ਦਿੱਲੀ ’ਚ ਕਿਸਾਨਾਂ ਦਾ ਅੰਦੋਲਨ 24ਵੇਂ ਦਿਨ ਵੀ ਜਾਰੀ, ਹੱਕਾਂ ਲਈ ਕੜਾਕੇ ਦੀ ਠੰਡ ’ਚ ਡਟੇ ਕਿਸਾਨ

12/19/2020 10:47:54 AM

ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਦਾ ਅੰਦੋਲਨ ਅੱਜ 24ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਸਿੰਘੂ ਸਰਹੱਦ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਸਾਡੀ ਲੜਾਈ ਜਾਰੀ ਰਹੇਗੀ। ਦੱਸ ਦੇਈਏ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਮਗਰੋਂ ਸਰਕਾਰ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਹੁਣ ਇਹ ਮੁੱਦਾ ਸੁਪਰੀਮ ਕੋਰਟ ਪੁੱਜ ਚੁੱਕਾ ਹੈ। ਸੁਪਰੀਮ ਕੋਰਟ ਨੇ ਹਾਲਾਂਕਿ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਰਾਹ ਨਹੀਂ ਰੋਕਿਆ ਜਾ ਸਕਦਾ। ਗੱਲਬਾਤ ਨਾਲ ਹੀ ਇਸ ਮੁੱਦੇ ਦਾ ਹੱਲ ਕੱਢਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਪੰਜਾਬ ਨੂੰ ਸਮਝਣ 'ਚ ਨਾਕਾਮ ਰਹੀ ਮੋਦੀ ਸਰਕਾਰ,ਆਖ਼ਿਰ ਕਿੱਥੇ ਹੋਈ ਗ਼ਲਤੀ

ਕੜਾਕੇ ਦੀ ਠੰਡ ਵਿਚ ਵੀ ਕਿਸਾਨਾਂ ਦਾ ਹੌਂਸਲਾ ਘੱਟ ਨਹੀਂ ਹੋਇਆ ਹੈ। ਦਿੱਲੀ ਦੀਆਂ ਵੱਖ-ਵੱਖ  ਸਰਹੱਦਾਂ ’ਤੇ ਕਿਸਾਨ ਡਟੇ ਹੋਏ ਹਨ। ਸਿੰਘੂ, ਟਿਕਰੀ ਅਤੇ ਦਿੱਲੀ-ਯੂ. ਪੀ. ਸਰਹੱਦ ’ਤੇ ਪ੍ਰਦਰਸ਼ਨਕਾਰੀ ਡਟੇ ਹੋਏ ਹਨ। ਸਭ ਤੋਂ ਵੱਡੀ ਗਿਣਤੀ ’ਚ ਕਿਸਾਨ ਸਿੰਘੂ ਸਰਹੱਦ ’ਤੇ ਹਨ। ਦਿੱਲੀ-ਯੂ. ਪੀ ਸਰਹੱਦ ’ਤੇ ਡਟੇ ਪ੍ਰਦਰਸ਼ਨਕਾਰੀ ਸੋਲਨ ਪੈਨਲ ਨਾਲ ਫੋਨ ਅਤੇ ਟਰੈਕਟਰ ਦੀ ਬੈਟਰੀ ਚਾਰਜ ਕਰ ਰਹੇ ਹਨ।

ਅੰਮਿ੍ਰਤ ਸਿੰਘ ਨਾਂ ਦੇ ਕਿਸਾਨ ਨੇ ਦੱਸਿਆ ਕਿ ਉਹ ਸੋਲਰ ਪਲੇਟ ਲੈ ਕੇ ਆਏ ਹਨ, ਜੇਕਰ ਫੋਨ ਦੀ ਬੈਟਰੀ ਡਾਊਨ ਹੋ ਜਾਵੇਗੀ ਤਾਂ ਘਰ ਗੱਲ ਨਹੀਂ ਹੋ ਸਕੇਗੀ। ਸਰਕਾਰ ਕੀ ਸਹੂਲਤ ਦੇਵੇਗੀ, ਉਹ ਸਾਡੀਆਂ ਮੰਗਾਂ ਦਾ ਮੰਨ ਨਹੀਂ ਰਹੀ। 

ਇਹ ਵੀ ਪੜ੍ਹੋ: ਰਾਤੋ-ਰਾਤ ਨਹੀਂ ਆਏ ਹਨ ਖੇਤੀ ਕਾਨੂੰਨ, 20-25 ਸਾਲਾਂ ਤੋਂ ਹੋ ਰਹੀ ਹੈ ਚਰਚਾ : PM ਮੋਦੀ

ਇਹ ਵੀ ਪੜ੍ਹੋ: PM ਮੋਦੀ ਦਾ ਕਿਸਾਨਾਂ ਨੂੰ ਸੰਦੇਸ਼- ਹਰ ਮੁੱਦੇ 'ਤੇ ਸਿਰ ਝੁਕਾ ਕੇ ਗੱਲ ਕਰਨ ਨੂੰ ਤਿਆਰ ਹੈ ਸਰਕਾਰ

Tanu

This news is Content Editor Tanu