ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ 'ਤੇ ਲਾਏ ਡੇਰੇ, ਅਮਿਤ ਸ਼ਾਹ ਦੇ ਪ੍ਰਸਤਾਵ 'ਤੇ ਅੱਜ ਕਰਨਗੇ ਬੈਠਕ
Sunday, Nov 29, 2020 - 11:02 AM (IST)
ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਪੰਜਾਬ ਤੋਂ ਆਏ ਕਿਸਾਨਾਂ ਨੇ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰਾਂ 'ਤੇ ਡੇਰੇ ਲਾਏ ਹੋਏ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ ਵੀ ਭਾਰਤੀ ਕਿਸਾਨ ਯੂਨੀਅਨ ਨੇਤਾ ਰਾਕੇਸ਼ ਟਿਕੈਤ ਦੀ ਅਗਵਾਈ 'ਚ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਦਰਅਸਲ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਵੀ ਸ਼ਨੀਵਾਰ ਨੂੰ ਦਿੱਲੀ ਕੂਚ ਕੀਤਾ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਿੰਘੂ ਅਤੇ ਟਿਕਰੀ ਬਾਰਡਰ 'ਤੇ ਹੀ ਡਟੇ ਕਿਸਾਨ, ਕਿਹਾ- ਬੁਰਾੜੀ ਨਹੀਂ ਜਾਵਾਂਗੇ
ਇਹ ਵੀ ਪੜ੍ਹੋ: ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਸਰਕਾਰ, ਅਮਿਤ ਸ਼ਾਹ ਦਾ ਸਾਹਮਣੇ ਆਇਆ ਬਿਆਨ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਵਿਰੋਧ ਪ੍ਰਦਰਸ਼ਨ ਕਰਨ ਲਈ ਰਾਸ਼ਟਰੀ ਰਾਜਧਾਨੀ ਦੇ ਬੁਰਾੜੀ ਮੈਦਾਨ 'ਚ ਚੱਲੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਤੈਅ ਥਾਂ 'ਤੇ ਜਾਂਦੇ ਹੀ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ, ਤਾਂ ਇਕ ਮੁੱਦੇ ਦਾ ਛੇਤੀ ਤੋਂ ਛੇਤੀ ਹੱਲ ਹੋਣ ਦਾ ਰਾਹ ਨਿਕਲ ਸਕੇ। ਅਜਿਹੇ ਵਿਚ ਕਿਸਾਨ 11 ਵਜੇ ਬੈਠਕ ਕਰਨ ਵਾਲੇ ਹਨ। ਜਿਸ 'ਚ ਅਮਿਤ ਸ਼ਾਹ ਦੀ ਇਸ ਅਪੀਲ 'ਤੇ ਵਿਚਾਰ ਕਰਨਗੇ।
ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਹੀ ਨਹੀਂ UP ਅਤੇ ਰਾਜਸਥਾਨ ਤੋਂ ਵੀ ਦਿੱਲੀ ਪੁੱਜ ਰਹੇ ਕਿਸਾਨ, ਪੁਲਸ ਅਲਰਟ
ਦੱਸ ਦੇਈਏ ਇਕ ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਆਪਣੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਕਿਸਾਨ ਜਿੱਦ 'ਤੇ ਅੜੇ ਹਨ ਕਿ ਜਦੋਂ ਤੱਕ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਉਹ ਆਪਣਾ ਅੰਦੋਲਨ ਜਾਰੀ ਰੱਖਣਗੇ। ਦੱਸਣਯੋਗ ਹੈ ਕਿ ਦਿੱਲੀ ਚਲੋ ਅੰਦਲੋਨ 'ਚ ਹਿੱਸਾ ਲੈਣ ਵਾਲੇ ਕਿਸਾਨ ਆਪਣੇ ਨਾਲ 6 ਮਹੀਨਿਆਂ ਦਾ ਰਾਸ਼ਨ ਪਾਣੀ ਲੈ ਕੇ ਆਏ ਹਨ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: 'ਪੰਜਾਬ ਦੇ ਕਿਸਾਨਾਂ' 'ਤੇ ਮਨੋਹਰ ਲਾਲ ਖੱਟੜ ਦਾ ਵੱਡਾ ਬਿਆਨ