ਕਿਸਾਨ ਅੰਦੋਲਨ: ਸਿੰਘੂ ਬਾਰਡਰ ''ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ

Tuesday, Dec 29, 2020 - 02:09 AM (IST)

ਨਵੀਂ ਦਿੱਲੀ - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖ਼ਿਲਾਫ਼ ਕਿਸਾਨ ਸੰਗਠਨ ਕੜਾਕੇ ਦੀ ਠੰਡ ਵਿੱਚ ਵੀ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ। ਕਿਸਾਨਾਂ ਨੇ ਸਰਕਾਰ ਦੇ ਸੱਦੇ 'ਤੇ 29 ਦਸੰਬਰ ਨੂੰ ਗੱਲਬਾਤ ਦਾ ਪ੍ਰਸਤਾਵ ਦਿੱਤਾ ਸੀ। ਹੁਣ ਸਰਕਾਰ ਨੇ 29 ਦੀ ਬਜਾਏ 30 ਦਸੰਬਰ ਨੂੰ ਗੱਲਬਾਤ ਦਾ ਪ੍ਰਸਤਾਵ ਦਿੱਤਾ ਹੈ, ਜਿਸ ਨੂੰ ਕਿਸਾਨਾਂ ਨੇ ਸਵੀਕਾਰ ਕਰ ਲਿਆ ਹੈ ਪਰ ਨਾਲ ਹੀ ਪ੍ਰਦਰਸ਼ਨ ਨੂੰ ਹੋਰ ਵੱਡਾ ਕਰਨ ਦੀ ਤਿਆਰੀ ਵੀ ਕਿਸਾਨ ਕਰ ਰਹੇ ਹਨ।
ਇਹ ਵੀ ਪੜ੍ਹੋ: ਜਿਨਸੀ ਮਾਮਲਿਆਂ ਦੇ ਮਸ਼ਹੂਰ ਮਾਹਰ ਡਾ. ਮਹਿੰਦਰ ਵੱਤ‍ਸ ਦਾ ਦਿਹਾਂਤ

ਕਿਸਾਨ ਨੇਤਾ 30 ਦਸੰਬਰ ਨੂੰ ਸੱਤਵੀਂ ਵਾਰ ਸਰਕਾਰ ਵਲੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਜਿੱਥੇ ਇੱਕ ਪਾਸੇ ਗੱਲਬਾਤ ਕਰਨਗੇ ਤਾਂ ਉਥੇ ਹੀ ਦੂਜੇ ਪਾਸੇ ਸਿੰਘੂ ਬਾਰਡਰ 'ਤੇ ਪੁਰਾਣੇ ਸਟੇਜ ਦੀ ਜਗ੍ਹਾ ਉਸ ਤੋਂ ਚਾਰ ਗੁਣਾ ਵੱਡਾ ਸਟੇਜ ਵੀ ਬਣ ਗਿਆ ਹੈ। ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨਾਂ ਤੱਕ ਆਪਣੀ ਆਵਾਜ਼ ਪਹੁੰਚਾਣ ਲਈ ਕਿਸਾਨ ਨੇਤਾ ਇਸ ਸਟੇਜ ਦਾ ਇਸਤੇਮਾਲ ਵੀ ਕਰਨ ਲੱਗੇ ਹਨ। ਸ਼ਾਮ ਨੂੰ ਇਸ ਸਟੇਜ ਦਾ ਇਸਤੇਮਾਲ ਰੂਹਾਨੀ ਭਾਸ਼ਣ ਅਤੇ ਸੰਗੀਤ ਲਈ ਵੀ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਬੈਂਗਲੁਰੂ 'ਚ 31 ਦਸੰਬਰ ਦੀ ਸ਼ਾਮ 6 ਵਜੇ ਤੋਂ 1 ਜਨਵਰੀ ਦੀ ਸਵੇਰੇ 6 ਵਜੇ ਤੱਕ ਲਗਾਇਆ ਗਿਆ ਕਰਫਿਊ

ਸਿੰਘੂ ਬਾਰਡਰ 'ਤੇ ਮੌਜੂਦ ਕਿਸਾਨ ਨੇਤਾਵਾਂ ਦੀ ਮੰਨੀਏ ਤਾਂ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਵੱਧਦੀ ਜਾ ਰਹੀ ਸੀ, ਅਜਿਹੇ ਵਿੱਚ ਪੁਰਾਣਾ ਸਟੇਜ ਛੋਟਾ ਪੈ ਰਿਹਾ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਵਾਂ ਸਟੇਜ ਬਣਾਇਆ ਗਿਆ ਹੈ। ਕਿਸਾਨ ਨੇਤਾਵਾਂ ਮੁਤਾਬਕ ਕਿਸਾਨਾਂ ਨੂੰ ਇਸ ਗੱਲ ਦਾ ਵੀ ਅੰਦਾਜਾ ਹੈ ਕਿ 30 ਦਸੰਬਰ ਨੂੰ ਹੋਣ ਜਾ ਰਹੀ ਗੱਲਬਾਤ ਵਿੱਚ ਕੋਈ ਸਿੱਟਾ ਨਹੀਂ ਨਿਕਲੇਗਾ ਅਤੇ ਅਜਿਹੇ ਵਿੱਚ ਪ੍ਰਦਰਸ਼ਨ ਲੰਬਾ ਚੱਲ ਸਕਦਾ ਹੈ।
ਇਹ ਵੀ ਪੜ੍ਹੋ: ਸਰਕਾਰ ਨੇ ਪਿਆਜ਼ ਐਕਸਪੋਰਟ ਨੂੰ ਦਿੱਤੀ ਮਨਜ਼ੂਰੀ, 1 ਜਨਵਰੀ ਤੋਂ ਭੇਜਿਆ ਜਾ ਸਕੇਗਾ ਵਿਦੇ

ਭਾਰਤੀ ਕਿਸਾਨ ਯੂਨੀਅਨ (ਦੋਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਮੁਤਾਬਕ ਇਸ ਵਾਰ ਦੀ ਗੱਲਬਾਤ ਵਿੱਚ ਕਿਸਾਨ ਨੇਤਾ ਇੱਕ ਵਾਰ ਫਿਰ ਸਰਕਾਰ ਤੋਂ ਤਿੰਨਾਂ ਕਾਨੂੰਨ ਵਾਪਸ ਲੈਣ ਦੀ ਮੰਗ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਇਸ ਗੱਲ ਨੂੰ ਨਹੀਂ ਮੰਨੇਗੀ ਤਾਂ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ। ਜ਼ਿਕਰਯੋਗ ਹੈ ਕਿ ਕਿਸਾਨ ਨੇਤਾ ਪਹਿਲਾਂ ਹੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਜੇਕਰ ਸਰਕਾਰ ਦੇ ਨਾਲ ਗੱਲਬਾਤ ਅਸਫਲ ਰਹੀ ਤਾਂ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
 


Inder Prajapati

Content Editor

Related News