ਕਿਸਾਨੀ ਘੋਲ: ਸਿੰਘੂ ਸਰਹੱਦ ’ਤੇ ਕਿਸਾਨਾਂ ਨੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

Wednesday, Jan 13, 2021 - 04:51 PM (IST)

ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਕਿਸਾਨ ਅੰਦੋਲਨ 49ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਸਰਹੱਦ ’ਤੇ ਵੀ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਲੋਹੜੀ ਦੇ ਤਿਉਹਾਰ ਮੌਕੇ ਕਿਸਾਨਾਂ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਇਨ੍ਹਾਂ ਕਾਨੂੰਨਾਂ ਪ੍ਰਤੀ ਆਪਣਾ ਵਿਰੋਧ ਜ਼ਾਹਰ ਕੀਤਾ। ਕਿਸਾਨਾਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਨੂੰ ਲੈ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ

PunjabKesari

ਦੱਸ ਦੇਈਏ ਕਿ ਪੰਜਾਬ, ਹਰਿਆਣਾ ਅਤੇ ਉੱਤਰ ਭਾਰਤ ਦੇ ਹੋਰ ਹਿੱਸਿਆਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਲੱਕੜਾਂ ਇਕੱਠੀਆਂ ਕਰ ਕੇ ਜਲਾਉਦੇ ਹਨ ਅਤੇ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹਨ ਪਰ ਅੱਜ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਾਨੂੰਨਾਂ ਪ੍ਰਤੀ ਵਿਰੋਧ ਜ਼ਾਹਰ ਕੀਤਾ। ਕਿਸਾਨ ਦਾ ਇਹ ਵਿਰੋਧ ਪ੍ਰਦਰਸ਼ਨ ਜਾਇਜ਼ ਵੀ ਹੈ, ਕਿਉਂਕਿ ਉਹ ਆਪਣੇ ਹੱਕਾਂ ਦੀ ਲੜਾਈ ਲਈ ਕੜਾਕੇ ਦੀ ਠੰਡ ’ਚ ਵੀ ਡਟੇ ਹੋਏ ਹਨ।

ਇਹ ਵੀ ਪੜ੍ਹੋ : ਕਿਸਾਨੀ ਘੋਲ: ‘ਕਿਸਾਨ ਏਕਤਾ ਮੋਰਚਾ’ ਨੇ ਦਿੱਤਾ ਨਵਾਂ ਨਾਅਰਾ- ‘ਮੌਤ ਨਹੀਂ, ਜਿੱਤ ਚੁਣੋ’

PunjabKesari

ਹਜ਼ਾਰਾਂ ਕਿਸਾਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਦੀ ਮੰਗ ਕਰਦੇ ਹੋਏ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹਨ। ਸੁਪਰੀਮ ਕੋਰਟ ਨੇ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਦੇ ਰਹੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਦੇ ਨੂੰ ਸੁਲਝਾਉਣ ਲਈ ਇਨ੍ਹਾਂ ਕਾਨੂੰਨਾਂ ਦੇ ਅਮਲ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਅਦਾਲਤ ਨੇ ਇਸ ਦੇ ਨਾਲ ਹੀ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਕਰਨ ਲਈ 4 ਮੈਂਬਰੀ ਕਮੇਟੀ ਵੀ ਬਣਾਈ ਹੈ। 

ਇਹ ਵੀ ਪੜ੍ਹੋ : ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਡੇਰੇ, ਕਿਸਾਨ ਅੰਦੋਲਨ ’ਤੇ ਬਰਸ ਰਹੀ ‘ਗੁਰੂ ਘਰ ਦੀ ਕਿਰਪਾ’

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Tanu

Content Editor

Related News