ਕਿਸਾਨ ਅੰਦੋਲਨ ਜਾਰੀ, ਦਿੱਲੀ ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
Monday, Feb 01, 2021 - 10:31 AM (IST)
ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਅੱਜ 66ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ ’ਤੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਦਾ ਇਕੱਠ ਹੈ। ਅੱਜ ਯਾਨੀ ਕਿ ਸੋਮਵਾਰ ਨੂੰ ਸੰਸਦ ਵਿਚ ਆਮ ਬਜਟ ਵੀ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੁਲਸ ਵਲੋਂ ਸਖਤ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਵੇਖਦੇ ਹੋਏ ਦਿੱਲੀ ਪੁਲਸ ਨੇ ਅਕਸ਼ਰਧਾਮ ਨੇੜੇ ਸੜਕਾਂ ਨੂੰ ਬੰਦ ਕਰ ਕੇ ਸੁਰੱਖਿਆ ਸਖਤ ਕਰ ਦਿੱਤੀ ਹੈ। ਗਾਜ਼ੀਪੁਰ ਤੋਂ ਅਕਸ਼ਰਧਾਮ ਹੁੰਦੇ ਹੋਏ ਪ੍ਰਗਤੀ ਮੈਦਾਨ ਵੱਲ ਜਾਣ ਵਾਲੇ ਰਸਤੇ ’ਤੇ ਪੱਥਰ ਦੇ ਬੈਰੀਕੇਡਜ਼ ਲਾ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਗਾਜ਼ੀਪੁਰ ਸਰਹੱਦ ਨੂੰ ਕਿਲ੍ਹੇ ’ਚ ਤਬਦੀਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ PM ਮੋਦੀ ਬੋਲੇ- 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ
ਇਸ ਤੋਂ ਇਲਾਵਾ ਕਿਸਾਨ, ਸੰਸਦ ਵੱਲ ਕੂਚ ਨਾ ਕਰਨ, ਇਸ ਲਈ ਵੀ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨ ਦਿੱਲੀ ਵੱਲ ਨਾ ਆਉਣ, ਇਸ ਗੱਲ ਨੂੰ ਧਿਆਨ ’ਚ ਰੱਖਦੇ ਹੋਏ ਐੱਨ.ਐੱਚ-9 ਨੂੰ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ 26 ਜਨਵਰੀ ਦੀ ਹਿੰਸਾ ਤੋਂ ਬਾਅਦ ਕਿਸਾਨਾਂ ਨੇ ਸੰਸਦ ਵੱਲ ਪੈਦਲ ਮਾਰਚ ਨੂੰ ਰੱਦ ਕਰ ਦਿੱਤਾ ਸੀ, ਬਾਵਜੂਦ ਇਸ ਦੇ ਪੁਲਸ ਕੋਈ ਢਿੱਲ ਨਹੀਂ ਵਰਤਣਾ ਚਾਹੁੰਦੀ।
ਇਹ ਵੀ ਪੜ੍ਹੋ: ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੂੰ ਮਿਲਣ ਪੁੱਜੇ ਸੁਖਬੀਰ ਬਾਦਲ
ਇਹ ਵੀ ਪੜ੍ਹੋ: ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਤੇਜ਼, ਵੱਡੀ ਗਿਣਤੀ ’ਚ ਜੁੱਟੇ ਕਿਸਾਨ
ਦਿੱਲੀ ਦੀਆਂ ਸਰਹੱਦਾਂ ’ਤੇ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ ਹੈ। ਹਰਿਆਣਾ ਸਰਕਾਰ ਨੇ ਅੰਬਾਲਾ, ਕਰਨਾਲ, ਕੈਥਲ, ਪਾਨੀਪਤ, ਹਿਸਾਰ, ਜੀਂਦ, ਰੋਹਤਕ, ਸਿਰਸਾ, ਭਿਵਾਨੀ, ਚਰਖੀ ਦਾਦਰੀ, ਸੋਨੀਪਤ ਅਤੇ ਝੱਜਰ ਜ਼ਿਲੇ੍ਹ ’ਚ ਇੰਟਰਨੈੱਟ ’ਤੇ ਰੋਕ ਲਾ ਦਿੱਤੀ ਗਈ ਸੀ। ਸਰਕਾਰ ਨੇ ਇਹ ਰੋਕ ਦਾ ਵਧਾ ਦਿੱਤੀ ਹੈ, ਜੋ ਕਿ 1 ਫਰਵਰੀ ਸ਼ਾਮ 5 ਵਜੇ ਤੱਕ ਲਈ ਵਧਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਹਿੰਸਾ ਮਗਰੋਂ ਕਿਸਾਨ ਅੰਦੋਲਨ ਫਿਰ ਤੋਂ ਮਜ਼ਬੂਤ ਹੋਣ ਲੱਗਾ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕ ਬਿਆਨ ਸਾਹਮਣੇ ਆਇਆ ਹੈ ਕਿ ਸਰਕਾਰ ਅਤੇ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੁੱਲ੍ਹਾ ਹੈ। ਕਿਸਾਨਾਂ ਨੂੰ ਵੀ ਹੁਣ ਇਸ ਸਮੱਸਿਆ ਦੇ ਹੱਲ ਦੀ ਉਮੀਦ ਬੱਝੀ ਹੈ।
ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ