ਕਿਸਾਨ ਅੰਦੋਲਨ ਦੇ 100 ਦਿਨ ਹੋਣ ''ਤੇ ਬੋਲੇ ਰਾਹੁਲ- ਤਿੰਨੋਂ ਕਾਨੂੰਨ ਵਾਪਸ ਲੈਣੇ ਹੀ ਹੋਣਗੇ

Friday, Mar 05, 2021 - 04:40 PM (IST)

ਕਿਸਾਨ ਅੰਦੋਲਨ ਦੇ 100 ਦਿਨ ਹੋਣ ''ਤੇ ਬੋਲੇ ਰਾਹੁਲ- ਤਿੰਨੋਂ ਕਾਨੂੰਨ ਵਾਪਸ ਲੈਣੇ ਹੀ ਹੋਣਗੇ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ 3 ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਹੀ ਹੋਣਗੇ। ਉਨ੍ਹਾਂ ਨੇ ਟਵੀਟ ਕੀਤਾ,''ਬੀਜ ਦੀ ਬਿਜਾਈ ਕਰ ਕੇ ਜੋ ਸਬਰ ਨਾਲ ਫ਼ਸਲ ਦਾ ਇੰਤਜ਼ਾਰ ਕਰਦੇ ਹਨ, ਮਹੀਨਿਆਂ ਦੀ ਉਡੀਕ ਅਤੇ ਖ਼ਰਾਬ ਮੌਸਮ ਤੋਂ ਉਹ ਨਹੀਂ ਡਰਦੇ ਹਨ। ਤਿੰਨ ਕਾਨੂੰਨ ਤਾਂ ਵਾਪਸ ਕਰਨੇ ਹੀ ਹੋਣਗੇ।''

PunjabKesariਦੱਸਣਯੋਗ ਹੈ ਕਿ ਪਿਛਲੇ 100 ਦਿਨਾਂ ਤੋਂ ਦਿੱਲੀ ਦੇ ਨੇੜੇ ਦੇ ਕਈ ਸਥਾਨਾਂ 'ਤੇ ਕਈ ਕਿਸਾਨ ਜਥੇਬੰਦੀਆਂ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਦੀ ਹੈ। ਦੂਜੇ ਪਾਸੇ, ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦੀ ਦਿਸ਼ਾ 'ਚ ਵੱਡਾ ਕਦਮ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਆਪਣੀ ਉਪਜ ਵੇਚਣ ਲਈ ਉਨ੍ਹਾਂ ਕੋਲ ਕਈ ਬਦਲ ਹੋਣਗੇ।

ਇਹ ਵੀ ਪੜ੍ਹੋ : ਮਹਿੰਗਾਈ ਖ਼ਿਲਾਫ਼ ਰਾਹੁਲ ਨੇ ਸ਼ੁਰੂ ਕੀਤੀ ਸੋਸ਼ਲ ਮੀਡੀਆ ਮੁਹਿੰਮ, ਲੋਕਾਂ ਨੂੰ ਕੀਤੀ ਇਹ ਅਪੀਲ


author

DIsha

Content Editor

Related News