ਪੂਰੇ ਦੇਸ਼ ''ਚ ''ਤਿਰੰਗਾ ਰੈਲੀ'' ਕੱਢਣਗੇ ਕਿਸਾਨ, 15 ਅਗਸਤ ਨੂੰ ਮਨਾਉਣਗੇ ‘ਕਿਸਾਨ-ਮਜ਼ਦੂਰ ਆਜ਼ਾਦੀ ਸੰਘਰਸ਼ ਦਿਵਸ’

Thursday, Aug 05, 2021 - 03:49 AM (IST)

ਪੂਰੇ ਦੇਸ਼ ''ਚ ''ਤਿਰੰਗਾ ਰੈਲੀ'' ਕੱਢਣਗੇ ਕਿਸਾਨ, 15 ਅਗਸਤ ਨੂੰ ਮਨਾਉਣਗੇ ‘ਕਿਸਾਨ-ਮਜ਼ਦੂਰ ਆਜ਼ਾਦੀ ਸੰਘਰਸ਼ ਦਿਵਸ’

ਨਵੀਂ ਦਿੱਲੀ - ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ 15 ਅਗਸਤ ਨੂੰ ‘ਕਿਸਾਨ-ਮਜ਼ਦੂਰ ਆਜ਼ਾਦੀ ਸੰਘਰਸ਼ ਦਿਵਸ’ ਮਨਾਉਣ ਦੀ ਤਿਆਰੀ ਵਿੱਚ ਹਨ।  ਇਸ ਦਿਨ ਕਿਸਾਨਾਂ ਦੀ ਪੂਰੇ ਦੇਸ਼ ਵਿੱਚ ਤਿਰੰਗਾ ਮਾਰਚ ਕੱਢਣ ਦੀ ਵੀ ਯੋਜਨਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਬੁੱਧਵਾਰ ਨੂੰ ਇਸ ਗੱਲ ਦਾ ਐਲਾਨ ਕੀਤਾ। 40 ਕਿਸਾਨ ਸੰਗਠਨਾਂ ਦੇ ਇਸ ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 15 ਅਗਸਤ ਨੂੰ ਬਲਾਕ, ਤਹਿਸੀਲ ਅਤੇ ਜ਼ਿਲ੍ਹਾ ਮੁੱਖ ਦਫ਼ਤਰਾਂ 'ਤੇ ਸਾਰੇ ਕਿਸਾਨ ਅਤੇ ਮਜ਼ਦੂਰ ਤਿਰੰਗਾ ਯਾਤਰਾ ਕੱਢਣਗੇ। ਇਸ ਦੌਰਾਨ ਰਾਸ਼ਟਰੀ ਝੰਡਾ ਲੈ ਕੇ ਸਾਰੇ ਸਾਈਕਲ, ਬਾਈਕ, ਬੈਲਗੱਡੀ ਅਤੇ ਟਰੈਕਟਰ 'ਤੇ ਸਵਾਰ ਹੋਕੇ ਸਾਰੇ ਨਿਕਲਣਗੇ। ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨ ਜੰਤਰ-ਮੰਤਰ 'ਤੇ ਆਪਣੀ ਸੰਸਦ ਚਲਾ ਰਹੇ ਹਨ।

ਇਹ ਵੀ ਪੜ੍ਹੋ - ਕੋਰੋਨਾ ਨੂੰ ਲੈ ਕੇ ਰਾਜੇਸ਼ ਭੂਸ਼ਣ ਦੀ ਲੋਕਾਂ ਨੂੰ ਅਪੀਲ, ਤਿਉਹਾਰਾਂ 'ਚ ਵਰਤਣ ਸਾਵਧਾਨੀ

ਪੇਸ਼ ਕੀਤਾ ਗਿਆ ਬਿੱਲ
ਜ਼ਿਕਰਯੋਗ ਹੈ ਕਿ ਕਿਸਾਨ ਸੰਸਦ ਦਾ ਬੁੱਧਵਾਰ ਨੂੰ 10ਵਾਂ ਦਿਨ ਸੀ। ਇਸ ਦਿਨ ਕਿਸਾਨਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਕਲਪ ਪਾਸ ਕੀਤਾ। ਇਸ ਤੋਂ ਇਲਾਵਾ ਹਵਾ ਪ੍ਰਦੂਸ਼ਣ ਅਤੇ ਬਿਜਲੀ ਸੁਧਾਰ ਬਿੱਲ ਖ਼ਿਲਾਫ਼ ਵੀ ਸੰਕਲਪ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਦੀ ਇਸ ਸੰਸਦ ਵਿੱਚ ਖੇਤੀਬਾੜੀ ਉਤਪਾਦਾਂ ਦੀ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਵਾਲਾ ਇੱਕ ਬਿੱਲ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਵੱਖ -ਵੱਖ ਬੁਲਾਰਿਆਂ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦ ਦਾ ਠੀਕ ਮੁੱਲ ਨਹੀਂ ਮਿਲਣ ਦੇ ਮੌਜੂਦਾ ਸਿਸਟਮ ਦੀ ਅਸਫਲਤਾ ਨੂੰ ਗਿਣਾਇਆ। 

ਇਹ ਵੀ ਪੜ੍ਹੋ -  ਕੇਰਲ ISI ਮਾਡਿਊਲ: ਐੱਨ.ਆਈ.ਏ. ਦੀ ਕਰਨਾਟਕ ਅਤੇ ਜੰਮੂ-ਕਸ਼ਮੀਰ 'ਚ ਛਾਪੇਮਾਰੀ, ਚਾਰ ਗ੍ਰਿਫਤਾਰ

200 ਕਿਸਾਨ ਹਨ ਸ਼ਾਮਲ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਵੱਖ-ਵੱਖ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਇਹ ਸੰਸਦ ਚਲਾ ਰਹੇ ਹਨ। ਵੱਖ-ਵੱਖ ਧਰਨਾ ਸਥਾਨਾਂ ਤੋਂ 200 ਕਿਸਾਨ ਇਸ ਸੈਸ਼ਨ ਵਿੱਚ ਹਿੱਸਾ ਲੈਣ ਪੁੱਜੇ ਹੋਏ ਹਨ। ਸਰਕਾਰ ਨੇ ਦਸ ਦੌਰ ਦੀ ਗੱਲਬਾਤ ਦੇ ਬਾਵਜੂਦ ਇਸ ਮੁੱਦੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਜਦੋਂ ਕਿ ਸਰਕਾਰ ਇਸ ਕਾਨੂੰਨਾਂ ਨੂੰ ਵਿਆਪਕ ਖੇਤੀਬਾੜੀ ਸੁਧਾਰ ਦੇ ਹਵਾਲੇ ਵਿੱਚ ਪੇਸ਼ ਕਰ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News