ਕਿਸਾਨੀ ਘੋਲ: ਭਲਕੇ ਹੋਵੇਗੀ ਅਹਿਮ ਬੈਠਕ, ਸਰਕਾਰ ਅੱਜ ਕਿਸਾਨਾਂ ਨੂੰ ਭੇਜ ਸਕਦੀ ਹੈ ਰਸਮੀ ਸੱਦਾ

Monday, Dec 28, 2020 - 10:59 AM (IST)

ਕਿਸਾਨੀ ਘੋਲ: ਭਲਕੇ ਹੋਵੇਗੀ ਅਹਿਮ ਬੈਠਕ, ਸਰਕਾਰ ਅੱਜ ਕਿਸਾਨਾਂ ਨੂੰ ਭੇਜ ਸਕਦੀ ਹੈ ਰਸਮੀ ਸੱਦਾ

ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਦਿੱਲੀ ਦੀਆਂ ਸੜਕਾਂ ’ਤੇ ਧਰਨਾ ਪ੍ਰਦਰਸ਼ਨ ਅੱਜ 33ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ, ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਤੋਂ ਆਏ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਦਿਨ ਪ੍ਰਤੀ ਦਿਨ ਇਹ ਗਿਣਤੀ ਵਧਦੀ ਜਾ ਰਹੀ ਹੈ। ਕਿਸਾਨਾਂ ਅਤੇ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਜਾਰੀ ਵਿਵਾਦ ਹੁਣ ਗੱਲਬਾਤ ਵੱਲ ਵਧ ਰਿਹਾ ਹੈ। ਮੰਗਲਵਾਰ ਯਾਨੀ ਕਿ 29 ਦਸੰਬਰ 2020 ਨੂੰ ਦੋਹਾਂ ਪੱਖਾਂ ਵਿਚਾਲੇ ਗੱਲਬਾਤ ਹੋਵੇਗੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਭੇਜੀ ਗਈ ਦੂਜੀ ਚਿੱਠੀ ’ਤੇ ਗੱਲਬਾਤ ਲਈ ਹਾਮੀ ਭਰੀ ਗਈ ਹੈ। ਕਿਸਾਨਾਂ ਵਲੋਂ ਭੇਜੇ ਗਏ 4 ਸੂਤਰੀ ਏਜੰਡੇ ’ਤੇ ਸਰਕਾਰ ਅੱਜ ਜਵਾਬ ਦੇਵੇਗੀ। ਉਮੀਦ ਹੈ ਕਿ ਇਸ ਵਾਰ ਮੰਥਨ ਤੋਂ ਮਗਰੋਂ ਕੁਝ ਫ਼ੈਸਲਾ ਨਿਕਲੇਗਾ। ਦੱਸ ਦੇਈਏ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ 29 ਦਸੰਬਰ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ’ਚ ਬੈਠਕ ਹੋਵੇਗੀ। 

PunjabKesari

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਆਗੂਆਂ ਨੇ ਤੈਅ ਕੀਤਾ ਕੇਂਦਰ ਨਾਲ ਬੈਠਕ ਦਾ ਸਮਾਂ ਅਤੇ ਤਾਰੀਖ਼

ਕਿਸਾਨ ਆਗੂਆਂ  ਨੇ 4 ਸੂਤਰੀ ਏਜੰਡਾ ਸਰਕਾਰ ਨੂੰ ਭੇਜਿਆ ਹੈ-

1. ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਪਣਾਈ ਜਾਣ ਵਾਲੀ ਕ੍ਰਿਆਵਿਧੀ

2. ਸਾਰੇ ਕਿਸਾਨਾਂ ਅਤੇ ਖੇਤੀਬਾੜੀ ਵਸਤੂਆਂ ਲਈ ਰਾਸ਼ਟਰੀ ਕਿਸਾਨ ਕਮਿਸ਼ਨ ਦੁਆਰਾ ਸੁਝਾਏ ਲਾਭਦਾਇਕ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੀ ਪ੍ਰਕਿਰਿਆ ਅਤੇ ਵਿਵਸਥਾ

3. ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਲਈ ਆਰਡੀਨੈਂਸ, 2020 ਵਿਚ ਸੋਧਾਂ ਜੋ ਕਿ ਕਿਸਾਨਾਂ ਨੂੰ ਜ਼ੁਰਮਾਨੇ ਤੇ ਸਜ਼ਾ ਦੀਆਂ ਧਾਰਾਵਾਂ ਤੋਂ ਬਾਹਰ ਕੱਢਣ ਲਈ ਜ਼ਰੂਰੀ ਹਨ

4. ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ 'ਬਿਜਲੀ ਸੋਧ ਬਿੱਲ 2020' ਦੇ ਖਰੜੇ ਵਿਚ ਲੋੜੀਂਦੀਆਂ ਤਬਦੀਲੀਆਂ

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਦੀ ਵਿਚਾਰ-ਚਰਚਾ; ਲਏ ਗਏ ਇਹ ਅਹਿਮ ਫ਼ੈਸਲੇ

ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ 5 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ। ਹੁਣ ਇਕ ਵਾਰ ਫਿਰ ਤੋਂ ਦੋਵੇਂ ਪੱਖ ਗੱਲਬਾਤ ਲਈ ਟੇਬਲ ’ਤੇ ਆਉਣਗੇ। ਦੂਜੇ ਪਾਸੇ ਕਿਸਾਨਾਂ ਨੇ ਅੰਦੋਲਨ ਤੇਜ਼ ਕੀਤਾ ਹੈ। ਨਵੇਂ ਸਾਲ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਜਥੇਬੰਦੀਆਂ ਸਭਾਵਾਂ ਕਰਨਗੇ। ਕਿਸਾਨਾਂ ਨੇ ਹਰਿਆਣਾ ਦੇ ਸਾਰੇ ਟੋਲ ਪਲਾਜ਼ੇ ਨੂੰ ਮੁਕਤ ਕਰਵਾਇਆ ਹੋਇਆ ਹੈ ਅਤੇ ਮੰਗਾਂ ਪੂਰੀਆਂ ਹੋਣ ਤੱਕ ਇਹ ਹੀ ਸਥਿਤੀ ਰੱਖਣ ਦੀ ਗੱਲ ਕਰ ਰਹੇ ਹਨ। 30 ਦਸੰਬਰ ਨੂੰ ਸਿੰਘੂ ਤੋਂ ਲੈ ਕੇ ਟਿਕਰੀ ਅਤੇ ਸ਼ਹਾਜਹਾਂਪੁਰ ਤੱਕ ਟਰੈਕਟਰ ਮਾਰਚ ਕਿਸਾਨਾਂ ਵਲੋਂ ਕੱਢਿਆ ਜਾਵੇਗਾ। 31 ਦਸੰਬਰ ਨੂੰ ਨਵਾਂ ਸਾਲ ਦਿੱਲੀ ਦੀਆਂ ਸਰਹੱਦਾਂ ’ਤੇ ਮਨਾਉਣ ਲਈ ਦਿੱਲੀ ਵਾਸੀ ਨੂੰ ਸੱਦਾ ਦਿੱਤਾ ਗਿਆ। ਲੋਕ ਸਾਡੇ ਅੰਦੋਲਨ ਦਾ ਹਿੱਸਾ ਬਣਨ ਅਤੇ ਨਵਾਂ ਸਾਲ ਸਾਡੇ ਨਾਲ ਹੀ ਮਨਾਓ। 

ਨੋਟ- ਕੇਂਦਰ ਨਾਲ ਕਿਸਾਨਾਂ ਦੀ ਗੱਲਬਾਤ ਦਾ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਰਾਏ


author

Tanu

Content Editor

Related News