ਸਰਕਾਰ ਦੇ ਇਰਾਦਿਆਂ ਨੂੰ ਸਮਝ ਚੁੱਕਾ ਹੈ ਅੰਨਦਾਤਾ, ਉਨ੍ਹਾਂ ਦੀ ਮੰਗ ਸਾਫ਼: ਰਾਹੁਲ

01/12/2021 12:11:03 PM

ਨਵੀਂ ਦਿੱਲੀ—  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਇਕ ਵਾਰ ਫਿਰ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਰਾਹੁਲ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੰਗ ਨੂੰ ਲੈ ਕੇ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ। ਕਿਸਾਨ ਸਰਕਾਰ ਦੇ ਇਰਾਦਿਆਂ ਨੂੰ ਸਮਝਦੇ ਹਨ, ਇਸ ਲਈ ਸਰਕਾਰ ਦੀ ਉਨ੍ਹਾਂ ਨੂੰ ਸਮਝਾਉਣ ਦੀ ਹਰ ਕੋਸ਼ਿਸ਼ ਨਾਕਾਮ ਹੋ ਰਹੀ ਹੈ। ਰਾਹੁਲ ਨੇ ਕਿਹਾ ਕਿ ਕਿਸਾਨ ਜਾਣਦਾ ਹੈ ਕਿ ਉਨ੍ਹਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਲਈ ਉਹ ਵੀ ਆਪਣੀ ਮੰਗ ਮੰਨੇ ਬਿਨਾਂ ਘਰ ਪਰਤਣ ਨੂੰ ਤਿਆਰ ਨਹੀਂ ਹਨ। 

PunjabKesari

ਰਾਹੁਲ ਨੇ ਟਵਿੱਟਰ ’ਤੇ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਦੀ ਸੱਤਿਆਗ੍ਰਹਿ ਕਿਸਾਨਾਂ ਨੂੰ ਇੱਧਰ-ਉੱਧਰ ਦੀਆਂ ਗੱਲਾਂ ਨੂੰ ਉਲਝਾਉਣ ਦੀ ਹਰ ਕੋਸ਼ਿਸ਼ ਬੇਕਾਰ ਹੈ। ਅੰਨਦਾਤਾ ਸਰਕਾਰ ਦੇ ਇਰਾਦਿਆਂ ਨੂੰ ਸਮਝਦਾ ਹੈ, ਉਨ੍ਹਾਂ ਦੀ ਮੰਗ ਸਾਫ਼ ਹੈ ਕਿ ਖੇਤੀ ਵਿਰੋਧੀ ਕਾਨੂੰਨ ਵਾਪਸ ਲਓ, ਬਸ। ਇਸ ਦਰਮਿਆਨ ਕਾਂਗਰਸ ਦੇ ਯੁਵਾ ਸੰਗਠਨ ਅੱਜ ਇੱਥੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਆਵਾਸ ਦਾ ਘਿਰਾਓ ਕਰ ਕੇ ਸਰਕਾਰ ’ਤੇ ਕਿਸਾਨਾਂ ਦੀ ਗੱਲ ਮਨਾਉਣ ਲਈ ਦਬਾਅ ਬਣਾ ਰਹੀ ਹੈ।


Tanu

Content Editor

Related News