ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਰਕਾਰ ਗੱਲਬਾਤ ਲਈ ਤਿਆਰ: ਤੋਮਰ

04/10/2021 5:46:20 PM

ਨਵੀਂ ਦਿੱਲੀ— ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਲੰਬੇ ਸਮੇਂ ਤੋਂ ਗੱਲਬਾਤ ਨਾ ਹੋਣ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਇਕ ਵਾਰ ਫਿਰ ਤੋਂ ਕਿਸਾਨਾਂ ਸਾਹਮਣੇ ਗੱਲਬਾਤ ਦਾ ਪ੍ਰਸਤਾਵ ਰੱਖਿਆ ਹੈ। ਤੋਮਰ ਨੇ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ, ਉਨ੍ਹਾਂ ਨਾਲ ਸਰਕਾਰ ਗੱਲਬਾਤ ਲਈ ਤਿਆਰ ਹੈ। ਮੈਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਖ਼ਤਮ ਕਰ ਦੇਣ। ਜੇਕਰ ਕਿਸਾਨ ਜਥੇਬੰਦੀਆਂ ਦੇ ਆਗੂ ਗੱਲਬਾਤ ਲਈ ਅੱਗੇ ਆਉਣਗੇ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ। 

ਇਹ ਵੀ ਪੜ੍ਹੋ: 26 ਨਵੰਬਰ 2020 ਤੋਂ ਹੁਣ ਤੱਕ ਜਾਣੋ ਕਿਸਾਨ ਅੰਦੋਲਨ ਦੇ ‘100 ਦਿਨ’ ਦਾ ਪੂਰਾ ਘਟਨਾਕ੍ਰਮ, ਤਸਵੀਰਾਂ ਦੀ ਜ਼ੁਬਾਨੀ

PunjabKesari

ਤੋਮਰ ਨੇ ਅੱਗੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ, ਅਰਥਸ਼ਾਸਤਰੀ, ਸਮਾਜ ਦੇ ਵੱਖ-ਵੱਖ ਵਰਗ ਖੇਤੀ ਕਾਨੂੰਨਾਂ ਦਾ ਸੁਆਗਤ ਕਰ ਰਹੇ ਹਨ। ਕੁਝ ਲੋਕ ਇਸ ਦਾ ਵਿਰੋਧ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਨਾਲ ਸਰਕਾਰ ਨੇ 11 ਦੌਰ ਦੀ ਗੱਲਬਾਤ ਕੀਤੀ ਹੈ, ਅਸੀਂ ਕਾਨੂੰਨਾਂ ’ਚ ਸੋਧ ਦਾ ਪ੍ਰਸਤਾਵ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਹੈ। ਪੂਰਾ ਦੇਸ਼ ਇਸ ਨੂੰ ਲੈ ਕੇ ਚਿੰਤਤ ਹੈ ਅਤੇ ਕੋਰੋਨਾ ਪ੍ਰੋਟੋਕਾਲ ਦੇ ਪਾਲਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੀ ਜ਼ਿੰਦਗੀ ਉਨ੍ਹਾਂ ਦੀ ਮਹੱਤਵਪੂਰਨ ਹੈ। ਅਜਿਹੇ ਵਿਚ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰ ਕੇ ਸਰਕਾਰ ਨਾਲ ਗੱਲਬਾਤ ਕਰ ਕੇ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ

ਦੱਸ ਦੇਈਏ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਬੀਤੇ ਸਾਲ ਸਤੰਬਰ ਵਿਚ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ, ਪੱਛਮੀ-ਉੱਤਰ ਪ੍ਰਦੇਸ਼ ਦੇ ਸੈਂਕੜੇ ਕਿਸਾਨਾਂ ਨੇ ਦਿੱਲੀ ਦੀਆਂ ਤਿੰਨ ਸਰਹੱਦਾਂ-ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਡੇਰੇ ਲਾਏ ਹੋਏ ਹਨ। 26 ਨਵੰਬਰ 2020 ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਕਿਸਾਨ ਅੰਦੋਲਨ ਨੂੰ 4 ਮਹੀਨੇ ਤੋਂ ਵੀ ਵੱਧ ਸਮਾਂ ਹੋ ਗਿਆ ਹੈ।

ਇਹ ਵੀ ਪੜ੍ਹੋ:  ਕਿਸਾਨੀ ਘੋਲ: ਕਿਸਾਨਾਂ ਨੇ KMP ਐਕਸਪ੍ਰੈੱਸ ਵੇਅ ਕੀਤਾ ਜਾਮ, ਪੁਲਸ ਨੇ ਬਦਲੇ ਰੂਟ

ਇਹ ਵੀ ਪੜ੍ਹੋ- ਜੇ ਤਾਲਾਬੰਦੀ ਵੀ ਲੱਗ ਜਾਂਦੀ ਹੈ ਤਾਂ ਵੀ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਾਂਗੇ: ਟਿਕੈਤ

 


Tanu

Content Editor

Related News