ਹੰਝੂ ਗੈਸ ਦੇ ਗੋਲਿਆਂ ਦੀ ਕਿਸਾਨਾਂ ਨੇ ਲੱਭੀ ਕਾਟ, ਧੂੰਏਂ ਨੂੰ ਕਰ ਰਹੇ ਪੁਲਸ ਵੱਲ ਡਾਇਵਰਟ!
Wednesday, Feb 14, 2024 - 02:09 PM (IST)
ਹਰਿਆਣਾ- ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦਾ ਅੱਜ ਦੂਜਾ ਦਿਨ ਹੈ। ਅੱਜ ਮੁੜ ਕਿਸਾਨ ਦਿੱਲੀ ਕੂਚ ਦੀ ਕੋਸ਼ਿਸ਼ ਕਰਨਗੇ। ਮੰਗਲਵਾਰ ਨੂੰ ਸ਼ੰਭੂ ਬਾਰਡਰ 'ਤੇ ਕਿਸਾਨਾਂ ਅਤੇ ਪੁਲਸ ਵਿਚਾਲੇ ਕਾਫ਼ੀ ਟਕਰਾਅ ਹੋਇਆ ਸੀ। ਪੁਲਸ ਨੇ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਦਾਗ਼ੇ ਸਨ, ਜਦੋਂ ਕਿ ਕਿਸਾਨਾਂ ਨਾਲ ਪੁਲਸ ਦੀ ਝੜਪ 'ਚ ਕਈ ਲੋਕ ਅਤੇ ਪੁਲਸ ਮੁਲਾਜ਼ਮ ਜ਼ਖ਼ਮੀ ਵੀ ਹੋਏ ਸਨ। ਇਨ੍ਹਾਂ 'ਚ ਪੁਲਸ ਦੇ ਇਕ ਡੀ.ਐੱਸ.ਪੀ. ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੇ ਦਿੱਲੀ ਕੂਚ 'ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਬੋਲੇ- ਕਿਸਾਨਾਂ ਨਾਲ ਅਨਿਆਂ ਹੋਇਆ ਤਾਂ...
ਹੰਝੂ ਗੈਸ ਦੇ ਗੋਲਿਆਂ ਤੋਂ ਬਚਣ ਲਈ ਕਿਸਾਨਾਂ ਨੇ ਕੀਤਾ ਜੁਗਾੜ
ਸ਼ੰਭੂ ਬਾਰਡਰ 'ਤੇ ਹੁਣ ਕਿਸਾਨ ਹੰਝੂ ਗੈਸ ਦੇ ਗੋਲਿਆਂ ਤੋਂ ਨਿਕਲਣ ਵਾਲੇ ਧੂੰਏਂ ਤੋਂ ਬਚਣ ਲਈ ਖੇਤਾਂ 'ਚ ਫਸਲਾਂ ਲਈ ਇਸਤੇਮਾਲ ਹੋਣ ਵਾਲੇ ਵੱਡੇ ਪੱਖੇ ਲੈ ਕੇ ਪਹੁੰਚੇ। ਪੱਖੇ ਚਲਾ ਕੇ ਧੂੰਏਂ ਨੂੰ ਹਰਿਆਣਾ ਪੁਲਸ ਵੱਲ ਭੇਜਿਆ ਜਾ ਰਿਹਾ ਹੈ। ਸ਼ੰਭੂ ਬਾਰਡਰ 'ਤੇ ਕਿਸਾਨ ਬੈਰੀਕੇਡਿੰਗ ਵੱਲ ਵਧਣ ਲੱਗੇ ਹਨ। ਪੁਲਸ ਲਗਾਤਾਰ ਉਨ੍ਹਾਂ 'ਤੇ ਹੰਝੂ ਗੈਸ ਦੇ ਗੋਲੇ ਦਾਗ਼ ਰਹੀ ਹੈ। ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e