ਰਾਹੁਲ ਨੇ ਘੇਰੀ ਮੋਦੀ ਸਰਕਾਰ, ਕਿਹਾ- ''ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦੈ''

11/30/2020 11:31:50 AM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਂਗਰਸ ਦਾ ਪੂਰਾ ਸਮਰਥਨ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ। ਕਿਸਾਨਾਂ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਉਸ ਦੀ ਆਵਾਜ਼ ਪੂਰੇ ਦੇਸ਼ 'ਚ ਗੂੰਜਦੀ ਹੈ। 

 

ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ 'ਤੇ ਅੱਤਿਆਚਾਰ ਕੀਤੇ- ਪਹਿਲਾਂ ਕਾਲੇ ਕਾਨੂੰਨ ਫਿਰ ਚਲਾਏ ਡੰਡੇ ਪਰ ਉਹ ਭੁੱਲ ਗਏ ਕਿ ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਕਿ ਉਸ ਦੀ ਆਵਾਜ਼ ਪੂਰੇ ਦੇਸ਼ 'ਚ ਗੂੰਜਦੀ ਹੈ। ਕਿਸਾਨ ਭਰਾ-ਭੈਣਾਂ ਨਾਲ ਹੋ ਰਹੇ ਸ਼ੋਸ਼ਣ ਦੇ ਜ਼ਰੀਏ ਜੁੜੋ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵੀਟ 'ਚ ਇਕ ਵੀਡੀਓ ਵੀ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਖ਼ਿਲਾਫ ਅੱੱਤਿਆਚਾਰ ਬੰਦ ਕਰੋ। ਉਨ੍ਹਾਂ ਦੀਆਂ ਪਰੇਸ਼ਾਨੀਆਂ ਨੂੰ ਸੁਣਿਆ ਜਾਵੇ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਿੰਘੂ ਅਤੇ ਟਿਕਰੀ ਬਾਰਡਰ 'ਤੇ ਹੀ ਡਟੇ ਕਿਸਾਨ, ਕਿਹਾ- ਬੁਰਾੜੀ ਨਹੀਂ ਜਾਵਾਂਗੇ

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਬੀਤੇ 4 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਨਹੀਂ ਦਿੰਦੀ ਹੈ, ਉਦੋਂ ਤੱਕ ਅਸੀਂ ਅਸੀਂ ਸੜਕਾਂ 'ਤੇ ਹੀ ਡਟੇ ਰਹਾਂਗੇ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ।

ਇਹ ਵੀ ਪੜ੍ਹੋ: ਜਿੱਦ 'ਤੇ ਅੜੇ ਕਿਸਾਨ, ਕਿਹਾ- 'ਬੁਰਾੜੀ ਕਦੇ ਨਹੀਂ ਜਾਵਾਂਗੇ, ਉਹ ਖੁੱਲ੍ਹੀ ਜੇਲ੍ਹ ਹੈ'

Tanu

This news is Content Editor Tanu