ਆਮ ਹੋਵੇ ਜਾਂ ਖ਼ਾਸ ਹਰ ਕਿਸੇ ਨੇ ਫੜ੍ਹੀ ਕਿਸਾਨ ਦੀ ਬਾਂਹ, ਧਰਨੇ ''ਤੇ ਡਟੇ ਕਿਸਾਨਾਂ ਨੂੰ ਵੰਡ ਰਹੇ ਦੁੱਧ ਅਤੇ ਦੇਸੀ ਘਿਓ (ਵੀਡੀਓ)

Wednesday, Dec 02, 2020 - 01:38 PM (IST)

ਨਵੀਂ ਦਿੱਲੀ- ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ 7ਵੇਂ ਦਿਨ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਨੂੰ ਕਾਫ਼ੀ ਲੋਕਾਂ ਦਾ ਸਾਥ ਮਿਲ ਰਿਹਾ ਹੈ। ਆਮ ਲੋਕਾਂ ਤੋਂ ਲੈ ਕੇ ਗਾਇਕਾਂ ਤੱਕ ਸਾਰੇ ਕਿਸਾਨਾਂ ਦੇ ਹੱਕ ਲਈ ਲੜਾਈ ਲੜ ਰਹੇ ਹਨ। ਇਸ ਦੌਰਾਨ ਕਈ ਲੋਕ ਵੱਖ-ਵੱਖ ਚੀਜ਼ਾਂ ਦਾ ਲੰਗਰ ਲਗਾ ਕੇ ਕਿਸਾਨਾਂ ਦੀ ਮਦਦ ਵੀ ਕਰ ਰਹੇ ਹਨ। ਇਹ ਕਿਸਾਨ ਭਾਵੇਂ ਹੀ ਆਪਣਾ ਰਾਸ਼ਨ ਲੈ ਕੇ ਨਾਲ ਤੁਰੇ ਹਨ। ਪਰ ਫਿਰ ਵੀ ਲੋਕ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰ ਰਹੇ ਹਨ। ਉੱਥੇ ਹੀ ਬਰਨਾਲਾ ਦੇ ਕੁਝ ਨੌਜਵਾਨ ਦੁੱਧ ਅਤੇ ਦੇਸੀ ਘਿਓ ਦਾ ਲੰਗਰ ਲਗਾ ਰਹੇ ਹਨ। ਇਹ ਨੌਜਵਾਨ ਰੋਜ਼ ਬਰਨਾਲਾ ਤੋਂ ਟਿਕਰੀ ਬਾਰਡਰ ਆਉਂਦੇ ਹਨ ਅਤੇ ਕਿਸਾਨਾਂ ਨੂੰ ਦੁੱਧ, ਲੱਸੀ, ਪਨੀਰ, ਦੇਸੀ ਘਿਓ ਵੰਡਦੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਆਏ ਕੈਨੇਡੀਅਨ PM ਜਸਟਿਨ ਟਰੂਡੋ, ਭਾਰਤ ਨੇ ਦਿੱਤਾ ਇਹ ਬਿਆਨ

ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਹੌਂਸਲੇ ਬੁਲੰਦ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਰਾਸ਼ਨ ਬਹੁਤ ਜ਼ਿਆਦਾ ਹੈ। ਸਾਨੂੰ ਕਿਸੇ ਚੀਜ਼ ਦੀ ਕਮੀ ਮਹਿਸੂਸ ਨਹੀਂ ਹੋ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਮੋਦੀ ਸਰਕਾਰ ਅੱਗੇ ਬਿਲਕੁੱਲ ਨਹੀਂ ਝੁਕਾਂਗੇ। ਉੱਥੇ ਹੀ ਕਿਸਾਨਾਂ ਵਲੋਂ ਮੀਡੀਆ ਦਾ ਧੰਨਵਾਦ ਵੀ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਡੀ ਆਵਾਜ਼ ਲੋਕਾਂ ਤੱਕ ਪਹੁੰਚਾ ਰਹੇ ਹਨ। 

ਇਹ ਵੀ ਪੜ੍ਹੋ : ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ 'ਤੇ ਲਾਏ ਡੇਰੇ (ਤਸਵੀਰਾਂ)

ਇਹ ਖ਼ਬਰ ਬਾਰੇ ਤੁਹਾਡੀ ਕੀ ਰਾਏ ਹੈ, ਕੁਮੈਂਟ ਬਾਕਸ 'ਚ ਕਰੋ ਰਿਪਲਾਈ


author

DIsha

Content Editor

Related News