ਕਿਸਾਨ ਆਗੂ ਜਿਸ ਦਿਨ ਚਾਹੁਣਗੇ, ਅੰਦੋਲਨ ਦਾ ਹੱਲ ਉਸੇ ਦਿਨ ਨਿਕਲ ਆਵੇਗਾ: ਤੋਮਰ

Sunday, Mar 28, 2021 - 11:12 AM (IST)

ਗਵਾਲੀਅਰ— ਕੇਂਦਰ ਸਰਕਾਰ ਦੇ 3 ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 4 ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਦਰਮਿਆਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਤੋਮਰ ਨੇ ਇਕ ਵਾਰ ਕਿਸਾਨਾਂ ਨਾਲ ਗੱਲਬਾਤ ਦੇ ਸੰਕੇਤ ਦਿੱਤੇ ਹਨ। ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਅੰਦੋਲਨ ਕਰ ਰਹੇ ਕਿਸਾਨ ਆਗੂ ਜਿਸ ਦਿਨ ਚਾਹੁਣਗੇ ਕਿ ਇਸ ਦਾ ਕੋਈ ਰਾਹ ਕੱਢਿਆ ਜਾਣਾ ਹੈ, ਉਸੇ ਦਿਨ ਇਸ ਦਾ ਹੱਲ ਹੋ ਜਾਵੇਗਾ। ਤੋਮਰ ਨੇ ਗਵਾਲੀਅਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ। ਅਸੀਂ ਹੱਲ ਚਾਹੁੰਦੇ ਹਾਂ। 

ਇਹ ਵੀ ਪੜ੍ਹੋ- ਖੇਤੀ ਕਾਨੂੰਨਾਂ ਦਾ ਜੋ ਵਿਰੋਧ ਕਰ ਰਹੇ ਹਨ, ਉਹ ਬਾਅਦ ’ਚ ਇਨ੍ਹਾਂ ਦੀ ਸ਼ਲਾਘਾ ਕਰਨਗੇ : ਮੋਦੀ

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਸੁਲਝਾਉਣ ਲਈ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ 11 ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ। ਤਮਾਮ ਮੁੱਦਿਆਂ ’ਤੇ ਸਹਿਮਤੀ ਨਾ ਬਣ ਸਕਣ ਕਾਰਨ ਗੱਲਬਾਤ ਬੇਸਿੱਟਾ ਰਹੀ। ਦਿੱਲੀ ਦੇ ਟਿਕਰੀ, ਸਿੰਘ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਪਿਛਲੇ 4 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨ ਜਥੇਬੰਦੀਆਂ, ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸ ਰਹੇ ਹਨ ਤਾਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਲਿਖਤੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਓਧਰ ਸਰਕਾਰ ਇਨ੍ਹਾਂ ਕਾਨੂੰਨਾਂ ’ਚ ਸੋਧ ਕਰਨ ਲਈ ਤਿਆਰ ਹੈ। 

ਇਹ ਵੀ ਪੜ੍ਹੋ- ‘ਤਾਲਾਬੰਦੀ’ ਦਾ ਕਦੇ ਨਾ ਭੁੱਲਣ ਵਾਲਾ ਦੌਰ, ਲੋਕਾਂ ਦੀ ਜ਼ਿੰਦਗੀ ’ਚ ਲਿਆਉਂਦੀ ਵੱਡੀ ਤਬਦੀਲੀ (ਤਸਵੀਰਾਂ)

ਇਹ ਵੀ ਪੜ੍ਹੋ- ਰਾਕੇਸ਼ ਟਿਕੈਤ ਨੇ ਦਿੱਤੀ ਧਮਕੀ, ਯੁੱਧਵੀਰ ਨੂੰ ਛੱਡ ਦਿਓ ਨਹੀਂ ਤਾਂ ਨੇਤਾਵਾਂ ਨੂੰ ਨਜ਼ਰਬੰਦ ਕਰ ਦੇਣਗੇ ਕਿਸਾਨ


Tanu

Content Editor

Related News