ਵੱਡੀ ਖ਼ੁਸ਼ਖ਼ਬਰੀ ! ਅੱਜ 30 ਲੱਖ ਕਿਸਾਨਾਂ ਦੇ ਖ਼ਾਤਿਆਂ ''ਚ ਆਉਣਗੇ 3,200 ਕਰੋੜ ਰੁਪਏ
Monday, Aug 11, 2025 - 09:34 AM (IST)

ਨਵੀਂ ਦਿੱਲੀ- ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇਸ਼ ਦੇ 30 ਲੱਖ ਕਿਸਾਨਾਂ ਨੂੰ ਵੱਡੀ ਸੌਗਾਤ ਦੇਣਗੇ। ਪ੍ਰਧਾਨ ਮਤਰੀ ਫ਼ਸਲ ਬੀਮਾ ਯੋਜਨਾ ਤਹਿਤ ਅੱਜ ਦੇਸ਼ ਦੇ 30 ਲੱਖ ਕਿਸਾਨਾਂ ਦੇ ਖਾਤਿਆਂ 'ਚ 3,200 ਕਰੋੜ ਰੁਪਏ ਦੀ ਫ਼ਸਲ ਬੀਮਾ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।
ਖੇਤੀਬਾੜੀ ਮੰਤਰੀ ਚੌਹਾਨ ਰਾਜਸਥਾਨ ਦੇ ਝੁੰਝੁਨੂ ਵਿਖੇ ਅੱਜ ਆਯੋਜਿਤ ਹੋਣ ਵਾਲੇ ਇਕ ਸਮਾਗਮ ਦੌਰਾਨ ਇਹ ਰਾਸ਼ੀ ਜਾਰੀ ਕਰਨਗੇ। ਇਸ ਸਮਾਗਮ 'ਚ ਚੌਹਾਨ ਤੋਂ ਇਲਾਵਾ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਕੇਂਦਰੀ ਖੇਤੀਬਾੜੀ ਰਾਜ ਮੰਤਰੀ ਭਾਗੀਰਥ ਚੌਧਰੀ ਤੇ ਸੂਬੇ ਦੇ ਖੇਤੀਬਾੜੀ ਮੰਤਰੀ ਕਿਰੋੜੀ ਲਾਲ ਮੀਣਾ ਵੀ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ- 'ਮੈਂ ਮਰਨ ਜਾ ਰਿਹਾਂ...', ਲਾਈਵ ਆ ਕੇ ਮੁੰਡੇ ਨੇ ਚਾਕੂ ਨਾਲ ਵਿੰਨ੍ਹ ਲਈ ਆਪਣੀ ਛਾਤੀ
ਸਰਕਾਰ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਮੁਤਾਬਕ ਜਾਰੀ ਕੀਤੀ ਜਾਣ ਵਾਲੀ ਇਸ 3,200 ਕਰੋੜ ਰੁਪਏ ਦੀ ਰਾਸ਼ੀ 'ਚੋਂ ਸਭ ਤੋਂ ਵੱਧ ਹਿੱਸਾ ਮੱਧ ਪ੍ਰਦੇਸ਼ ਦੇ ਕਿਸਾਨਾਂ ਦਾ ਹੈ, ਜਿਨ੍ਹਾਂ ਦੇ ਖਾਤਿਆਂ 'ਚ 1,156 ਕਰੋੜ ਰੁਪਏ ਭੇਜੇ ਜਾਣਗੇ। ਇਸ ਤੋਂ ਬਾਅਦ ਰਾਜਸਥਾਨ ਦੇ ਕਿਸਾਨਾਂ ਨੂੰ 1,121 ਕਰੋੜ, ਛੱਤੀਸਗੜ੍ਹ ਦੇ ਕਿਸਾਨਾਂ ਨੂੰ 150 ਕਰੋੜ ਤੇ ਬਾਕੀ ਸੂਬਿਆਂ ਦੇ ਕਿਸਾਨਾਂ ਨੂੰ 773 ਕਰੋੜ ਰੁਪਏ ਟਰਾਂਸਫਰ ਕੀਤੇ ਜਾਣਗੇ।
ਖੇਤੀਬਾੜੀ ਮੰਤਰੀ ਨੇ ਇਕ ਬਿਆਨ 'ਚ ਇਹ ਵੀ ਕਿਹਾ ਹੈ ਕਿ ਜੇਕਰ ਕਿਸੇ ਸੂਬੇ ਦੀ ਸਰਕਾਰ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ 'ਚ ਟਰਾਂਸਫਰ ਕਰਨ 'ਚ ਦੇਰ ਕਰਦੀ ਹੈ ਤਾਂ ਉਸ ਨੂੰ ਵੀ ਬੀਮਾ ਕੰਪਨੀਆਂ ਵਾਂਗ 12 ਫ਼ੀਸਦੀ ਤੱਕ ਜੁਰਮਾਨਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ- ਖ਼ੁਸ਼ਖ਼ਬਰੀ ! ਪੈਟਰੋਲ ਪੰਪਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e