ਕਿਸਾਨ ਅੰਦੋਲਨ 2.0: ਕਿਸਾਨਾਂ ਵਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ
Wednesday, Feb 14, 2024 - 01:20 PM (IST)
ਨੈਸ਼ਨਲ ਡੈਸਕ- MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਲੀ ਕੂਚ ਕੀਤਾ ਗਿਆ ਹੈ। ਸ਼ੰਭੂ ਬਾਰਡਰ 'ਤੇ ਇਸ ਸਮੇਂ ਕਿਸਾਨਾਂ ਦਾ ਵੱਡਾ ਇਕੱਠ ਹੈ। ਇਸ ਦਰਮਿਆਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਭਲਕੇ ਯਾਨੀ ਕਿ 15 ਫਰਵਰੀ ਨੂੰ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਉਗਰਾਹਾਂ ਮੁਤਾਬਕ ਬਾਰਡਰਾਂ 'ਤੇ ਜੋ ਕਿਸਾਨ ਬੈਠੇ ਹਨ, ਅਸੀਂ ਉਨ੍ਹਾਂ ਨਾਲ ਹਾਂ।
ਇਹ ਵੀ ਪੜ੍ਹੋ- ਦਿੱਲੀ ਜਾਣਾ ਸਾਡੀ ਅਣਖ ਦਾ ਸਵਾਲ ਨਹੀਂ, ਸਰਕਾਰ ਬਹਿ ਕੇ ਸਾਡੀਆਂ ਮੰਗਾਂ ਮੰਨੇ: ਪੰਧੇਰ
ਦੱਸ ਦੇਈਏ ਕਿ ਸ਼ੰਭੂ ਬਾਰਡਰ 'ਤੇ ਡਟੇ ਕਿਸਾਨਾਂ 'ਤੇ ਪੁਲਸ ਵਲੋਂ ਹੰਝੂ ਗੈਸ 'ਤੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਅੱਜ ਤੋਂ 2 ਸਾਲ ਪਹਿਲਾਂ ਵੀ ਕਿਸਾਨ ਬਾਰਡਰਾਂ 'ਤੇ ਡਟੇ ਹੋਏ ਸਨ। ਕਿਸਾਨ ਅੰਦੋਲਨ 2.0 ਦਾ ਅੱਜ ਦੂਜਾ ਦਿਨ ਹੈ। ਹਰਿਆਣਾ ਅਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਨੂੰ ਰੋਕਣ ਲਈ ਪੁਲਸ ਵਲੋਂ ਬੈਰੀਕੇਡਜ਼ ਲਾਏ ਗਏ ਹਨ। ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਵੱਡਾ ਇਕੱਠ ਹੈ, ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪੁਲਸ ਹੰਝੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦੀ ਵਰਤੋਂ ਕਰ ਰਹੀ ਹੈ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਇਕੱਠ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ, ਕਿਸਾਨ ਬੋਲੇ- ਟੱਪ ਕੇ ਜਾਵਾਂਗੇ ਬਾਰਡਰ
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਟਿਕਰੀ ਬਾਰਡਰ ਵੀ ਬੰਦ, ਕਿਸਾਨਾਂ ਨੂੰ ਰੋਕਣ ਲਈ ਵੇਖੋ ਪੁਲਸ ਦੀ ਤਿਆਰੀ
ਇਹ ਹਨ ਕਿਸਾਨਾਂ ਦੀਆਂ ਮੰਗਾਂ
ਸਾਰੀਆਂ ਫ਼ਸਲਾਂ ਦੀ MSP 'ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣੇ
-ਕਿਸਾਨ-ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਹੋਵੇ, ਪੈਨਸ਼ਨ ਦਿੱਤੀ ਜਾਵੇ
-ਲਖੀਮਪੁਰ ਖੀਰੀ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾ ਅਤੇ ਪੀੜਤਾਂ ਨੂੰ ਨਿਆਂ ਮਿਲੇ
-ਕਿਸਾਨ ਅੰਦੋਲਨ ਦੌਰਾਨ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਮਿਲੇ
-ਬਿਜਲੀ ਸੋਧ ਬਿੱਲ-2020 ਨੂੰ ਰੱਦ ਕੀਤਾ ਜਾਵੇ
-ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਿਆ ਜਾਵੇ
-ਨਕਲੀ ਬੀਜ, ਕੀਟਨਾਸ਼ਕ ਦਵਾਈਆਂ ਅਤੇ ਖਾਦ ਵਾਲੀਆਂ ਕੰਪਨੀਆਂ 'ਤੇ ਸਖ਼ਤ ਕਾਨੂੰਨ ਬਣਾਇਆ ਜਾਵੇ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਪੁੱਜਾ ਮਾਮਲਾ, ਕੋਰਟ ਨੇ ਕੀਤੀ ਇਹ ਟਿੱਪਣੀ
ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ
ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਸੋਮਵਾਰ ਸ਼ਾਮ ਨੂੰ ਕਰੀਬ ਸਾਢੇ 5 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦਿੱਲੀ ਕੂਚ ਕਰਨ ਦਾ ਫ਼ੈਸਲਾ ਲਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਇਹ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਐੱਮ.ਐੱਸ.ਪੀ. ਸਬੰਧੀ ਮੰਗ ਨੂੰ ਨਹੀਂ ਮੰਨਿਆ, ਜਿਸ ਕਾਰਨ ਕਿਸਾਨ ਹਜ਼ਾਰਾਂ ਟਰੈਕਟਰਾਂ-ਟਰਾਲੀਆਂ ਨਾਲ ਦਿੱਲੀ ਕੂਚ ਕਰ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8