ਲਖੀਮਪੁਰ ਖੀਰੀ ’ਚ ਚੱਲ ਰਿਹਾ ਕਿਸਾਨਾਂ ਦਾ ਧਰਨਾ ਖ਼ਤਮ, ਇਸ ਤਾਰੀਖ਼ ਨੂੰ ਦਿੱਲੀ ’ਚ ਹੋਵੇਗੀ ਬੈਠਕ

08/20/2022 5:49:11 PM

ਲਖੀਮਪੁਰ ਖੀਰੀ- ਕੇਂਦਰੀ ਮੰਤਰੀ ਅਜੇ ਮਿਸ਼ਰਾ ‘ਟੇਨੀ’ ਨੂੰ ਬਰਖ਼ਾਸਤ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (SKM) ਦਾ ਕਿਸਾਨ ਅੰਦੋਲਨ ਸ਼ਨੀਵਾਰ ਦੁਪਹਿਰ ਨੂੰ ਕਿਸਾਨਾਂ ਨਾਲ ਗੱਲਬਾਤ ਮਗਰੋਂ ਖ਼ਤਮ ਹੋ ਗਿਆ। ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਮਗਰੋਂ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ। 

ਇਹ ਵੀ ਪੜ੍ਹੋ- MSP ’ਤੇ 22 ਅਗਸਤ ਨੂੰ ਹੋਵੇਗੀ ਕਮੇਟੀ ਦੀ ਪਹਿਲੀ ਬੈਠਕ, SKM ਨੇ ਕਿਹਾ- ਸਾਨੂੰ ਕੋਈ ਉਮੀਦ ਨਹੀਂ

ਮੰਚ ਤੋਂ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਇੱਥੇ ਅੰਦੋਲਨ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਮੋਰਚੇ ਦੀ ਅੱਗੇ ਦੀ ਰਣਨੀਤੀ ਤਿਆਰ ਕਰਨ ਲਈ 6 ਸਤੰਬਰ ਨੂੰ ਦਿੱਲੀ ’ਚ ਬੈਠਕ ਹੋਵੇਗੀ। ਜ਼ਿਲ੍ਹਾ ਅਧਿਕਾਰੀ ਮਹਿੰਦਰ ਬਹਾਦਰ ਸਿੰਘ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਦੁਪਹਿਰ ਕਰੀਬ 2.30 ਵਜੇ ਧਰਨੇ  ਵਾਲੀ ਥਾਂ ’ਤੇ ਪਹੁੰਚੇ ਅਤੇ ਕਿਸਾਨਾਂ ਦਾ ਮੰਗ ਪੱਤਰ ਲਿਆ, ਜਿਸ ਮਗਰੋਂ ਉਨ੍ਹਾਂ ਧਰਨਾ ਵਾਪਸ ਲੈ ਲਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਤੰਬਰ ਦੇ ਪਹਿਲੇ ਹਫ਼ਤੇ ’ਚ ਉਨ੍ਹਾਂ ਲਈ ਸ਼ਾਸਨ ਪੱਧਰ ’ਤੇ ਬੈਠਕ ਦੀ ਵਿਵਸਥਾ ਕੀਤੀ ਜਾਵੇਗੀ, ਜਿਸ ਤੋਂ ਬਾਅਦ ਟਿਕੈਤ ਅਤੇ ਹੋਰ ਕਿਸਾਨ ਨੇਤਾਵਾਂ ਨੇ ਆਪਣਾ ਅੰਦੋਲਨ ਖ਼ਤਮ ਕਰ ਦਿੱਤਾ।

ਇਹ ਵੀ ਪੜ੍ਹੋ-  ਕਿਸਾਨਾਂ ਨੇ ਲਖੀਮਪੁਰ ਖੀਰੀ ਲਈ ਘੱਤੀਆਂ ਵਹੀਰਾਂ, 'ਟੇਨੀ' ਦੀ ਬਰਖ਼ਾਸਤਗੀ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ

ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (SKM) ਨੇ ਵੀਰਵਾਰ ਸਵੇਰੇ ਲਖੀਮਪੁਰ ਸ਼ਹਿਰ ਦੇ ਰਾਜਾਪੁਰ ਮੰਡੀ ’ਚ ਆਪਣਾ ਧਰਨਾ ਸ਼ੁਰੂ ਕੀਤਾ ਸੀ, ਜਿਸ ’ਚ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕਰਨ, MSP ’ਤੇ ਗਰੰਟੀ ਕਾਨੂੰਨ, ਬਿਜਲੀ ਸੋਧ ਬਿੱਲ 2022 ਨੂੰ ਵਾਪਸ ਲੈਣ, ਗੰਨਾ ਬਕਾਇਆ ਦਾ ਭੁਗਤਾਨ ਕਰਨ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਇਆ ਸੀ। ਲਖੀਮਪੁਰ ਖੀਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਜੱਦੀ ਜ਼ਿਲ੍ਹਾ ਹੈ।

ਇਹ ਵੀ ਪੜ੍ਹੋ- CBI ਛਾਪੇ ਮਗਰੋਂ ਮਨੀਸ਼ ਸਿਸੋਦੀਆ ਬੋਲੇ- ‘ਮੁੱਦਾ ਤਾਂ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ’

ਦਰਅਸਲ 3 ਅਕਤੂਬਰ 2022 ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ’ਚ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੇ ਪਿੰਡ ਜਾ ਰਹੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰ ਦਾ ਕਿਸਾਨਾਂ ਵਲੋਂ ਵਿਰੋਧ ਕਰਨ ਦੌਰਾਨ ਤਿਕੋਨੀਆ ਪਿੰਡ ’ਚ ਹੋਈ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕ ਮਾਰੇ ਗਏ ਸਨ। ਇਸ ਮਾਮਲੇ ’ਚ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਬਤੌਰ ਮੁੱਖ ਦੋਸ਼ੀ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਅਜੇ ਮਿਸ਼ਰਾ ਨੂੰ ਮੰਤਰੀ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ।


Tanu

Content Editor

Related News