ਪੰਜਾਬ ਅਤੇ ਹਰਿਆਣਾ ''ਚ ਕਿਸਾਨਾਂ ਨੇ ਡੀ. ਸੀ. ਦਫ਼ਤਰਾਂ ਦੇ ਬਾਹਰ ਕੀਤਾ ਪ੍ਰਦਰਸ਼ਨ

12/14/2020 5:07:25 PM

ਹਰਿਆਣਾ (ਭਾਸ਼ਾ)— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਭੁੱਖ-ਹੜਤਾਲ ਕੀਤੀ ਗਈ। ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਨੇ ਡੀ. ਸੀ. ਦਫ਼ਤਰਾਂ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਵਿਰੋਧ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਦੇ ਪੰਜਾਬ ਨਾਲ ਲੱਗਦੇ ਸ਼ੰਭੂ ਸਰਹੱਦ 'ਤੇ ਇਕੱਠੇ ਹੋ ਜਾਣ ਮਗਰੋਂ ਹਰਿਆਣਾ ਪੁਲਸ ਨੇ ਅੰਬਾਲਾ-ਪਟਿਆਲਾ ਹਾਈਵੇਅ ਨੂੰ ਬੰਦ ਕਰ ਦਿੱਤਾ। ਪੰਜਾਬ ਵਿਚ ਸੱਤਾਧਾਰੀ ਕਾਂਗਰਸ ਨੇ ਵੀ ਪ੍ਰਦਰਸ਼ਨ ਕੀਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਵਿਚ ਹਿੱਸਾ ਲਿਆ। 

ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ ਪੰਜਾਬ ਵਿਚ ਕਈ ਥਾਵਾਂ 'ਤੇ ਕਿਸਾਨਾਂ ਨੇ ਡੀ. ਸੀ. ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ। ਹਰਿਆਣਾ ਵਿਚ ਫਤਿਹਾਬਾਦ, ਜੀਂਦ, ਸਿਰਸਾ, ਕੁਰੂਕਸ਼ੇਤਰ, ਗੁਰੂਗ੍ਰਾਮ, ਫਰੀਦਾਬਾਦ, ਭਿਵਾਨੀ, ਕੈਥਲ ਅਤੇ ਅੰਬਾਲਾ ਵਿਚ ਪ੍ਰਦਰਸ਼ਨ ਕੀਤੇ ਜਾਣ ਦੀ ਖ਼ਬਰ ਹੈ। ਫਤਿਹਾਬਾਦ ਵਿਚ ਕਿਸਾਨਾਂ ਨੇ ਟਰੈਕਟਰ ਜਲੂਸ ਕੱਢਿਆ ਅਤੇ ਬਾਅਦ 'ਚ ਉਨ੍ਹਾਂ ਵਿਚੋਂ ਜ਼ਿਲ੍ਹਾ ਸਕੱਤਰੇਤ 'ਤੇ ਭੁੱਖ ਹੜਤਾਲ 'ਤੇ ਬੈਠ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਐੱਮ. ਐੱਸ. ਪੀ. ਦੀ ਕਾਨੂੰਨੀ ਗਰੰਟੀ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣਾ ਚਾਹੁੰਦੇ ਹਨ। ਹਜ਼ਾਰਾਂ ਕਿਸਾਨਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ 18 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ।


Tanu

Content Editor

Related News