ਕਿਸਾਨਾਂ ਦੇ ਮੁੱਦੇ 'ਤੇ ਰਾਜਸਭਾ 'ਚ ਹੰਗਾਮਾ, ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਕਾਰਨ ਕਾਰਵਾਈ ਮੁਲਤਵੀ

Tuesday, Feb 02, 2021 - 10:15 AM (IST)

ਕਿਸਾਨਾਂ ਦੇ ਮੁੱਦੇ 'ਤੇ ਰਾਜਸਭਾ 'ਚ ਹੰਗਾਮਾ, ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਕਾਰਨ ਕਾਰਵਾਈ ਮੁਲਤਵੀ

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਯਾਨੀ ਮੰਗਲਵਾਰ ਨੂੰ 69ਵਾਂ ਦਿਨ ਹੋ ਗਿਆ ਹੈ। ਇਸ ਵਿਚ ਅੱਜ ਰਾਜਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਸਪੀਕਰ ਐੱਮ. ਵੈਂਕਈਆ ਨਾਇਡੂ ਨੇ ਕਿਹਾ ਕਿ ਰਾਸ਼ਟਰਪਤੀ ਨੇ ਆਪਣੇ ਸੰਬੋਧਨ 'ਚ ਕਿਸਾਨਾਂ ਦੇ ਅੰਦੋਲਨ ਦਾ ਜ਼ਿਕਰ ਕੀਤਾ। ਮੈਂ ਅੱਜ ਤੋਂ ਚਰਚਾ ਸ਼ੁਰੂ ਕਰਨਾ ਚਾਹੁੰਦਾ ਸੀ ਪਰ ਮੈਨੂੰ ਦੱਸਿਆ ਗਿਆ ਕਿ ਚਰਚਾ ਸਭ ਤੋਂ ਪਹਿਲਾਂ ਲੋਕ ਸਭਾ 'ਚ ਸ਼ੁਰੂ ਹੁੰਦੀ ਹੈ। ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਅਸੀਂ ਕੱਲ ਯਾਨੀ ਬੁੱਧਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਚਰਚਾ ਕਰਨ ਤੋਂ ਬਾਅਦ ਸਹਿਮਤ ਹੋਏ ਹਾਂ। ਨਾਇਡੂ ਨੇ ਦੋਹਰਾਇਆ ਕਿ ਖੇਤੀ ਕਾਨੂੰਨਾਂ 'ਤੇ ਸਦਨ 'ਚ ਚਰਚਾ ਹੋਈ ਸੀ। ਇਹ ਗਲਤ ਧਾਰਨਾ ਬਣ ਰਹੀ ਹੈ ਕਿ ਕੋਈ ਚਰਚਾ ਨਹੀਂ ਹੋਈ। ਵੋਟਿੰਗ ਦੇ ਸੰਬੰਧ 'ਚ, ਲੋਕਾਂ ਦੇ ਆਪਣੇ ਤਰਕ ਹੋ ਸਕਦੇ ਹਨ ਪਰ ਹਰ ਪਾਰਟੀ ਨੇ ਆਪਣਾ ਹਿੱਸਾ ਪੂਰਾ ਕਰ ਲਿਆ ਹੈ ਅਤੇ ਸੁਝਾਅ ਦਿੱਤੇ ਹਨ।

ਇਹ ਵੀ ਪੜ੍ਹੋ : 'ਬਜਟ ਤੋਂ ਬਾਅਦ ਕਿਸਾਨਾਂ ਨੂੰ ਨਹੀਂ ਰਹਿਣਾ ਚਾਹੀਦਾ ਹੈ ਖੇਤੀਬਾੜੀ ਕਾਨੂੰਨਾਂ 'ਤੇ ਸ਼ੱਕ': ਖੇਤੀਬਾੜੀ ਮੰਤਰੀ

ਇਸ ਦੌਰਾਨ ਵਿਰੋਧੀ ਧਿਰਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰਾਂ ਨੇ ਕਾਲੇ ਕਾਨੂੰਨ ਵਾਪਸ ਲੈਣ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਸਦਨ 'ਚ ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਕਾਰਨ ਰਾਜ ਸਭਾ ਦੀ ਕਾਰਵਾਈ ਸਵੇਰੇ 10.30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਕ ਵਾਰ ਦੀ ਮੁਲਤਵੀ ਤੋਂ ਬਾਅਦ ਬੈਠਕ ਸ਼ੁਰੂ ਹੋਣ 'ਤੇ ਵੀ ਸਦਨ 'ਚ ਹੰਗਾਮਾ ਜਾਰੀ ਹੈ। ਡਿਪਟੀ ਸਪੀਕਰ ਹਰਿਵੰਸ਼ ਨੇ ਹੰਗਾਮਾ ਕਰ ਰਹੇ ਮੈਂਬਰਾਂ ਤੋਂ ਆਪਣੀਆਂ ਸੀਟਾਂ 'ਤੇ ਜਾਣ ਅਤੇ ਸਦਨ ਨੂੰ ਸਹੀ ਢੰਗ ਨਾਲ ਚੱਲਣ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਪੀਕਰ ਨੇ ਪਹਿਲਾਂ ਹੀ ਕਿਹਾ ਸੀ ਕਿ ਕੱਲ ਤੋਂ ਰਾਸ਼ਟਰਪਤੀ ਭਾਸ਼ਣ 'ਤੇ ਚਰਚਾ ਸ਼ੁਰੂ ਹੋ ਰਹੀ ਹੈ ਅਤੇ ਮੈਂਬਰ ਉਸ 'ਚ ਗੱਲ ਰੱਖ ਸਕਦੇ ਹਨ ਪਰ ਉਨ੍ਹਾਂ ਦੀ ਅਪੀਲ ਦਾ ਹੰਗਾਮਾ ਕਰ ਰਹੇ ਮੈਂਬਰਾਂ 'ਤੇ ਕੋਈ ਅਸਰ ਨਹੀਂ ਪਿਆ ਅਤੇ ਉਨ੍ਹਾਂ ਨੇ ਬੈਠਕ 11.30 ਵਜੇ ਤੱਕ ਮੁਲਤਵੀ ਕਰ ਦਿੱਤੀ।

ਇਹ ਵੀ ਪੜ੍ਹੋ : ਕਿਸਾਨੀ ਘੋਲ: ਕਿਸਾਨਾਂ ਨੂੰ ਰੋਕਣ ਲਈ ਸਿੰਘੂ ਬਾਰਡਰ ’ਤੇ ਸੀਮੈਂਟ ਦੇ ਪੱਕੇ ਬੈਰੀਕੇਡਜ਼, ਬਣੇਗੀ ‘ਅਸਥਾਈ ਕੰਧ’


author

DIsha

Content Editor

Related News