ਅੱਜ ਤੋਂ ਜੰਤਰ ਮੰਤਰ ’ਤੇ ‘ਕਿਸਾਨ ਸੰਸਦ’, ਵਧਾਈ ਗਈ ਸੁੱਰਖਿਆ

Thursday, Jul 22, 2021 - 10:01 AM (IST)

ਨਵੀਂ ਦਿੱਲੀ- ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਪ੍ਰਦਰਸ਼ਨ ਦੀ ਯੋਜਨਾ ਦੇ ਮੱਦੇਨਜ਼ਰ ਮੱਧ ਦਿੱਲੀ 'ਚ ਜੰਤਰ-ਮੰਤਰ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜੰਤਰ-ਮੰਤਰ, ਸੰਸਦ ਭਵਨ ਤੋਂ ਕੁਝ ਮੀਟਰ ਦੀ ਦੂਰੀ 'ਤੇ ਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਪੁਲਸ ਅਤੇ ਨੀਮ ਫ਼ੌਜੀ ਫ਼ੋਰਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਸ ਦੀ ਸੁਰੱਖਿਆ ਨਾਲ 200 ਕਿਸਾਨਾਂ ਦਾ ਇਕ ਸਮੂਹ ਬੱਸਾਂ 'ਚ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਆਏਗਾ ਅਤੇ ਉੱਥੇ ਦੁਪਹਿਰ 11 ਵਜੇ ਤੋਂ ਸ਼ਾਮ 5 ਵਜੇ ਤੱਕ ਵਿਰੋਧ ਪ੍ਰਦਰਸ਼ਨ ਕਰੇਗਾ।

ਇਹ ਵੀ ਪੜ੍ਹੋ : ਹੁਣ ਸੰਸਦ ’ਤੇ ਵਿਖਾਵਾ ਨਹੀਂ ਕਰਨਗੇ ਕਿਸਾਨ, ਜੰਤਰ-ਮੰਤਰ ’ਤੇ ਚਲਾਉਣਗੇ ‘ਮਤਵਾਜ਼ੀ ਸੰਸਦ’

PunjabKesari

ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੂੰ ਇਸ ਬਾਰੇ ਇਕ ਸਹੁੰ ਪੱਤਰ ਦੇਣ ਲਈ ਕਿਹਾ ਗਿਆ ਹੈ, ਜਿਸ 'ਚ ਕਿਹਾ ਜਾਵੇ ਕਿ ਕੋਰੋਨਾ ਦੇ ਸਾਰੇ ਨਿਯਮਾਂ ਦਾ ਪਾਲਣ ਕੀਤਾ ਜਾਵੇਗਾ ਅਤੇ ਅੰਦੋਲਨ ਸ਼ਾਂਤੀਪੂਰਨ ਹੋਵੇਗਾ। ਇਸ ਸਾਲ 26 ਜਨਵਰੀ ਨੂੰ ਇਕ ਟਰੈਕਟਰ ਪਰੇਡ ਦੌਰਾਨ ਰਾਸ਼ਟਰੀ ਰਾਜਧਾਨੀ 'ਚ ਹੋਈ ਹਿੰਸਾ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਅਧਿਕਾਰੀਆਂ ਨੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਸ਼ਹਿਰ 'ਚ ਪ੍ਰਵੇਸ਼ ਦੀ ਮਨਜ਼ੂਰੀ ਦਿੱਤੀ ਹੈ। ਦੱਸਣਯੋਗ ਹੈ ਕਿ ਦਿੱਲੀ ਨਾਲ ਲੱਗੇ ਟਿਕਰੀ ਸਰਹੱਦ, ਸਿੰਘੂ ਸਰਹੱਦ ਅਤੇ ਗਾਜ਼ੀਪੁਰ ਸਰਹੱਦ 'ਤੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨ ਦੇ ਹਿੱਤ 'ਚ ਹਨ। ਸਰਕਾਰ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਰਮਿਆਨ ਕਈ ਦੌਰ ਦੀ ਗੱਲਬਾਤ ਬੇਨਤੀਜਾ ਰਹੀ ਹੈ।

ਇਹ ਵੀ ਪੜ੍ਹੋ : ਪੇਗਾਸਸ ਜਾਸੂਸੀ ਵਿਵਾਦ: ਕਾਂਗਰਸ ਨੇ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

PunjabKesari

ਨੋਟ : ਕਿਸਾਨਾਂ ਵਲੋਂ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News