ਕੜਾਕੇ ਦੀ ਠੰਡ 'ਚ ਵੀ ਕਿਸਾਨਾਂ ਦਾ ਅੰਦੋਲਨ ਜਾਰੀ, 'ਅੰਨਦਾਤਾ' ਨੂੰ ਮਨਾਉਣ ਲਈ ਸਰਕਾਰ ਸਰਗਰਮ

Monday, Nov 30, 2020 - 11:43 AM (IST)

ਕੜਾਕੇ ਦੀ ਠੰਡ 'ਚ ਵੀ ਕਿਸਾਨਾਂ ਦਾ ਅੰਦੋਲਨ ਜਾਰੀ, 'ਅੰਨਦਾਤਾ' ਨੂੰ ਮਨਾਉਣ ਲਈ ਸਰਕਾਰ ਸਰਗਰਮ

ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਪਿਛਲੇ 4 ਦਿਨਾਂ ਤੋਂ ਦਿੱਲੀ ਦੇ ਟਿਕਰੀ ਅਤੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ। ਸਰਕਾਰ ਵਲੋਂ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿਚ ਪ੍ਰਦਰਸ਼ਨ ਕਰਨ ਦੀ ਅਪੀਲ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ, ਨਹੀਂ ਤਾਂ ਦਿੱਲੀ ਆਉਣ ਵਾਲੇ 5 ਰਸਤਿਓਂ ਨੂੰ ਬੰਦ ਕਰ ਦਿੱਤਾ ਜਾਵੇਗਾ। ਕਿਸਾਨਾਂ ਵਲੋਂ ਟਿਕਰੀ-ਸਿੰਘੂ ਬਾਰਡਰ ਤੋਂ ਇਲਾਵਾ ਗਾਜ਼ੀਪੁਰ ਬਾਰਡਰ 'ਤੇ ਡੇਰੇ ਲਾਏ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ ਅਸੀਂ ਆਪਣੀ ਥਾਂ ਤੋਂ ਨਹੀਂ ਹਿੱਲਾਂਗੇ। 

ਇਹ ਵੀ ਪੜ੍ਹੋ: ਜਿੱਦ 'ਤੇ ਅੜੇ ਕਿਸਾਨ, ਕਿਹਾ- 'ਬੁਰਾੜੀ ਕਦੇ ਨਹੀਂ ਜਾਵਾਂਗੇ, ਉਹ ਖੁੱਲ੍ਹੀ ਜੇਲ੍ਹ ਹੈ'

ਸੜਕਾਂ ਦੇ ਡਟੇ ਰਹਿਣਗੇ ਕਿਸਾਨ—
ਕਿਸਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਬੁਰਾੜੀ ਨਹੀਂ ਜਾਣਗੇ। ਉਹ 4 ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਆਏ ਹਨ ਅਤੇ ਸੜਕਾਂ 'ਤੇ ਹੀ ਡਟੇ ਰਹਿਣਗੇ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ 3 ਦਸੰਬਰ ਨੂੰ ਗੱਲਬਾਤ ਦਾ ਪ੍ਰਸਤਾਵ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਬਿਨਾਂ ਸ਼ਰਤ ਸਰਕਾਰ ਨਾਲ ਗੱਲਬਾਤ ਚਾਹੁੰਦੇ ਹਨ। 

PunjabKesari

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਿੰਘੂ ਅਤੇ ਟਿਕਰੀ ਬਾਰਡਰ 'ਤੇ ਹੀ ਡਟੇ ਕਿਸਾਨ, ਕਿਹਾ- ਬੁਰਾੜੀ ਨਹੀਂ ਜਾਵਾਂਗੇ

ਕਿਸਾਨਾਂ ਨੂੰ ਮਨਾਉਣ ਲਈ ਸਰਕਾਰ ਸਰਗਰਮ—
ਜਿਵੇਂ-ਜਿਵੇਂ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ, ਉਵੇਂ-ਉਵੇਂ ਹੀ ਸਿਆਸੀ ਹਲ-ਚਲ ਵੀ ਜਾਰੀ ਹੈ। ਕਾਂਗਰਸ ਸਮੇਤ ਹੋਰ ਵਿਰੋਧੀ ਦਲ ਕਿਸਾਨਾਂ ਨਾਲ ਹਨ ਅਤੇ ਸਰਕਾਰ ਨੂੰ ਘੇਰ ਰਹੇ ਹਨ। ਕਿਸਾਨਾਂ ਦੇ ਅੰਦੋਲਨ ਨੂੰ ਵੇਖਦਿਆਂ ਬੀਤੀ ਸ਼ਾਮ ਹੈਦਰਾਬਾਦ ਤੋਂ ਪਰਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨਾਂ ਨਾਲ ਜੁੜੀ ਬੈਠਕ ਵਿਚ ਸ਼ਾਮਲ ਹੋਏ। ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੇ ਘਰ 2 ਘੰਟੇ ਬੈਠਕ ਚੱਲੀ, ਜਿਸ 'ਚ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੰਦੋਲਨ 'ਤੇ ਚਰਚਾ ਕੀਤੀ।

PunjabKesari

ਬੈਠਕ 'ਚ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕੀ ਚਰਚਾ ਹੋਈ, ਇਸ 'ਤੇ ਅਜੇ ਕੋਈ ਜਾਣਕਾਰੀ ਨਹੀਂ ਹੈ। ਦੱਸ ਦੇਈਏ ਕਿ ਅਮਿਤ ਸ਼ਾਹ ਕਿਸਾਨਾਂ ਨੂੰ ਬੁਰਾੜੀ ਮੈਦਾਨ 'ਚ ਜਾਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਸੀ ਕਿ ਤੈਅ ਥਾਂ 'ਤੇ ਪਹੁੰਚਣ ਤੋਂ ਬਾਅਦ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਪਰ ਕਿਸਾਨ ਜਥੇਬੰਦੀਆਂ ਨੇ ਸ਼ਾਹ ਦੀ ਇਸ ਅਪੀਲ ਨੂੰ ਠੁਕਰਾ ਦਿੱਤਾ ਹੈ।

ਇਹ ਵੀ ਪੜ੍ਹੋ: ਕਿਸਾਨ ਗੱਲਬਾਤ ਦਾ ਮਾਹੌਲ ਬਣਾਉਣ, ਅਸੀ ਚਰਚਾ ਲਈ ਤਿਆਰ ਹਾਂ: ਖੇਤੀਬਾੜੀ ਮੰਤਰੀ


author

Tanu

Content Editor

Related News