ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਹਾਈ ਕੋਰਟ ''ਚ ਦਾਇਰ ਕੀਤੀ ਪਟੀਸ਼ਨ

Wednesday, Feb 21, 2024 - 05:39 PM (IST)

ਚੰਡੀਗੜ੍ਹ/ਹਰਿਆਣਾ- ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਵਾਹਨਾਂ ਅਤੇ ਟਟਰੈਕਟਰ-ਟਰਾਲੀਆਂ ਨੂੰ ਰੋਕਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਪਟੀਸ਼ਨ 'ਤੇ ਤੁਰੰਤ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ ਕੇਂਦਰ ਸਰਕਾਰ ਨਾਲ ਸਾਂਝੇ ਰੂਪ ਨਾਲ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ- ਕੇਂਦਰ ਵਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ, ਖੇਤੀਬਾੜੀ ਮੰਤਰੀ ਨੇ ਕੀਤਾ ਇਹ ਟਵੀਟ

ਹਾਈ ਕੋਰਟ ਨੇ ਪਹਿਲਾਂ ਦਿੱਤਾ ਸੀ ਇਹ ਹੁਕਮ

ਦੱਸ ਦੇਈਏ ਕਿ ਇਕ ਦਿਨ ਪਹਿਲਾਂ ਹਾਈ ਕੋਰਟ ਨੇ ਕਿਹਾ ਸੀ ਕਿ ਮੋਟਰ ਵਹੀਕਲ ਐਕਟ ਦੇ ਪ੍ਰਬੰਧਾਂ ਦੇ ਤਹਿਤ ਹਾਈਵੇਅ 'ਤੇ ਟਰੈਕਟਰ-ਟ੍ਰੇਲਰ ਨਹੀਂ ਚੱਲ ਸਕਦੇ। ਅਦਾਲਤ ਐਡਵੋਕੇਟ ਉਦੈ ਪ੍ਰਤਾਪ ਸਿੰਘ ਵਲੋਂ ਦਾਇਰ ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ, ਜਿਸ 'ਚ ਕਿਹਾ ਗਿਆ ਕਿ 13 ਫਰਵਰੀ ਤੋਂ ਸੜਕ ਜਾਮ ਕਰਨ ਨਾਲ ਨਾ ਸਿਰਫ ਵਸਨੀਕਾਂ ਨੂੰ ਅਸੁਵਿਧਾ ਹੋ ਰਹੀ ਹੈ ਸਗੋਂ ਕਿ ਐਂਬੂਲੈਂਸ, ਸਕੂਲੀ ਬੱਸਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਵੀ ਪਰੇਸ਼ਾਨੀ ਹੋ ਰਹੀ ਹੈ। 

ਇਹ ਵੀ ਪੜ੍ਹੋ- ਕਿਸਾਨਾਂ ਨੇ ਲੱਭ ਲਿਆ ਪੁਲਸ ਵਲੋਂ ਲਾਈਆਂ ਰੋਕਾਂ ਦਾ ਰਾਹ, ਵੀਡੀਓ 'ਚ ਵੇਖੋ 'ਦਿੱਲੀ ਕੂਚ' ਦੀ ਤਿਆਰੀ

ਕਿਸਾਨਾਂ ਨੂੰ ਪ੍ਰਦਰਸ਼ਨ ਦਾ ਅਧਿਕਾਰ ਪਰ ਵਾਜਬ ਪਾਬੰਦੀਆਂ ਅਧੀਨ

ਕਾਰਜਕਾਰੀ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਬੈਂਚ ਨੇ ਇੰਨੀ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਇਕੱਠ ਦੀ ਇਜਾਜ਼ਤ ਦੇਣ ਲਈ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ। ਜਸਟਿਸ ਸੰਧਾਵਾਲੀਆ ਨੇ ਜ਼ੁਬਾਨੀ ਤੌਰ 'ਤੇ ਸੂਬਾ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਵੱਡੀ ਗਿਣਤੀ 'ਚ ਇਕੱਠਾ ਨਾ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਪਰ ਇਹ ਵਾਜਬ ਪਾਬੰਦੀਆਂ ਦੇ ਅਧੀਨ ਹੈ। ਬੈਂਚ ਨੇ ਟਿੱਪਣੀ ਕੀਤੀ ਸੀ ਕਿ ਮੋਟਰ ਵਹੀਕਲ ਐਕਟ ਮੁਤਾਬਕ ਕਿਸਾਨ ਹਾਈਵੇਅ 'ਤੇ ਟਰੈਕਟਰ-ਟਰਾਲੀਆਂ ਦੀ ਵਰਤੋਂ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਭੱਖ ਗਿਆ ਮਾਹੌਲ, ਸ਼ੰਭੂ ਬਾਰਡਰ 'ਤੇ ਝੜਪ 'ਚ ਜ਼ਖਮੀ ਹੋਏ SHO ਅਤੇ SP

ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਇਕ ਵੱਡਾ ਇਕੱਠ ਹਰਿਆਣਾ ਦੀਆਂ ਸਰਹੱਦਾਂ 'ਤੇ ਡਟਿਆ ਹੈ, ਕਿਉਂਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦੀ ਗਾਰੰਟੀ ਵਾਲੇ ਕਾਨੂੰਨ ਸਮੇਤ ਮੰਗਾਂ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਰਾਸ਼ਟਰੀ ਰਾਜਧਾਨੀ ਵੱਲ ਜਾਣ ਲਈ ਤਿਆਰ ਹਨ, ਕਿਉਂਕਿ ਉਨ੍ਹਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News