ ਹਨ। ਕਿਸਾਨਾਂ ਨੇ ਜਦੋਂ ਦਿੱਲੀ ਕੂਚ ਕੀਤਾ ਸੀ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ 6 ਮਹੀਨੇ ਦਾ ਰਾਸ਼ਨ-ਪਾਣੀ ਲੈ ਕੇ ਆਏ ਹਨ, ਕਿਉਂਕਿ ਸਰਕਾਰ ਨਾਲ ਉਨ੍ਹਾਂ ਦੀ ਲੜਾਈ ਲੰਬੀ ਚੱਲੇਗੀ। 

ਇਹ ਵੀ ਪੜ੍ਹੋ: ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਸਰਕਾਰ 24 ਘੰਟੇ ਤਿਆਰ: PM ਮੋਦੀ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸਖ਼ਤ—
ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਰੁਖ਼ ਸਾਫ਼ ਕਰਦੇ ਹੋਏ ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਵਾਉਣਗੇ। ਜਦੋਂ ਤਕ ਉਨ੍ਹਾਂ ਨੂੰ ਹੱਕ ਵਾਪਸ ਨਹੀਂ ਮਿਲ ਜਾਂਦੇ, ਉਹ ਇਹ ਲੜਾਈ ਜਾਰੀ ਰੱਖਣਗੇ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਬੁੱਧਵਾਰ ਯਾਨੀ ਕਿ ਅੱਜ ਦਿੱਲੀ ਅਤੇ ਨੋਇਡਾ ਵਿਚਾਲੇ ਚਿੱਲਾ ਸਰਹੱਦ ਨੂੰ ਪੂਰੀ ਤਰ੍ਹਾਂ ਜਾਮ ਕਰ ਦੇਣਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਗੱਲਬਾਤ ਕਰਨ ਤੋਂ ਨਹੀਂ ਦੌੜ ਰਹੇ ਪਰ ਸਰਕਾਰ ਨੂੰ ਸਾਡੀਆਂ ਮੰਗਾਂ 'ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਠੋਸ ਪ੍ਰਸਤਾਵ ਨਾਲ ਆਉਣਾ ਹੋਵੇਗਾ। 

ਇਹ ਵੀ ਪੜ੍ਹੋ: ਕਿਸਾਨੀ ਘੋਲ: ਹੱਕਾਂ ਲਈ ਡਟੇ ਹਾਂ, ਹੁਣ ਤਾਂ 'ਹੱਕ' ਲੈ ਕੇ ਹੀ ਘਰਾਂ ਨੂੰ ਮੁੜਾਂਗੇ (ਵੇਖੋ ਤਸਵੀਰਾਂ)

ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ—
ਓਧਰ ਸੁਪਰੀਮ ਕੋਰਟ 'ਚ ਕਿਸਾਨ ਅੰਦੋਲਨ ਨਾਲ ਜੁੜੀਆਂ ਕਈ ਪਟੀਸ਼ਨਾਂ 'ਤੇ ਅੱਜ ਸੁਣਵਾਈ ਵੀ ਹੋਣੀ ਹੈ, ਇਨ੍ਹਾਂ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਭੀੜ ਇਕੱਠੀ ਕਰਨ, ਕੋਰੋਨਾ ਵਾਇਰਸ ਦੀ ਆਫ਼ਤ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿਚ ਮਨੁੱਖੀ ਅਧਿਕਾਰਾਂ, ਪੁਲਸ ਦੀ ਕਾਰਵਾਈ ਅਤੇ ਕਿਸਾਨਾਂ ਦੀ ਮੰਗ ਮੰਨਣ ਦੀ ਅਪੀਲ ਵੀ ਕੀਤੀ ਗਈ ਹੈ। ਚੀਫ਼ ਜਸਟਿਸ ਐੱਸ. ਏ. ਬੋਬੜੇ, ਜਸਟਿਸ ਏ. ਐੱਸ. ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਮਣੀਅਮ ਦੀ ਬੈਂਚ ਇਸ ਬਾਬਤ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ: 'ਦਿੱਲੀ 'ਚ ਧਰਨਿਆਂ 'ਤੇ ਬੈਠੇ ਕਿਸਾਨ, ਰੋਜ਼ਾਨਾ ਹੋ ਰਿਹੈ 3500 ਕਰੋੜ ਰੁਪਏ ਦਾ ਨੁਕਸਾਨ'

ਨੋਟ: ਸੜਕਾਂ 'ਤੇ ਕਿਸਾਨ, ਸੁਪਰੀਮ ਕੋਰਟ ਕਰੇਗਾ ਸੁਣਵਾਈ, ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ​​​​​​​


author

Tanu

Content Editor

Related News