ਸਾਲ ਭਰ ਦਾ ਲੰਬਾ ਸੰਘਰਸ਼, ਜਿੱਤ ਦੀ ਖ਼ੁਸ਼ੀ ਅਤੇ ਅੰਦੋਲਨ ਦੀਆਂ ਯਾਦਾਂ ਨਾਲ ਘਰਾਂ ਨੂੰ ਪਰਤਣ ਲੱਗਾ ‘ਅੰਨਦਾਤਾ’

Saturday, Dec 11, 2021 - 11:00 AM (IST)

ਸਾਲ ਭਰ ਦਾ ਲੰਬਾ ਸੰਘਰਸ਼, ਜਿੱਤ ਦੀ ਖ਼ੁਸ਼ੀ ਅਤੇ ਅੰਦੋਲਨ ਦੀਆਂ ਯਾਦਾਂ ਨਾਲ ਘਰਾਂ ਨੂੰ ਪਰਤਣ ਲੱਗਾ ‘ਅੰਨਦਾਤਾ’

ਨਵੀਂ ਦਿੱਲੀ (ਭਾਸ਼ਾ)— ਟਰੈਕਟਰਾਂ ਦੇ ਵੱਡੇ-ਵੱਡੇ ਕਾਫ਼ਲਿਆਂ ਨਾਲ 26 ਨਵੰਬਰ 2020 ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਪਹੁੰਚੇ ਅੰਦੋਲਨਕਾਰੀ ਕਿਸਾਨਾਂ ਨੇ ਸ਼ਨੀਵਾਰ ਦੀ ਸਵੇਰ ਆਪਣੇ-ਆਪਣੇ ਗ੍ਰਹਿ ਸੂਬਿਆਂ ਵੱਲ ਪਰਤਣਾ ਸ਼ੁਰੂ ਕਰ ਦਿੱਤਾ ਹੈ। ਇਕ ਸਾਲ ਤੋਂ ਵਧੇਰੇ ਸਮੇਂ ਯਾਨੀ ਕਿ 380 ਦਿਨਾਂ ਤੋਂ ਆਪਣੇ ਘਰਾਂ ਤੋਂ ਦੂਰ ਦਿੱਲੀ ’ਚ ਡਟੇ ਇਹ ਕਿਸਾਨ ਆਪਣੇ ਨਾਲ ਜਿੱਤ ਦੀ ਖ਼ੁਸ਼ੀ ਅਤੇ ਸਫ਼ਲ ਪ੍ਰਦਰਸ਼ਨ ਦੀਆਂ ਯਾਦਾਂ ਲੈ ਕੇ ਪਰਤ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: 11 ਦਸੰਬਰ ਨੂੰ ਕਿਸਾਨ ਦਿੱਲੀ ਬਾਰਡਰਾਂ ਤੋਂ ਕਰਨਗੇ ਘਰ ਵਾਪਸੀ

 

PunjabKesari

ਕਿਸਾਨਾਂ ਨੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਹਵਾਈ ਮਾਰਗਾਂ ’ਤੇ ਨਾਕੇਬੰਦੀ ਹਟਾ ਦਿੱਤੀ। ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮ. ਐੱਸ. ਪੀ. ’ਤੇ ਕਾਨੂੰਨੀ ਗਰੰਟੀ ਲਈ ਇਕ ਕਮੇਟੀ ਗਠਿਤ ਕਰਨ ਸਮੇਤ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੇਂਦਰ ਦੇ ਲਿਖਤੀ ਭਰੋਸੇ ਦਾ ਜਸ਼ਨ ਮਨਾਉਣ ਲਈ ਅੱਜ ਇਕ ‘ਵਿਜੇ ਮਾਰਚ’ ਕੱਢਿਆ ਅਤੇ ਘਰਾਂ ਨੂੰ ਪਰਤਣ ਲੱਗੇ।  

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ: ਜਾਣੋ ਸੰਘਰਸ਼ ਤੋਂ ਜਿੱਤ ਤੱਕ ਕੰਡਿਆਂ ਭਰੇ ਸਫਰ ਦੀ ਦਾਸਤਾਨ

PunjabKesari

ਕਿਸਾਨ ਅੰਦੋਲਨ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ਵਿਚ ਕਿਸਾਨਾਂ ਦੇ ਆਪਣੇ ਘਰਾਂ ਲਈ ਰਵਾਨਗੀ ਹੋਣ ਨਾਲ ਭਾਵਨਾਵਾਂ ਉਤਸ਼ਾਹ ਬਣ ਕੇ ਉਮੜ ਪਈਆਂ। ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜੇ ਟਰੈਕਟਰ ਜਿੱਤ ਦੇ ਗੀਤ ਗਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਨਿਕਲਣ ਲੱਗੇ ਅਤੇ ਰੰਗੀਨ ਪੱਗਾਂ ਬੰਨ੍ਹੇ ਬਜ਼ੁਰਗ ਅਤੇ ਨੌਜਵਾਨ ਨੱਚਦੇ ਹੋਏ ਨਜ਼ਰ ਆਏ।

ਇਹ ਵੀ ਪੜ੍ਹੋ : ਲੰਬੇ ਸੰਘਰਸ਼ ਮਗਰੋਂ ਕਿਸਾਨਾਂ ਦੀ ਹੋਈ ‘ਫਤਿਹ’, 378 ਦਿਨ ਬਾਅਦ ਖਾਲੀ ਹੋ ਰਿਹੈ ਸਿੰਘੂ ਬਾਰਡਰ (ਤਸਵੀਰਾਂ)

PunjabKesari

ਕਿਸਾਨਾਂ ਦਾ ਕਹਿਣਾ ਹੈ ਕਿ ਸਿੰਘੂ ਬਾਰਡਰ ਪਿਛਲੇ ਇਕ ਸਾਲ ਤੋਂ ਸਾਡਾ ਘਰ ਬਣ ਗਿਆ ਸੀ। ਇਸ ਅੰਦੋਲਨ ਨੇ ਸਾਨੂੰ ਇਕਜੁੱਟ ਕੀਤਾ। ਸੈਂਕੜੇ ਚੰਗੀਆਂ ਯਾਦਾਂ ਨਾਲ ਅਤੇ ਕਾਲੇ ਕਾਨੂੰਨਾਂ ਖ਼ਿਲਾਫ਼ ਮਿਲੀ ਜਿੱਤ ਨਾਲ ਘਰ ਜਾ ਰਹੇ ਹਾਂ। ਕਿਸਾਨ 11 ਦਸੰਬਰ ਯਾਨੀ ਕਿ ਅੱਜ ਦਾ ਦਿਨ ‘ਵਿਜੇ ਦਿਵਸ’ ਦੇ ਰੂਪ ਵਿਚ ਮਨਾ ਰਹੇ ਹਨ।

ਇਹ ਵੀ ਪੜ੍ਹੋ : ਅੰਦੋਲਨ ਸਸਪੈਂਡ; ਕਿਸਾਨ ਮੋਰਚਾ ਦੀ ਇਤਿਹਾਸਕ ਜਿੱਤ, ਜਾਣੋ ਹੋਰ ਕੀ ਬੋਲੇ ਕਿਸਾਨ ਆਗੂ

PunjabKesari

ਦੱਸਣਯੋਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪਿਛਲੇ ਸਾਲ 26 ਨਵੰਬਰ 2020 ਤੋਂ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ 29 ਨਵੰਬਰ 2021 ਨੂੰ ਸੰਸਦ ’ਚ ਇਕ ਬਿੱਲ ਪਾਸ ਕੀਤਾ ਗਿਆ ਸੀ। ਹਾਲਾਂਕਿ ਕਿਸਾਨਾਂ ਨੇ ਆਪਣਾ ਅੰਦੋਲਨ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ, ਜਿਸ ’ਚ ਐੱਮ. ਐੱਸ. ਪੀ. ’ਤੇ ਕਾਨੂੰਨੀ ਗਰੰਟੀ ਅਤੇ ਉਨ੍ਹਾਂ ਖ਼ਿਲਾਫ਼ ਪੁਲਸ ’ਚ ਦਰਜ ਮੁਕੱਦਮੇ ਵਾਪਸ ਲੈਣਾ ਸ਼ਾਮਲ ਹੈ।

ਇਹ ਵੀ ਪੜ੍ਹੋ : ਅੰਦੋਲਨ ਦੌਰਾਨ ਕਿਸੇ ਵੀ ਕਿਸਾਨ ਦੀ ਮੌਤ ਪੁਲਸ ਕਾਰਵਾਈ ਨਾਲ ਨਹੀਂ ਹੋਈ : ਤੋਮਰ

PunjabKesari

ਜਿਵੇਂ ਹੀ ਸਰਕਾਰ ਨੇ ਪੈਂਡਿੰਗ ਮੰਗਾਂ ਨੂੰ ਮਨਜ਼ੂਰ ਕਰ ਲਿਆ, ਅੰਦੋਲਨ ਦੀ ਅਗਵਾਈ ਕਰ ਰਹੀਆਂ 40 ਕਿਸਾਨ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਕਿਸਾਨ ਅੰਦੋਲਨ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਅਤੇ ਐਲਾਨ ਕੀਤਾ ਕਿ ਕਿਸਾਨ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਘਰ ਵਾਪਸੀ ਕਰਨਗੇ।

PunjabKesari


author

Tanu

Content Editor

Related News