ਵੱਡੀ ਖ਼ਬਰ: ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਲੱਗੀ ਅੱਗ, ਕਈ ਟੈਂਟ ਸੜ ਕੇ ਸੁਆਹ

04/11/2024 5:46:24 PM

ਅੰਬਾਲਾ- ਵੀਰਵਾਰ ਨੂੰ ਸ਼ੰਭੂ ਬਾਰਡਰ ‘ਤੇ ਧਰਨਾਕਾਰੀ ਕਿਸਾਨਾਂ ਦੇ ਟੈਂਟਾਂ ਨੂੰ ਅੱਗ ਲੱਗ ਗਈ ਜਿਸ ਨਾਲ ਕਈ ਟੈਂਟ ਸੜ ਕੇ ਸੁਆਹ ਹੋ ਗਏ। ਇੱਕ ਟਰਾਲੀ ਵੀ ਅੱਗ ਦੀ ਲਪੇਟ ਵਿੱਚ ਆ ਕੇ ਸੜ ਗਿਆ। ਧਰਨੇ ਵਾਲੀ ਥਾਂ 'ਤੇ ਅੱਗ ਲੱਗਣ ਕਾਰਨ ਉਥੇ ਹਫੜਾ-ਦਫੜੀ ਮਚ ਗਈ। ਕਿਸਾਨਾਂ ਨੇ ਸਮਾਂ ਰਹਿੰਦਿਆਂ ਅੱਗ 'ਤੇ ਕਾਬੂ ਪਾ ਲਿਆ ਪਰ ਉਦੋਂ ਤਕ ਕਾਫੀ ਨੁਕਸਾਨ ਹੋ ਚੁੱਕਾ ਸੀ। ਅੱਗ ਲੱਗਣ ਦਾ ਕਾਰਣ ਬਿਜਲੀ ਦਾ ਸਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ। 

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ ਪਰ ਉਨ੍ਹਾਂ ਨੂੰ ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਹੀ ਬੈਰੀਕੇਡਿੰਗ ਕਰਕੇ ਰੋਕ ਲਿਆ ਗਿਆ। ਅਜਿਹੇ 'ਚ ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ ਹੀ ਪੱਕਾ ਮੋਰਚਾ ਲਗਾ ਲਿਆ। ਕੋਡ ਆਫ ਕੰਟਕਟ ਲੱਗਣ ਤੋਂ ਬਾਅਦ ਕਿਸਾਨ ਅਜੇ ਵੀ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ। 


Rakesh

Content Editor

Related News