ਕਿਸਾਨ ਅੰਦੋਲਨ ਦਾ ਅੱਜ 34ਵਾਂ ਦਿਨ, ਭਲਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਹੋਵੇਗੀ ਗੱਲਬਾਤ

12/29/2020 11:14:07 AM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਕੜਾਕੇ ਦੀ ਠੰਡ ਦਰਮਿਆਨ ਵੀ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 34ਵਾਂ ਦਿਨ ਹੈ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਯਾਨੀ ਕਿ ਭਲਕੇ ਗੱਲਬਾਤ ਕਰਨ ਦਾ ਰਸਮੀ ਸੱਦਾ ਭੇਜਿਆ ਹੈ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਮੰਨ ਲਿਆ ਹੈ ਪਰ ਨਾਲ ਹੀ ਅੰਦੋਲਨ ਨੂੰ ਹੋਰ ਵੱਡਾ ਕਰਨ ਦੀ ਤਿਆਰੀ  ਵੀ ਕਿਸਾਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ 30 ਦਸਬੰਰ ਨੂੰ ਗੱਲਬਾਤ ਮਗਰੋਂ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੋਇਆ ਹੈ ਪਰ ਸੂਤਰਾਂ ਮੁਤਾਬਕ ਸਰਕਾਰ ਨਾਲ ਗੱਲਬਾਤ ਦੀ ਵਜ੍ਹਾ ਤੋਂ ਇਹ ਮਾਰਚ 31 ਦਸੰਬਰ ਨੂੰ ਹੋਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਮੁਤਾਬਕ ਕਿਸਾਨਾਂ ਨੂੰ ਇਸ ਗੱਲ ਦਾ ਅੰਦਾਜ਼ਾ ਹੈ ਕਿ 30 ਦਸੰਬਰ ਨੂੰ ਹੋਣ ਜਾ ਰਹੀ ਗੱਲਬਾਤ ’ਚ ਜੇਕਰ ਕੋਈ ਸਿੱਟਾ ਨਹੀਂ ਨਿਕਲੇਗਾ ਤਾਂ ਅਜਿਹੇ ਵਿਚ ਅੰਦੋਲਨ ਲੰਬਾ ਚੱਲ ਸਕਦਾ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਕਿਸਾਨਾਂ ਨੂੰ ਕੇਂਦਰ ਦਾ ਰਸਮੀ ਸੱਦਾ, ਬੈਠਕ ਦਾ ਬਦਲਿਆ ਸਮਾਂ ਅਤੇ ਦਿਨ

 

ਓਧਰ ਸਮਾਜਿਕ ਵਰਕਰ ਅੰਨਾ ਹਜ਼ਾਰੇ ਨੇ ਵੀ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਭੁੱਖ-ਹੜਤਾਲ ’ਤੇ ਬੈਠਣ ਦੀ ਗੱਲ ਆਖੀ ਹੈ। ਅੰਨਾ ਹਜ਼ਾਰੇ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮੁੱੱਦਿਆਂ ਨਾਲ ਸੰਬੰਧਤ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਫ਼ੈਸਲਾ ਨਹੀਂ ਲਿਆ ਤਾਂ ਉਹ ਜਨਵਰੀ ’ਚ ਅੰਦੋਲਨ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ : ਕੇਰਲ ਦੇ ਕਿਸਾਨਾਂ ਨੇ ਖੋਲ੍ਹੇ ਦਿਲ ਦੇ ਬੂਹੇ, ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਲਈ ਭੇਜੇ 16 ਟਨ ਅਨਾਨਾਸ

ਪੰਜਾਬ ’ਚ ਕਿਸਾਨ ਅੰਦੋਲਨ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਤੇਜ਼ ਕਰ ਦਿੱਤਾ ਹੈ। ਕਿਸਾਨਾਂ ਦਾ ਸਭ ਤੋਂ ਜ਼ਿਆਦਾ ਗੁੱਸਾ ਮੁਕੇਸ਼ ਅੰਬਾਨੀ ਦੀ ਰਿਲਾਇੰਸ ’ਤੇ ਉਤਰ ਰਿਹਾ ਹੈ। ਪੰਜਾਬ ’ਚ ਜਿਓ ਸਮੇਤ ਵੱਖ-ਵੱਖ ਮੋਬਾਇਲ ਕੰਪਨੀਆਂ ਦੇ 1500 ਤੋਂ ਵਧੇਰੇ ਟਾਵਰਾਂ ’ਚ ਤੋੜ-ਭੰਨ ਦੀ ਖ਼ਬਰ ਹੈ। ਰਿਪੋਰਟ ਮੁਤਾਬਕ ਹੁਣ ਤੱਕ ਸੂਬੇ ਵਿਚ 1500 ਤੋਂ ਜ਼ਿਆਦਾ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਜਾ ਚੁੱਕਾ ਹੈ। 

ਇਹ ਵੀ ਪੜ੍ਹੋ :  ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ

ਇਹ ਵੀ ਪੜ੍ਹੋ : ਕੇਂਦਰ ਨੇ ਕਿਸਾਨਾਂ ਨਾਲ ਗੱਲਬਾਤ ਦੀ ਮਿੱਥੀ ਤਾਰੀਖ਼, ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਨੋਟ: ਕਿਸਾਨ ਅੰਦੋਲਨ ਨੂੰ ਤੁਸੀਂ ਕਿਸ ਤਰ੍ਹਾਂ ਵੇਖਦੇ ਹੋ, ਕੁਮੈਂਟ ਬਾਕਸ ’ਚ ਦਿਓ ਰਾਏ


Tanu

Content Editor

Related News