ਕੇਂਦਰ ਦੀ ਚਿੱਠੀ ''ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਹੁਣ ਕੱਲ, PM ਮੋਦੀ ਦੇ ਸੰਬੋਧਨ ਤੋਂ ਬਾਅਦ ਲਿਆ ਫੈਸਲਾ
Friday, Dec 25, 2020 - 06:52 PM (IST)
ਨਵੀਂ ਦਿੱਲੀ- ਦਿੱਲੀ ਦੀਆਂ ਸਰਹੱਦਾਂ 'ਤੇ 30 ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ਰੱਦ ਹੋ ਗਈ ਹੈ। ਹੁਣ ਬੈਠਕ ਸ਼ਨੀਵਾਰ (26 ਨਵੰਬਰ) ਨੂੰ ਹੋਵੇਗੀ। ਕਿਸਾਨ ਬੈਠਕ ਕਰ ਕੇ ਕੇਂਦਰ ਦੀ ਚਿੱਠੀ 'ਤੇ ਚਰਚਾ ਕਰਨਗੇ। ਕਿਸਾਨ ਪਹਿਲਾਂ ਅੱਜ ਬੈਠਕ ਕਰਨ ਵਾਲੇ ਸਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਤੋਂ ਬਾਅਦ ਕਿਸਾਨਾਂ ਨੇ ਫੈਸਲਾ ਲਿਆ ਕਿ ਹੁਣ ਬੈਠਕ ਸ਼ਨੀਵਾਰ ਨੂੰ ਹੋਵੇਗੀ ਅਤੇ ਕੇਂਦਰ ਦੀ ਚਿੱਠੀ 'ਤੇ ਚਰਚਾ ਕੀਤੀ ਜਾਵੇਗੀ। ਨਾਲ ਹੀ ਸਰਕਾਰ ਨਾਲ ਅਗਲੀ ਗੱਲਬਾਤ 'ਤੇ ਵੀ ਵਿਚਾਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪੀ.ਐੱਮ. ਮੋਦੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਖੇਤੀ ਸਨਮਾਨ ਨਿਧੀ ਯੋਜਨਾ ਦੇ ਅਧੀਨ 9 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ 'ਚ 18 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਤੋਂ ਬਾਅਦ ਵੀਡੀਓ ਕਾਨਫਰੈਂਸਿੰਗ ਰਾਹੀਂ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਕ ਵਾਰ ਫਿਰ ਕਿਸਾਨ ਹਿੱਤ 'ਚ ਸਰਕਾਰ ਮੁੱਦਿਆਂ ਅਤੇ ਤੱਥਾਂ ਦੇ ਆਧਾਰ 'ਤੇ ਗੱਲਬਾਤ ਨੂੰ ਤਿਆਰ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਕਿਸਾਨਾਂ ਨੂੰ ਫਿਰ ਲਿਖੀ ਚਿੱਠੀ, ਕਿਹਾ- ਗੱਲਬਾਤ ਲਈ ਖੁੱਲ੍ਹੇ ਹਨ ਰਸਤੇ
ਪੀ.ਐੱਮ. ਮੋਦੀ ਨੇ ਕਿਹਾ ਕਿ ਸਰਕਾਰ ਅੰਨਦਾਤਾ ਨੂੰ ਉੱਨਤ ਕਰਨ ਦੇ ਪ੍ਰਤੀ ਸਮਰਪਿਤ ਹੈ। ਇਸ ਨਾਲ ਆਤਮਨਿਰਭਰ ਭਾਰਤ ਦਾ ਨਿਰਮਾਣ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਲੋਕਤੰਤਰ 'ਚ ਅਟੁੱਟ ਆਸਥਾ ਹੈ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਤਰਕ ਦੀ ਕਸੌਟੀ 'ਤੇ ਕੱਸਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਗੱਲਬਾਤ ਲਈ ਕੇਂਦਰ ਸਰਕਾਰ ਦੀ ਚਿੱਠੀ ਸਿਰਫ਼ ਇਹ ਧਾਰਨਾ ਬਣਾਉਣ ਲਈ ਕਿਸਾਨਾਂ ਵਿਰੁੱਧ ਕੀਤਾ ਜਾ ਰਿਹਾ ਗਲਤ ਪ੍ਰਚਾਰ ਹੈ ਕਿ ਉਨ੍ਹਾਂ ਦੀ ਗੱਲਬਾਤ 'ਚ ਦਿਲਚਸਪੀ ਨਹੀਂ ਹੈ।
ਇਹ ਵੀ ਪੜ੍ਹੋ : ਜਨਮ ਦਿਨ ਵਿਸ਼ੇਸ਼ : ਜਾਣੋਂ ਕਿਵੇਂ ਇਕ ਪੱਤਰਕਾਰ ਤੋਂ ਰਾਜਨੇਤਾ ਬਣੇ ਸਨ ਅਟਲ ਬਿਹਾਰੀ ਵਾਜਪਾਈ
ਨੋਟ : ਕੀ ਕੱਲ ਦੀ ਬੈਠਕ 'ਚ ਬਣੇਗੀ ਕੋਈ ਗੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ