ਸਰਪੰਚ ਦੀ ਅਨੋਖੀ ਪਹਿਲ : ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲਣਗੇ 'ਜਹਾਜ਼ ਦੇ ਝੂਟੇ'

11/02/2019 10:43:56 AM

ਹਿਸਾਰ— ਪਰਾਲੀ ਨਾ ਸਾੜਨ ਨੂੰ ਲੈ ਕੇ ਕਿਸਾਨਾਂ ਨੂੰ ਅਪੀਲਾਂ ਕੀਤੀਆਂ ਜਾ ਰਹੀਆਂ ਹਨ, ਤਾਂ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਦਿੱਲੀ ਸਮੇਤ ਉੱਤਰ ਭਾਰਤ ਦੇ ਬਹੁਤ ਸਾਰੇ ਸੂਬੇ ਪ੍ਰਦੂਸ਼ਿਤ ਹੋ ਰਹੇ ਹਨ, ਜਿਸ ਕਾਰਨ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ। ਪਰਾਲੀ ਸਾੜਨ ਤੋਂ ਬਾਅਦ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ। ਪੰਜਾਬ ਸਰਕਾਰ ਜਿੱਥੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਨੂੰ ਲੈ ਕੇ ਅਪੀਲਾਂ ਦਾ ਸਹਾਰਾ ਲੈ ਰਹੀ ਹੈ, ਉੱਥੇ ਹੀ ਹਰਿਆਣਾ ਦੇ ਚਰਖੀ ਦਾਦਰੀ ਜ਼ਿਲੇ ਦੇ ਘਿਕਾੜਾ ਪਿੰਡ ਦੇ ਸਰਪੰਚ ਸੋਮੇਸ਼ ਵਲੋਂ ਵਾਤਾਵਰਣ ਨੂੰ ਬਚਾਉਣ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਨੋਖੀ ਪਹਿਲ ਕੀਤੀ ਜਾ ਰਹੀ ਹੈ। ਪਿੰਡ ਦੇ ਸਰਪੰਚ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹਵਾਈ ਯਾਤਰਾ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਮਹਿਜ ਐਲਾਨ ਹੀ ਨਹੀਂ ਸਗੋਂ ਕਿ ਉਹ ਸ਼ੁਰੂਆਤੀ ਦੌਰ 'ਚ 15 ਕਿਸਾਨਾਂ ਨੂੰ ਹਵਾਈ ਯਾਤਰਾ 'ਤੇ ਲੈ ਕੇ ਜਾ ਰਹੇ ਹਨ। 

Image result for farmers-on-tour airplanes not burning-stubble

ਸਰਪੰਚ 15 ਕਿਸਾਨਾਂ ਨੂੰ ਆਪਣੀ ਜੇਬ ਖਰਚ 'ਤੇ ਹਵਾਈ ਯਾਤਰਾ ਦੌਰਾਨ ਜੰਮੂ ਲੈ ਕੇ ਜਾਣਗੇ, ਜਿੱਥੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਵਾਉਣਗੇ ਅਤੇ ਨਾਲ ਹੀ ਭਾਰਤ-ਪਾਕਿਸਤਾਨ ਸਰਹੱਦ 'ਤੇ ਭਾਰਤੀ ਸਰਹੱਦ ਸੁਰੱਖਿਆ ਫੋਰਸ ਦੇ ਜਵਾਨਾਂ ਦੀ ਪਰੇਡ ਦਿਖਾਉਣ ਦੇ ਨਾਲ-ਨਾਲ ਜੰਮੂ ਦੇ ਰਾਜਪਾਲ ਨਾਲ ਵੀ ਮੁਲਾਕਾਤ ਕਰਵਾਉਣਗੇ ਅਤੇ ਵਾਪਸ ਪਿੰਡ ਘਿਕਾੜਾ ਲੈ ਕੇ ਆਉਣਗੇ। ਸਰਪੰਚ ਨੇ ਕਿਹਾ ਕਿ ਉਹ ਸਾਰੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦੇ ਹਨ, ਕਿਉਂਕਿ ਇਸ ਨਾਲ ਵਾਤਾਵਰਣ ਨੂੰ ਕਾਫੀ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਵੇਗਾ, ਉਹ ਉਸ ਨੂੰ ਮੁਫਤ ਵਿਚ ਹਵਾਈ ਸੈਰ ਕਰਵਾਉਣਗੇ। ਸਰਪੰਚ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੱਛ ਭਾਰਤ ਮੁਹਿੰਮ ਤੋਂ ਪ੍ਰੇਰਿਤ ਹੋਏ ਸਨ। ਉਨ੍ਹਾਂ ਨੇ ਮਨ ਬਣਾਇਆ ਸੀ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨਗੇ।


Tanu

Content Editor

Related News