ਕਿਸਾਨ ਅੰਦੋਲਨ ਦਾ ਕੋਈ ਹੋਰ ਹੀ ਰੂਪ ਲੈਣਾ ਚਿੰਤਾ ਦਾ ਵਿਸ਼ਾ: ਜੈਰਾਮ ਠਾਕੁਰ

Saturday, Jan 30, 2021 - 05:56 PM (IST)

ਕਿਸਾਨ ਅੰਦੋਲਨ ਦਾ ਕੋਈ ਹੋਰ ਹੀ ਰੂਪ ਲੈਣਾ ਚਿੰਤਾ ਦਾ ਵਿਸ਼ਾ: ਜੈਰਾਮ ਠਾਕੁਰ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਦਿੱਲੀ ਵਿਚ ਕਿਸਾਨਾਂ ਦਾ ਅੰਦੋਲਨ ਹੁਣ ਕੋਈ ਹੋਰ ਹੀ ਰੂਪ ਲੈ ਚੁੱਕਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਠਾਕੁਰ ਨੇ ਮਹਾਤਮਾ ਗਾਂਧੀ ਦੀ ਬਰਸੀ ’ਤੇ ਅੱਜ ਰਿਜ ਮੈਦਾਨ ’ਤੇ ਬਾਪੂ ਦੇ ਬੁੱਤ ’ਤੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਜੋ ਕੁਝ ਹੋਇਆ, ਉਹ ਨਾ ਸਿਰਫ ਭਾਰਤ ਸਗੋਂ ਦੁਨੀਆ ਨੇ ਵੇਖਿਆ ਹੈ। ਅਜਿਹੀਆਂ ਘਟਨਾਵਾਂ ਕਦੇ ਨਹੀਂ ਹੋਣੀਆਂ ਚਾਹੀਦੀਆਂ। 

ਇਹ ਵੀ ਪੜ੍ਹੋ: ਦਿੱਲੀ ਜਾ ਰਹੇ ਕਿਸਾਨਾਂ ਨੂੰ ਰਾਜੇਵਾਲ ਦੀ ਅਪੀਲ- ਸ਼ਾਂਤੀ ਬਣਾ ਕੇ ਰੱਖੋ

ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਦੇ ਸਮਰਥਨ ’ਚ ਕਿਸਾਨ ਜਥੇਬੰਦੀਆਂ ਦੀ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪੁਲਸ ਨਾਲ ਹਿੰਸਕ ਝੜਪ ਹੋਈ ਸੀ। ਕਈ ਪ੍ਰਦਰਸ਼ਨਕਾਰੀ ਟਰੈਕਟਰ ਨਾਲ ਹੀ ਲਾਲ ਕਿਲ੍ਹਾ ਕੰਪਲੈਕਸ ਪਹੁੰਚ ਗਏ ਸਨ, ਜਦ ਕਿ ਉਨ੍ਹਾਂ ’ਚੋਂ ਕੁਝ ਨੇ ਇਤਿਹਾਸਕ ਸਮਾਰਕ ਦੀ ਫਸੀਲ ’ਤੇ ‘ਕੇਸਰੀ ਝੰਡਾ’ ਲਹਿਰਾ ਦਿੱਤਾ ਸੀ, ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਆਜ਼ਾਦੀ ਦਿਹਾੜੇ ’ਤੇ ਤਿਰੰਗਾ ਲਹਿਰਾਉਂਦੇ ਹਨ। 

ਇਹ ਵੀ ਪੜ੍ਹੋ:  ਟਰੈਕਟਰ ਪਰੇਡ ਹਿੰਸਾ: ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਮਾਹਰਾਂ ਦੀ ਟੀਮ ਪੁੱਜੀ ਲਾਲ ਕਿਲ੍ਹਾ

ਜੈਰਾਮ ਨੇ ਦਿੱਲੀ ’ਚ ਇਜ਼ਰਾਇਲੀ ਦੂਤਘਰ ਦੇ ਬਾਹਰ ਹੋਏ ਧਮਾਕੇ ਨੂੰ ਲੈ ਕੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਿੰਦਾਯੋਗ ਹੈ। ਹਿਮਾਚਲ ਵਿਚ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਇਜ਼ਰਾਇਲ ਹੈੱਡਕੁਆਰਟਰ ’ਤੇ ਧਮਾਕੇ ਤੋਂ ਬਾਅਦ ਪ੍ਰਦੇਸ਼ ਵਿਚ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਪੁਲਸ ਦੀ ਗਸ਼ਤ ਅਤੇ ਸਰਹੱਦਾਂ ’ਤੇ ਵੀ ਸੁਰੱਖਿਆ ਵਧਾਈ ਗਈ ਹੈ। ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਅਤੇ ਅਲਰਟ ਹਨ। 

ਇਹ ਵੀ ਪੜ੍ਹੋ: ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੇ ਬੰਨ੍ਹੀ ‘ਕੇਸਰੀ ਪੱਗ’, ਦਿੱਤਾ ਖ਼ਾਸ ਸੁਨੇਹਾ


author

Tanu

Content Editor

Related News