ਕੇਂਦਰ ਨਾਲ ਗੱਲਬਾਤ ਜਾਰੀ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ''ਤੇ ਅੜੇ ਕਿਸਾਨ: ਸੂਤਰ

12/01/2020 5:53:53 PM

ਨਵੀਂ ਦਿੱਲੀ— ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਜਾਰੀ ਹੈ। ਕੇਂਦਰ ਦੇ ਸੱਦੇ ਦਿੱਲੀ ਵਿਖੇ ਵਿਗਿਆਨ ਭਵਨ 'ਚ ਬੈਠਕ ਹੋ ਰਹੀ ਹੈ। ਕਰੀਬ 35 ਕਿਸਾਨ ਜਥੇਬੰਦੀਆਂ ਦੇ ਆਗੂ ਇਸ ਬੈਠਕ 'ਚ ਸ਼ਾਮਲ ਹੋਏ ਹਨ। ਸਰਕਾਰ ਅਤੇ ਕਿਸਾਨਾਂ ਨਾਲ ਗੱਲਬਾਤ ਨੂੰ ਕਰੀਬ 2 ਘੰਟੇ ਤੋਂ ਵਧੇਰੇ ਸਮਾਂ ਹੋ ਚੁੱਕਾ ਹੈ।

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿਬੈਠਕ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ 4 ਤੋਂ 5 ਨਾਂ ਆਪਣੇ ਜਥੇਬੰਦੀਆਂ ਤੋਂ ਦਿਓ, ਇਕ ਕਮੇਟੀ ਬਣਾ ਦਿੰਦੇ ਹਾਂ, ਜਿਸ 'ਚ ਸਰਕਾਰ ਦੇ ਲੋਕ ਵੀ ਸ਼ਾਮਲ ਹੋਣਗੇ ਅਤੇ ਖੇਤੀ ਮਾਹਰ ਵੀ ਹੋਣਗੇ। ਇਹ ਕਮੇਟੀ ਨਵੇਂ ਖੇਤੀ ਕਾਨੂੰਨ 'ਤੇ ਚਰਚਾ ਕਰਨਗੇ ਪਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਅਤੇ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਅੜੇ ਹੋਏ ਹਨ।


Tanu

Content Editor

Related News