ਕਿਸਾਨ-ਮਜ਼ਦੂਰ ਮਹਾਪੰਚਾਇਤ: ਰਾਮਲੀਲਾ ਮੈਦਾਨ 'ਚ ਕਿਸਾਨਾਂ ਦਾ ਵੱਡਾ ਇਕੱਠ, ਕੇਂਦਰ ਸਰਕਾਰ ਖਿਲਾਫ਼ ਕੱਢੀ ਭੜਾਸ

Thursday, Mar 14, 2024 - 04:03 PM (IST)

ਕਿਸਾਨ-ਮਜ਼ਦੂਰ ਮਹਾਪੰਚਾਇਤ: ਰਾਮਲੀਲਾ ਮੈਦਾਨ 'ਚ ਕਿਸਾਨਾਂ ਦਾ ਵੱਡਾ ਇਕੱਠ, ਕੇਂਦਰ ਸਰਕਾਰ ਖਿਲਾਫ਼ ਕੱਢੀ ਭੜਾਸ

ਨਵੀਂ ਦਿੱਲੀ- 'ਕਿਸਾਨ ਮਜ਼ਦੂਰ ਮਹਾਪੰਚਾਇਤ' ਲਈ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਰਾਮਲੀਲਾ ਮੈਦਾਨ 'ਚ ਵੱਡੀ ਗਿਣਤੀ 'ਚ ਕਿਸਾਨ ਇਕੱਠੇ ਹੋਏ ਅਤੇ ਕੇਂਦਰ ਦੀਆਂ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ।  ਤਿੰਨ ਕੇਂਦਰੀ ਖੇਤੀ ਕਾਨੂੰਨਾਂ (ਹੁਣ ਰੱਦ ਹੋ ਚੁੱਕੇ) ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ 2020-21 'ਚ ਹੋਏ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ  ਸੰਯੁਕਤ ਕਿਸਾਨ ਮੋਰਚਾ (SKM) ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਵਿਰੁੱਧ 'ਲੜਾਈ ਨੂੰ ਤੇਜ਼ ਕਰਨ' ਲਈ ਇਕ ਮਤਾ ਪਾਸ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਅੱਜ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਕਿਸਾਨਾਂ ਦੀ 'ਮਹਾਪੰਚਾਇਤ', ਸੁਰੱਖਿਆ ਦੇ ਸਖ਼ਤ ਪ੍ਰਬੰਧ

PunjabKesari

ਕਿਸਾਨਾਂ ਨੇ ਧਰਨੇ ਵਾਲੀ ਥਾਂ 'ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਦੇ ਪਟਿਆਲਾ ਦੇ ਕਿਸਾਨ ਹਰਮਨ ਸਿੰਘ ਨੇ ਦੱਸਿਆ ਕਿ ਉਹ ਬੁੱਧਵਾਰ ਰਾਤ ਨੂੰ ਰਾਜਧਾਨੀ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕੇਂਦਰ ਦੀਆਂ ਨੀਤੀਆਂ ਕਿਸਾਨ ਦੇ ਹੱਕ ਵਿਚ ਹੋਣ। ਅਸੀਂ ਇਹ ਵੀ ਚਾਹੁੰਦੇ ਹਾਂ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਸਾਡੀ ਮੰਗ ਵੀ ਪੂਰੀ ਕੀਤੀ ਜਾਵੇ।

ਇਹ ਵੀ ਪੜ੍ਹੋ- ਦਿੱਲੀ ਤੋਂ ਕੱਟੀ ਗਈ ਹੰਸ ਰਾਜ ਹੰਸ ਦੀ ਟਿਕਟ, ਪੰਜਾਬ 'ਚ ਮੈਦਾਨ 'ਤੇ ਉਤਾਰ ਸਕਦੀ ਹੈ ਭਾਜਪਾ (ਵੀਡੀਓ)

PunjabKesari

ਪੰਜਾਬ ਦੇ ਬਠਿੰਡਾ ਦੇ ਕਿਸਾਨ ਰਵਿੰਦਰ ਸਿੰਘ ਨੇ ਕਿਹਾ ਕਿ ਅਕਤੂਬਰ 2021 'ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਹੋਈ ਹਿੰਸਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।  ਰਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਲਖੀਮਪੁਰ ਖੀਰੀ ਵਿਚ ਕਿਸਾਨਾਂ 'ਤੇ ਗੱਡੀ ਚੜ੍ਹਾਉਣ ਵਾਲਿਆਂ ਖਿਲਾਫ਼ ਕਾਰਵਾਈ ਹੋਵੇ। ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ। 

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਵਿਚਾਲੇ ਇਕ ਹੋਰ ਮੌਤ, ਅੱਥਰੂ ਗੈਸ ਦੇ ਗੋਲੇ ਦਾ ਸ਼ਿਕਾਰ ਹੋਇਆ ਸੀ ਜੀਰਾ ਸਿੰਘ

PunjabKesari

ਓਧਰ ਪੁਲਸ ਨੇ ਟਰੈਵਲ ਐਡਵਾਈਜ਼ਰੀ ਜਾਰੀ ਕਰ ਕੇ ਲੋਕਾਂ ਨੂੰ ਮੱਧ ਦਿੱਲੀ ਵੱਲ ਜਾਣ ਵਾਲੀਆਂ ਸੜਕਾਂ ਤੋਂ ਬਚਣ ਦਾ ਸੁਝਾਅ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਤਾਇਨਾਤ ਨੀਮ ਫੌਜੀ ਬਲਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਕਿਸਾਨਾਂ ਨੂੰ ਆਪਣੇ ਟਰੈਕਟਰ-ਟਰਾਲੀਆਂ ਨਾਲ ਰਾਜਧਾਨੀ ਵਿਚ ਨਾ ਆਉਣ ਲਈ ਕਿਹਾ ਗਿਆ ਹੈ। ਦਿੱਲੀ ਪੁਲਸ ਨੇ ਮਹਾਪੰਚਾਇਤ ਲਈ ਕਿਸਾਨਾਂ ਨੂੰ ਇਸ ਸ਼ਰਤ 'ਤੇ ਇਜਾਜ਼ਤ ਦਿੱਤੀ ਹੈ ਕਿ ਇਸ 'ਚ 5000 ਤੋਂ ਵੱਧ ਲੋਕ ਇਕੱਠੇ ਨਹੀਂ ਹੋਣਗੇ, ਕੋਈ ਟਰੈਕਟਰ-ਟਰਾਲੀ ਨਹੀਂ ਲਿਆਂਦੀ ਜਾਵੇਗੀ ਅਤੇ ਰਾਮਲੀਲਾ ਮੈਦਾਨ ਤੱਕ ਕੋਈ ਮਾਰਚ ਨਹੀਂ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ-  ਗੁਆਂਢੀ ਕਾਂਸਟੇਬਲ ਨੇ ਅੱਧੀ ਰਾਤ ਨੂੰ ਦਰਵਾਜ਼ਾ ਖੜਕਾ ਕੇ ਔਰਤ ਤੋਂ ਮੰਗਿਆ ਨਿੰਬੂ, ਅਦਾਲਤ ਨੇ ਲਾਈ ਫਟਕਾਰ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News