ਪਹਿਲਵਾਨਾਂ ਦੇ ਸਮਰਥਨ ''ਚ ਜੰਤਰ-ਮੰਤਰ ''ਤੇ ਕਿਸਾਨਾਂ ਨੇ ਲਾਏ ਡੇਰੇ, ਤਸਵੀਰਾਂ ''ਚ ਵੇਖੋ ਇਕੱਠ

Sunday, May 07, 2023 - 05:54 PM (IST)

ਪਹਿਲਵਾਨਾਂ ਦੇ ਸਮਰਥਨ ''ਚ ਜੰਤਰ-ਮੰਤਰ ''ਤੇ ਕਿਸਾਨਾਂ ਨੇ ਲਾਏ ਡੇਰੇ, ਤਸਵੀਰਾਂ ''ਚ ਵੇਖੋ ਇਕੱਠ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਲਈ ਕਿਸਾਨਾਂ ਨੇ ਡੇਰੇ ਲਾ ਲਏ ਹਨ। ਕਿਸਾਨਾਂ ਦੇ ਉੱਥੇ ਪਹੁੰਚਣ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਐਤਵਾਰ ਨੂੰ ਪ੍ਰਦਰਸ਼ਨ ਵਾਲੀ ਥਾਂ ਅਤੇ ਸ਼ਹਿਰ ਦੇ ਸਰਹੱਦੀ ਖੇਤਰਾਂ 'ਤੇ ਸੁਰੱਖਿਆ ਵਧਾ ਦਿੱਤੀ ਹੈ। ਦਿੱਲੀ 'ਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਦਿੱਲੀ-ਗਾਜ਼ੀਪੁਰ, ਟਿੱਕਰੀ ਅਤੇ ਸਿੰਘੂ ਸਰਹੱਦਾਂ 'ਤੇ ਘੇਰਾਬੰਦੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਮਗਰੋਂ ਜੰਤਰ-ਮੰਤਰ 'ਤੇ ਪੁਲਸ ਦੀ ਭਾਰੀ ਤਾਇਨਾਤੀ, ਸਿੰਘੂ ਬਾਰਡਰ 'ਤੇ ਸੁਰੱਖਿਆ ਸਖ਼ਤ

PunjabKesari

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਆਪਣੇ ਸਮਰਥਕਾਂ ਸਮੇਤ ਪਹਿਲਵਾਨਾਂ ਦੇ ਧਰਨੇ ਵਾਲੀ ਥਾਂ 'ਤੇ ਪਹੁੰਚ ਗਏ ਹਨ। ਦਰਸ਼ਨ ਪਾਲ, ਹਨਾਨ ਮੋਲਾ ਆਦਿ ਆਗੂ ਵੀ ਉਨ੍ਹਾਂ ਨਾਲ ਪੁੱਜੇ। ਸੰਯੁਕਤ ਕਿਸਾਨ ਮੋਰਚਾ ਨੇ ਪਹਿਲਵਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਅਤੇ ਬ੍ਰਜਭੂਸ਼ਣ ਦੇ ਪੁਤਲੇ ਫੂਕਣ ਦਾ ਐਲਾਨ ਵੀ ਕੀਤਾ ਹੈ।

ਇਹ ਵੀ ਪੜ੍ਹੋ- ਬੇਅੰਤ ਸਿੰਘ ਕਤਲ ਮਾਮਲਾ: ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

PunjabKesari

ਸੰਯੁਕਤ ਕਿਸਾਨ ਮੋਰਚਾ (SKM) ਨੇ ਸ਼ਨੀਵਾਰ ਨੂੰ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਮੁਖੀ ਬ੍ਰਜਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ îਚ ਦੇਸ਼ ਵਿਆਪੀ ਅੰਦੋਲਨ ਦਾ ਐਲਾਨ ਕੀਤਾ। ਇਸ 'ਚ ਕਿਹਾ ਗਿਆ ਹੈ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਸੀਨੀਅਰ ਕਿਸਾਨ ਆਗੂ ਸੈਂਕੜੇ ਕਿਸਾਨਾਂ ਨਾਲ ਐਤਵਾਰ ਨੂੰ ਜੰਤਰ-ਮੰਤਰ ਜਾਣਗੇ। SKM ਨੇ ਬ੍ਰਜਭੂਸ਼ਣ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਬ੍ਰਜਭੂਸ਼ਣ ਸ਼ਰਨ ਸਿੰਘ 'ਤੇ ਕੁਝ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ ਅਤੇ ਉਹ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ- ਬਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ; 5 ਲੋਕਾਂ ਦੀ ਮੌਤ, ਮਚੀ ਚੀਕ ਪੁਕਾਰ

 

PunjabKesari

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜੰਤਰ-ਮੰਤਰ 'ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਪ੍ਰਦਰਸ਼ਨ ਵਾਲੀ ਥਾਂ 'ਤੇ ਸੀ. ਸੀ. ਟੀ. ਵੀ ਰਾਹੀਂ 24 ਘੰਟੇ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ- ਰਾਜੌਰੀ 'ਚ ਸ਼ਹੀਦ ਹੋਏ ਨੀਲਮ ਦੀ ਧੀ ਦੇ ਦਿਲ ਵਲੂੰਧਣੇ ਬੋਲ- 'ਪਾਪਾ ਪਲੀਜ਼ ਵਾਪਸ ਆ ਜਾਓ, ਤੁਸੀਂ ਉਠ ਕਿਉਂ ਨਹੀ ਰਹੇ'

PunjabKesari

ਪ੍ਰਦਰਸ਼ਨ ਵਾਲੀ ਥਾਂ ਦੇ ਨਾਲ-ਨਾਲ ਦਿੱਲੀ ਦੇ ਸਰਹੱਦੀ ਇਲਾਕਿਆਂ 'ਚ ਵੀ ਕਈ ਬੈਰੀਕੇਡਜ਼ ਲਗਾਏ ਗਏ ਹਨ। ਦੱਸ ਦੇਈਏ ਕਿ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਪੁਲਸ ਨੇ 28 ਅਪ੍ਰੈਲ ਨੂੰ ਇਕ ਨਾਬਾਲਗ ਸਮੇਤ 7 ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਬ੍ਰਜਭੂਸ਼ਣ ਸਿੰਘ ਦੇ ਖਿਲਾਫ਼ ਦੋ FIR ਦਰਜ ਕੀਤੀਆਂ ਸਨ।


author

Tanu

Content Editor

Related News