ਕਿਸਾਨ ਜਥੇਬੰਦੀਆਂ ਨੂੰ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਸਮਝਣਾ ਚਾਹੀਦੈ: ਖੇਤੀਬਾੜੀ ਮੰਤਰੀ

Wednesday, Feb 14, 2024 - 03:02 PM (IST)

ਕਿਸਾਨ ਜਥੇਬੰਦੀਆਂ ਨੂੰ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਸਮਝਣਾ ਚਾਹੀਦੈ: ਖੇਤੀਬਾੜੀ ਮੰਤਰੀ

ਨਵੀਂ ਦਿੱਲੀ- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦੁਹਰਾਉਂਦਿਆਂ ਕਿਹਾ ਹੈ ਕਿ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਸਮਝਣਾ ਚਾਹੀਦਾ ਹੈ। ਮੁੰਡਾ ਨੇ ਬੁੱਧਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ। ਕਿਸੇ ਵੀ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਕਿਸਾਨਾਂ ਵਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਜਥੇਬੰਦੀਆਂ ਅੱਗੇ ਵਧ ਰਹੀਆਂ ਹਨ, ਉਸ ਤੋਂ ਕੁਝ ਨਹੀਂ ਹੋਣ ਵਾਲਾ। ਮੁੰਡਾ ਨੇ ਕਿਹਾ ਮੈਂ ਕਿਸਾਨ ਜਥੇਬੰਦੀਆਂ ਨੂੰ ਪਹਿਲਕਦਮੀ ਕਰਨ ਅਤੇ ਗੱਲਬਾਤ ਰਾਹੀਂ ਹੱਲ ਲੱਭਣ ਦੀ ਬੇਨਤੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਤਿਆਰ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਸਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸਰਕਾਰ ਹਰ ਮੁੱਦੇ 'ਤੇ ਗੱਲਬਾਤ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ-  ਦਿੱਲੀ ਜਾਣਾ ਸਾਡੀ ਅਣਖ ਦਾ ਸਵਾਲ ਨਹੀਂ, ਸਰਕਾਰ ਬਹਿ ਕੇ ਸਾਡੀਆਂ ਮੰਗਾਂ ਮੰਨੇ: ਪੰਧੇਰ

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਇਕੱਠ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ, ਕਿਸਾਨ ਬੋਲੇ- ਟੱਪ ਕੇ ਜਾਵਾਂਗੇ ਬਾਰਡਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News