ਕਿਸਾਨ ਅੰਦੋਲਨ: ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦਾ ਜ਼ਬਰਦਸਤ ਹੰਗਾਮਾ, ਟਰੈਕਟਰਾਂ ਨਾਲ ਹਟਾਏ ਬੈਰੀਕੇਡ

12/01/2020 12:55:58 PM

ਨਵੀਂ ਦਿੱਲੀ— ਕੇਂਦਰ ਦੇ 3 ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਕੂਚ ਕਰ ਚੁੱਕੇ ਹਨ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ 'ਚ ਕਿਸਾਨ ਜਥੇਬੰਦੀਆਂ ਵਿਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ। ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਕਿਸਾਨ ਡਟੇ ਹੋਏ ਹਨ। ਉੱਥੇ ਹੀ ਦਿੱਲੀ-ਯੂ. ਪੀ. ਦੇ ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਵੀ ਕਿਸਾਨ ਡਟੇ ਹੋਏ ਹਨ। ਇੱਥੇ ਡਟੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦਰਅਸਲ ਪੁਲਸ ਨੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਇਜਾਜ਼ਤ ਤਾਂ ਦੇ ਦਿੱਤੀ ਹੈ ਪਰ ਕਿਸਾਨ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਟਰੈਕਟਰ-ਟਰਾਲੀਆਂ ਨਾਲ ਅੱਗੇ ਜਾਣ ਦਿੱਤਾ ਜਾਵੇ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਕੇਂਦਰ ਨੇ ਅੱਜ ਦੁਪਹਿਰ ਕਿਸਾਨ ਜੱਥੇਬੰਦੀਆਂ ਨੂੰ ਦਿੱਤਾ ਗੱਲਬਾਤ ਦਾ ਸੱਦਾ

ਰੋਹ ਵਿਚ ਆਏ ਕਿਸਾਨ ਅਤੇ ਪੁਲਸ ਆਹਮੋ-ਸਾਹਮਣੇ ਹਨ। ਕਿਸਾਨ ਟਰੈਕਟਰਾਂ ਨਾਲ ਪੁਲਸ ਵਲੋਂ ਲਾਏ ਗਏ ਬੈਰੀਕੇਡ ਨੂੰ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਬੈਰੀਕੇਡਿੰਗ ਨੂੰ ਹਟਾਉਣ ਲਈ ਟਰੈਕਟਰਾਂ ਦੀ ਵਰਤੋਂ ਕਰ ਰਹੇ ਹਨ। ਗਾਜ਼ੀਪੁਰ ਬਾਰਡਰ 'ਤੇ ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਵਿਚ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬਿਨਾਂ ਟਰੈਕਟਰ ਗਾਜ਼ੀਪੁਰ ਬਾਰਡਰ ਤੋਂ ਦਿੱਲੀ 'ਚ ਐਂਟਰੀ ਨਹੀਂ ਕਰਨਗੇ।

ਇਹ ਵੀ ਪੜ੍ਹੋ: ਸਿੰਘੂ ਬਾਰਡਰ ਹੰਗਾਮੇ 'ਚ ਦਿੱਲੀ ਪੁਲਸ ਦੀ ਕਾਰਵਾਈ, ਦੰਗਾ ਸਮੇਤ ਕਈ ਧਾਰਾਵਾਂ 'ਚ FIR

ਇਹ ਵੀ ਪੜ੍ਹੋ: ਸਿੰਘੂ-ਟਿਕਰੀ ਬਾਰਡਰ 'ਤੇ 'ਗੁਰਬਾਣੀ' ਦੀ ਗੂੰਜ, ਪ੍ਰਦਰਸ਼ਨ ਦੌਰਾਨ ਵੀ ਕਿਸਾਨਾਂ 'ਚ ਨਹੀਂ ਘਟੀ ਆਸਥਾ

 

 

 

Tanu

This news is Content Editor Tanu