ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਸੁਣਨ ਲਈ ਤਿਆਰ ਹਾਂ, ਕੋਰਟ ਦੇ ਦਰਵਾਜ਼ੇ ਖੁੱਲ੍ਹੇ ਹਨ: SC

Wednesday, Dec 18, 2024 - 05:22 PM (IST)

ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਸੁਣਨ ਲਈ ਤਿਆਰ ਹਾਂ, ਕੋਰਟ ਦੇ ਦਰਵਾਜ਼ੇ ਖੁੱਲ੍ਹੇ ਹਨ: SC

ਨਵੀਂ ਦਿੱਲੀ- ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨਾਂ ਵਲੋਂ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ 'ਚ ਰੇਲਾਂ ਰੋਕੀਆਂ ਗਈਆਂ। ਸ਼ੰਭੂ ਬਾਰਡਰ ਬੰਦ ਹੋਣ ਅਤੇ ਪੰਜਾਬ ਹਰਿਆਣਾ ਦੀ ਸਰਹੱਦ 'ਤੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਹੋਈ। ਜਿਸ 'ਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਕੀਲ ਹਾਜ਼ਰ ਹੋਏ। ਕੋਰਟ ਨੇ ਸੁਣਵਾਈ ਦੀ ਸ਼ੁਰੂਆਤ ਵਿਚ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਣਕਾਰੀ ਮੰਗੀ, ਜੋ ਕਿ ਖਨੌਰੀ ਬਾਰਡਰ 'ਤੇ ਪਿਛਲੇ 23 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਬਹੁਤ ਕੀਮਤੀ ਹੈ। 

ਇਹ ਵੀ ਪੜ੍ਹੋ- 44 ਸਾਲ ਬਾਅਦ ਟੁੱਟਿਆ ਵਿਆਹ, ਪਤੀ ਨੇ ਪਤਨੀ ਨੂੰ ਦਿੱਤਾ 3 ਕਰੋੜ ਦਾ ਗੁਜ਼ਾਰਾ ਭੱਤਾ

ਕੋਰਟ ਦੇ ਦਰਵਾਜ਼ਡੇ ਹਮੇਸ਼ਾ ਖੁੱਲ੍ਹੇ ਹਨ- ਸੁਪਰੀਮ ਕੋਰਟ

ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਸ ਨੇ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਪਰ ਉਨ੍ਹਾਂ ਵੱਲੋਂ ਗਠਿਤ ਉੱਚ ਪੱਧਰੀ ਕਮੇਟੀ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਕਿਹਾ ਕਿ ਕੋਰਟ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਤਿਆਰ ਹੈ। ਬੈਂਚ ਨੇ ਕਿਹਾ ਕਿ ਅਸੀਂ ਸਪੱਸ਼ਟ ਕਰਦੇ ਹਾਂ ਕਿ ਕਿਸਾਨਾਂ ਵੱਲੋਂ ਸਿੱਧੇ ਤੌਰ 'ਤੇ ਜਾਂ ਆਪਣੇ ਅਧਿਕਾਰਤ ਨੁਮਾਇੰਦਿਆਂ ਰਾਹੀਂ ਦਿੱਤੇ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।

ਇਹ ਵੀ ਪੜ੍ਹੋ-  ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

ਸਿੱਧੇ ਕੋਰਟ ਆ ਜਾਣ ਕਿਸਾਨ- SC

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਬੈਂਚ ਨੂੰ ਦੱਸਿਆ ਗਿਆ ਕਿ ਕਮੇਟੀ ਨੇ ਉਨ੍ਹਾਂ ਨੂੰ 17 ਦਸੰਬਰ ਨੂੰ ਸੱਦਿਆ ਸੀ ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮਨਾਉਣ ਲਈ ਰੋਜ਼ਾਨਾ ਯਤਨ ਕਰ ਰਹੀ ਹੈ। ਬੈਂਚ ਨੇ ਕਿਹਾ ਕਿ ਜੇਕਰ ਕਿਸਾਨ ਕਮੇਟੀ ਅੱਗੇ ਜਾਣ ਲਈ ਤਿਆਰ ਨਹੀਂ ਹਨ ਤਾਂ ਉਹ ਸਾਡੇ ਕੋਲ ਆ ਸਕਦੇ ਹਨ। ਕੋਰਟ ਕਿਸਾਨਾਂ ਦੀਆਂ ਜਾਇਜ਼ ਮੰਗਾਂ ਉੱਪਰ ਵਿਚਾਰ ਵੀ ਕਰੇਗੀ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਡੱਲੇਵਾਲ ਦੀ ਸਿਹਤ ਦੀ ਚਿੰਤਾ ਕਰਨੀ ਚਾਹੀਦੀ ਹੈ। ਸਾਡੇ ਸਾਰਿਆਂ ਲਈ ਡੱਲੇਵਾਲ ਦੀ ਜਾਨ ਕੀਮਤੀ ਹੈ।

ਇਹ ਵੀ ਪੜ੍ਹੋ- ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਜਾਣੋ ਕਿਵੇਂ ਕਰੀਏ ਅਪਲਾਈ


 


author

Tanu

Content Editor

Related News