ਰਾਹੁਲ ਦਾ ਤਿੱਖਾ ਸ਼ਬਦੀ ਵਾਰ- ਵਿਰੋਧ ਕਰਨ ਵਾਲਿਆਂ ਦੀ ਆਵਾਜ਼ ਦਬਾਉਂਦੀ ਹੈ ਮੋਦੀ ਸਰਕਾਰ

12/15/2020 11:02:43 AM

ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ 'ਤੇ ਕਿਸਾਨ ਅੰਦੋਲਨ ਦੀ ਅਣਦੇਖੀ ਕਰਨ ਦਾ ਦੋਸ਼ ਲਾਇਆ। ਰਾਹੁਲ ਨੇ ਕਿਹਾ ਕਿ ਉਹ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਿਰਫ ਆਪਣੇ ਪੂੰਜੀਪਤੀ ਦੋਸਤਾਂ ਦੇ ਹਿੱਤਾਂ ਨੂੰ ਮਹੱਤਵ ਦਿੰਦੀ ਹੈ। ਰਾਹੁਲ ਗਾਂਧੀ ਨੇ ਟਵਿੱਟਰ 'ਤੇ ਟਵੀਟ ਕਰ ਕੇ ਮੋਦੀ ਸਰਕਾਰ 'ਤੇ ਤੰਜ ਕੱਸਿਆ ਅਤੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣੇ ਹਿੱਤਾਂ ਲਈ ਸਮਾਜ ਦਾ ਜੋ ਵੀ ਵਰਗ ਵਿਰੋਧ ਕਰਦਾ ਹੈ ਤਾਂ ਸਰਕਾਰ ਉਨ੍ਹਾਂ ਦੀ ਚਿੰਤਾ ਨੂੰ ਦੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਦੇਸ਼ ਧਰੋਹੀ ਆਖਦੀ ਹੈ। ਮੋਦੀ ਸਰਕਾਰ ਮੁਤਾਬਕ- ਅਸੰਤੁਸ਼ਟ ਵਿਦਿਆਰਥੀ ਦੇਸ਼ ਧਰੋਹੀ ਹਨ, ਚਿੰਤਤ ਨਾਗਰਿਕ ਸ਼ਹਿਰੀ ਨਕਸਲੀ, ਪ੍ਰਵਾਸੀ ਮਜ਼ਦੂਰ ਕੋਰੋਨਾ ਮਹਾਮਾਰੀ ਦੇ ਵਾਹਕ, ਬਲਾਤਕਾਰ ਪੀੜਤਾ ਕੋਈ ਨਹੀਂ ਹੈ, ਪ੍ਰਦਰਸ਼ਨਕਾਰੀ ਕਿਸਾਨ ਖਾਲਿਸਤਾਨੀ ਹਨ ਅਤੇ ਪੂੰਜੀਵਾਦੀ ਸਭ ਤੋਂ ਚੰਗੇ ਦੋਸਤ ਹਨ।

PunjabKesari

ਦੱਸ ਦੇਈਏ ਕਿ ਰਾਹੁਲ ਗਾਂਧੀ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਨੂੰ ਟਵਿੱਟਰ ਜ਼ਰੀਏ ਨਿਸ਼ਾਨੇ 'ਤੇ ਲੈ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆ ਨੂੰ ਨਹੀਂ ਸਮਝ ਰਹੀ ਅਤੇ ਉਨ੍ਹਾਂ ਨੂੰ ਅਣਦੇਖਾ ਕਰ ਰਹੀ ਹੈ। ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ 'ਚ ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ 'ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਖ਼ਤਮ ਕਰਨ ਨੂੰ ਲੈ ਕੇ ਮੰਨ ਹੀ ਨਹੀਂ ਰਹੇ ਹਨ। ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ।

ਨੋਟ: ਰਾਹੁਲ ਗਾਂਧੀ ਦੇ ਇਸ ਟਵੀਟ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


Tanu

Content Editor

Related News