ਹੜ੍ਹ ਦੇ ਸਤਾਏ ਕਿਸਾਨਾਂ ਦਾ ਪ੍ਰਦਰਸ਼ਨ, ਪੁਲਸ ਨੇ ਅੰਬਾਲਾ 'ਚ ਹਿਰਾਸਤ 'ਚ ਲਏ ਕਈ ਕਿਸਾਨ

Tuesday, Aug 22, 2023 - 05:11 PM (IST)

ਹੜ੍ਹ ਦੇ ਸਤਾਏ ਕਿਸਾਨਾਂ ਦਾ ਪ੍ਰਦਰਸ਼ਨ, ਪੁਲਸ ਨੇ ਅੰਬਾਲਾ 'ਚ ਹਿਰਾਸਤ 'ਚ ਲਏ ਕਈ ਕਿਸਾਨ

ਚੰਡੀਗੜ੍ਹ- ਹੜ੍ਹ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੇ ਮਕਸਦ ਨਾਲ ਚੰਡੀਗੜ੍ਹ ਵੱਲ ਵੱਧ ਰਹੇ ਕਈ ਕਿਸਾਨਾਂ ਨੂੰ ਹਰਿਆਣਾ ਦੇ ਅੰਬਾਲਾ 'ਚ ਮੰਗਲਵਾਰ ਨੂੰ ਹਿਰਾਸਤ 'ਚ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਹਿਰਾਸਤ ਵਿਚ ਲੈਣ ਮਗਰੋਂ ਬਸ ਜ਼ਰੀਏ ਇਕ ਪੁਲਸ ਥਾਣੇ ਲਿਜਾਇਆ ਗਿਆ। ਇਸ ਤੋਂ ਇਕ ਦਿਨ ਪਹਿਲਾਂ ਹੀ ਕੁਝ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿਚ ਲਏ ਜਾਣ ਨੂੰ ਲੈ ਕੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ 'ਚ ਸੋਮਵਾਰ ਨੂੰ ਕਿਸਾਨਾਂ ਨਾਲ ਹੋਈ ਝੜਪ 'ਚ ਟਰੈਕਟਰ-ਟਰਾਲੀ ਤੋਂ ਕੁਚਲ ਕੇ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਪੁਲਸ ਕਰਮੀ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ-  ਹਿਸਾਰ ਤੋਂ ਰਾਜਸਥਾਨ ਖਿੱਚ ਲਿਆਈ ਹੋਣੀ, ਘੁੰਮਣ ਗਏ 4 ਦੋਸਤਾਂ ਦੀਆਂ ਘਰ ਪਰਤੀਆਂ ਲਾਸ਼ਾਂ

ਸਰਹੱਦਾਂ 'ਤੇ ਪੁਲਸ ਦਾ ਸਖ਼ਤ ਪਹਿਰਾ

ਪ੍ਰਦਰਸ਼ਨ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀ ਅੰਤਰਰਾਜੀ ਸਰਹੱਦਾਂ 'ਤੇ ਮੰਗਲਵਾਰ ਨੂੰ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਭਾਰੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਅਤੇ ਕਈ ਥਾਵਾਂ 'ਤੇ ਜਾਂਚ ਦੇ ਮੱਦੇਨਜ਼ਰ ਕਈ ਕਿਸਾਨ ਸ਼ੰਭੂ ਬਾਰਡਰ ਨਹੀਂ ਪਹੁੰਚ ਸਕੇ। ਚੰਡੀਗੜ੍ਹ ਵਿਚ ਸਾਰੇ ਪ੍ਰਵੇਸ਼ ਅਤੇ ਨਿਕਾਸੀ ਬਿੰਦੂਆਂ 'ਤੇ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ, ਤਾਂ ਕਿ ਕਿਸਾਨਾਂ ਨੂੰ ਪ੍ਰਵੇਸ਼ ਕਰਨ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਫਿਰੋਜ਼ਪੁਰ ’ਚ ਸਤਲੁਜ ਦਰਿਆ ਦੇ ਹੜ੍ਹ ਨਾਲ 50 ਪਿੰਡ ਅਜੇ ਵੀ ਘਿਰੇ, ਸੈਂਕੜੇ ਲੋਕ ਫਸੇ, NDRF ਵਲੋਂ ਰੈਸਕਿਊ ਜਾਰੀ

ਪੁਲਸ ਨੇ ਕਈ ਥਾਵਾਂ 'ਤੇ ਲਾਏ ਬੈਰੀਕੇਡਜ਼

ਅੰਬਾਲਾ-ਚੰਡੀਗੜ੍ਹ ਸੜਕ ਮਾਰਗ 'ਤੇ ਪੁਲਸ ਨੇ ਕਈ ਥਾਵਾਂ 'ਤੇ ਬੈਰੀਕੇਡਜ਼ ਲਾਏ ਹਨ ਅਤੇ ਉੱਥੋਂ ਲੰਘ ਰਹੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਦੇ ਰਾਜਪੁਰ ਵਿਚ ਦੰਗਾ-ਰੋਕੂ ਵਾਹਨਾਂ ਅਤੇ ਇਕ ਸੀ. ਸੀ. ਟੀ. ਵੀ.ਵਾਹਨ ਤਾਇਨਾਤ ਕੀਤਾ ਗਿਆ ਹੈ। ਅੰਬਾਲਾ 'ਚ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਰਾਸ਼ਟਰੀ ਪ੍ਰਧਾਨ ਅਮਰਜੀਤ ਸਿੰਘ ਮੋਹਰੀ ਸਣੇ ਕਈ ਕਿਸਾਨ ਨੇਤਾਵਾਂ ਨੂੰ ਸੋਮਵਾਰ ਨੂੰ ਹਿਰਾਸਤ 'ਚ ਲਿਆ ਗਿਆ ਸੀ। 

ਇਹ ਵੀ ਪੜ੍ਹੋ- ਚੰਦਰਯਾਨ-3 ਮਿਸ਼ਨ ਦੀ ਉਲਟੀ ਗਿਣਤੀ ਸ਼ੁਰੂ, ਇਸਰੋ ਨੇ ਸਾਂਝੀ ਕੀਤੀ ਤਾਜ਼ਾ ਅਪਡੇਟ

ਕਿਸਾਨਾਂ ਦਾ ਪ੍ਰਦਰਸ਼ਨ ਕਿਉਂ?

ਦਰਅਸਲ ਕਿਸਾਨ ਪੰਜਾਬ ਸਮੇਤ ਪੂਰੇ ਉੱਤਰ ਖੇਤਰ 'ਚ ਹੜ੍ਹ ਨਾਲ ਹੋਏ ਨੁਕਸਾਨ ਲਈ ਕੇਂਦਰ ਤੋਂ 50,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕਰ ਰਹੇ ਹਨ। ਉਹ ਫ਼ਸਲ ਦੇ ਨੁਕਸਾਨ ਲਈ 50,00 ਰੁਪਏ ਪ੍ਰਤੀ ਏਕੜ ਮੁਆਵਜ਼ਾ , ਨੁਕਸਾਨੇ ਘਰਾਂ ਲਈ 5-5 ਲੱਖ ਰੁਪਏ ਅਤੇ ਹੜ੍ਹ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਮੁਆਵਜ਼ੇ ਦੀ ਵੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਕਈ ਨੇਤਾਵਾਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੋਮਵਾਰ ਹਿਰਾਸਤ 'ਚ ਲਿਆ ਗਿਆ ਅਤੇ ਕੁਝ ਕਿਸਾਨਾਂ ਨੂੰ ਉਨ੍ਹਾਂ ਦੇ ਪ੍ਰਸਤਾਵਿਤ ਪ੍ਰਦਰਸ਼ਨਾਂ ਤੋਂ ਪਹਿਲਾਂ ਹਰਿਆਣਾ ਦੇ ਅੰਬਾਲਾ ਅਤੇ ਕੁਰੂਕਸ਼ੇਤਰ 'ਚ ਵੀ ਹਿਰਾਸਤ ਵਿਚ ਲਿਆ ਗਿਆ। ਕਿਸਾਨਾਂ ਨੇ ਆਪਣੇ ਨੇਤਾਵਾਂ ਨੂੰ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ 'ਚ ਅੰਮ੍ਰਿਤਸਰ ਅਤੇ ਤਰਨਤਾਰਨ 'ਚ ਕੁਝ ਟੋਲ ਪਲਾਜ਼ਾ ਦੀ ਘੇਰਾਬੰਦੀ ਵੀ ਕੀਤੀ।

ਇਹ ਵੀ ਪੜ੍ਹੋ- ਨੂਹ ਹਿੰਸਾ ਦੇ ਮੁਲਜ਼ਮ ਦਾ ਪੁਲਸ ਨਾਲ ਮੁਕਾਬਲਾ, ਪੈਰ 'ਚ ਗੋਲੀ ਲੱਗਣ ਮਗਰੋਂ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

 


author

Tanu

Content Editor

Related News