ਟਿਕਰੀ ਸਰਹੱਦ 'ਤੇ ਇਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਸਰਕਾਰ ਲਈ ਲਿਖੀ ਇਹ ਗੱਲ

02/07/2021 10:20:24 AM

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਪਿਛਲੇ 74 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਕਰ ਰਹੇ ਹਨ। ਇਸ ਦੌਰਾਨ ਸ਼ਨੀਵਾਰ ਦੇਰ ਰਾਤ ਟਿਕਰੀ ਸਰਹੱਦ 'ਤੇ ਇਕ ਕਿਸਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਪਛਾਣ ਹਰਿਆਣਾ ਦੇ ਕਰਮਬੀਰ ਦੇ ਰੂਪ 'ਚ ਹੋਈ ਹੈ। ਉਨ੍ਹਾਂ ਦੀ ਉਮਰ 52 ਸਾਲ ਸੀ। ਉਹ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਸਿੰਘਵਾਲ ਪਿੰਡ ਦੇ ਰਹਿਣ ਵਾਲੇ ਸਨ। ਸ਼ਨੀਵਾਰ ਰਾਤ ਹੀ ਉਹ ਟਿਕਰੀ ਸਰਹੱਦ ਪਹੁੰਚੇ ਸਨ। ਉਨ੍ਹਾਂ ਨੇ ਆਪਣੇ ਸੁਸਾਈਟ ਨੋਟ 'ਚ ਸਰਕਾਰ ਵਲੋਂ ਵਾਰ-ਵਾਰ ਦਿੱਤੀਆਂ ਜਾ ਰਹੀਆਂ ਤਾਰੀਖ਼ਾਂ ਤੋਂ ਤੰਗ ਹੋਣ ਦੀ ਗੱਲ ਲਿਖੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਦਿੱਲੀ ਦੇ ਬਾਰਡਰਾਂ ’ਤੇ ਬੰਦ ਇੰਟਰਨੈੱਟ ਸੇਵਾਵਾਂ ਦੇਰ ਰਾਤ ਹੋਈਆਂ ਬਹਾਲ

ਕਰਮਬੀਰ ਨੇ ਸੁਸਾਈਟ ਨੋਟ 'ਚ ਲਿਖਿਆ ਹੈ ਭਾਰਤੀ ਕਿਸਾਨ ਯੂਨੀਅਨ ਜ਼ਿੰਦਾਬਾਦ। ਅੱਗੇ ਉਨ੍ਹਾਂ ਨੇ ਲਿਖਿਆ ਹੈ ਕਿ ਪਿਆਰੇ ਕਿਸਾਨ ਭਰਾਵੋ ਇਹ ਮੋਦੀ ਸਰਕਾਰ ਤਾਰੀਖ਼ 'ਤੇ ਤਾਰੀਖ਼ ਦੇ ਰਹੀ ਹੈ, ਇਹ ਕਾਲੇ ਕਾਨੂੰਨ ਕਦੋਂ ਰੱਦ ਹੋਣਗੇ ਇਹ ਪਤਾ ਨਹੀਂ। ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੋਣਗੇ, ਉਦੋਂ ਤੱਕ ਅਸੀਂ ਇੱਥੋਂ ਨਹੀਂ ਜਾਵਾਂਗੇ। ਦੱਸਣਯੋਗ ਹੈ ਕਿ 52 ਸਾਲਾ ਕਿਸਾਨ ਕਰਮਬੀਰ ਦੀਆਂ 3 ਧੀਆਂ ਹਨ, ਜਿਨ੍ਹਾਂ 'ਚੋਂ ਇਕ ਦਾ ਵਿਆਹ ਹੋ ਚੁੱਕਿਆ ਹੈ। ਸ਼ਨੀਵਾਰ ਰਾਤ ਨੂੰ ਉਨ੍ਹਾਂ ਨੇ ਟਿਕਰੀ ਸਰਹੱਦ 'ਤੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਇਸੇ ਟਿਕਰੀ ਸਰਹੱਦ 'ਤੇ ਕਿਸਾਨ ਜੈ ਭਗਵਾਨ ਨੇ ਜ਼ਹਿਰ ਖਾ ਲਿਆ ਸੀ। ਉਨ੍ਹਾਂ ਨੂੰ ਇਲਾਜ ਲਈ ਸੰਜੇ ਗਾਂਧੀ ਹਸਪਤਾਲ 'ਚ ਦਾਖ਼ਲ ਕੀਤਾ ਗਿਆ ਸੀ ਪਰ ਉੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਖ਼ੁਦਕੁਸ਼ਈ ਤੋਂ ਪਹਿਲਾਂ ਉਨ੍ਹਾਂ ਨੇ ਵੀ ਦੇਸ਼ਵਾਸੀਆਂ ਦੇ ਨਾਂ ਇਕ ਚਿੱਠੀ ਲਿਖੀ ਸੀ।

DIsha

This news is Content Editor DIsha