ਪਹਿਲੀ ਵਾਰ ਅਜਿਹੀ ਹੰਕਾਰੀ ਸਰਕਾਰ ਸੱਤਾ 'ਚ ਹੈ, ਖੇਤੀ ਕਾਨੂੰਨ ਬਿਨਾਂ ਸ਼ਰਤ ਲਵੇ ਵਾਪਸ : ਸੋਨੀਆ
Sunday, Jan 03, 2021 - 05:56 PM (IST)
ਨਵੀਂ ਦਿੱਲੀ- ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਬਾਅਦ ਤੋਂ ਪਹਿਲੀ ਵਾਰ ਅਜਿਹੀ ਹੰਕਾਰੀ ਸਰਕਾਰ ਸੱਤਾ 'ਚ ਆਈ ਹੈ, ਜਿਸ ਨੂੰ ਅੰਨਦਾਤਾਵਾਂ ਦਾ ਦਰਦ ਦਿਖਾਈ ਨਹੀਂ ਦੇ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਬਿਨਾਂ ਸ਼ਰਤ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਸੋਨੀਆ ਨੇ ਕਿਹਾ,''ਲੋਕਤੰਤਰ 'ਚ ਜਨਭਾਵਨਾਵਾਂ ਦੀ ਅਣਦੇਖੀ ਕਰਨ ਵਾਲੀਆਂ ਸਰਕਾਰਾਂ ਅਤੇ ਉਨ੍ਹਾਂ ਦੇ ਨੇਤਾ ਲੰਬੇ ਸਮੇਂ ਤੱਕ ਸ਼ਾਸਨ ਨਹੀਂ ਕਰਦੇ। ਹੁਣ ਇਹ ਬਿਲਕੁੱਲ ਸਾਫ਼ ਹੈ ਕਿ ਮੌਜੂਦਾ ਕੇਂਦਰ ਸਰਕਾਰ ਦੀ 'ਥਕਾਓ ਅਤੇ ਦੌੜਾਓ' ਦੀ ਨੀਤੀ ਸਾਹਮਣੇ ਅੰਦੋਲਨਕਾਰੀ ਧਰਤੀ ਪੁੱਤ ਕਿਸਾਨ ਮਜ਼ਦੂਰ ਗੋਢੇ ਟੇਕਣ ਵਾਲੇ ਨਹੀਂ ਹਨ।
ਸੋਨੀਆ ਨੇ ਕਿਹਾ,''ਹੁਣ ਵੀ ਸਮਾਂ ਹੈ ਕਿ ਨਰਿੰਦਰ ਮੋਦੀ ਸਰਕਾਰ ਸੱਤਾ ਦੇ ਹੰਕਾਰ ਨੂੰ ਛੱਡ ਕੇ ਤੁਰੰਤ ਬਿਨਾਂ ਰਤ ਤਿੰਨੋਂ ਕਾਲੇ ਕਾਨੂੰਨ ਵਾਪਸ ਲਵੇ ਅਤੇ ਠੰਡ ਤੇ ਮੀਂਹ 'ਚ ਦਮ ਤੋੜ ਰਹੇ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਵਾਏ। ਇਹੀ ਰਾਜਧਰਮ ਹੈ ਅਤੇ ਮਰਹੂਮ ਕਿਸਾਨਾਂ ਦੇ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਲੋਕਤੰਤਰ ਦਾ ਅਰਥ ਹੀ ਜਨਤਾ ਅਤੇ ਕਿਸਾਨ-ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ ਨੇ ਕਿਹਾ,''ਹੱਡ ਕੰਬਾਉਣ ਵਾਲੀ ਠੰਡ ਅਤੇ ਮੀਂਹ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ 'ਤੇ ਆਪਣੀਆਂ ਮੰਗਾਂ ਦੇ ਸਮਰਥਨ 'ਚ 39 ਦਿਨਾਂ ਤੋਂ ਸੰਘਰਸ਼ ਕਰ ਰਹੇ ਅੰਨਦਾਤਾਵਾਂ ਦੀ ਹਾਲਤ ਦੇਖ ਕੇ ਦੇਸ਼ਵਾਸੀਆਂ ਸਮੇਤ ਮੇਰਾ ਮਨ ਵੀ ਬਹੁਤ ਪਰੇਸ਼ਾਨ ਹਨ।
ਇਹ ਵੀ ਪੜ੍ਹੋ : ਗਾਜ਼ੀਪੁਰ ਸਰਹੱਦ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀ ਇਹ ਗੱਲ
ਸੋਨੀਆ ਨੇ ਕਿਹਾ ਕਿ ਅੰਦੋਲਨ ਨੂੰ ਲੈ ਕੇ ਸਰਕਾਰ ਦੀ ਬੇਰੁਖੀ ਕਾਰਨ ਹੁਣ ਤੱਕ 50 ਤੋਂ ਵੱਧ ਕਿਸਾਨ ਜਾਨ ਗਵਾ ਚੁਕੇ ਹਨ। ਕੁਝ ਕਿਸਾਨਾਂ ਨੇ ਤਾਂ ਸਰਕਾਰ ਦੀ ਅਣਦੇਖੀ ਕਾਰਨ ਖ਼ੁਦਕੁਸ਼ੀ ਵਰਗਾ ਕਦਮ ਵੀ ਚੁੱਕ ਲਿਆ। ਪਰ ਬੇਰਹਿਮ ਮੋਦੀ ਸਰਕਾਰ ਦਾ ਨਾ ਤਾਂ ਦਿਲ ਪਸੀਜਿਆ ਅਤੇ ਨਾ ਹੀ ਅੱਜ ਤੱਕ ਪ੍ਰਧਾਨ ਮੰਤਰੀ ਜਾਂ ਕਿਸੇ ਵੀ ਮੰਤਰੀ ਦੇ ਮੂੰਹ 'ਚੋਂ ਹਮਦਰਦੀ ਦਾ ਇਕ ਸ਼ਬਦ ਨਿਕਲਿਆ। ਉਨ੍ਹਾਂ ਨੇ ਕਿਹਾ,''ਆਜ਼ਾਦੀ ਦੇ ਬਾਅਦ ਦੇਸ਼ 'ਚ ਇਹ ਪਹਿਲੀ ਅਜਿਹੀ ਹੰਕਾਰੀ ਸਰਕਾਰ ਸੱਤਾ 'ਚ ਆਈ ਹੈ, ਜਿਸ ਨੂੰ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾਵਾਂ ਦਾ ਦਰਦ ਅਤੇ ਸੰਘਰਸ਼ ਵੀ ਦਿਖਾਈ ਨਹੀਂ ਦੇ ਰਿਹਾ।''
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ