ਕਿਸਾਨਾਂ ਦੇ ਟਰੈਕਟਰ ਪਰੇਡ ਕਾਰਨ ਦਿੱਲੀ ਮੈਟਰੋ ਨੇ ਬੰਦ ਕੀਤੇ ਇਹ ਸਟੇਸ਼ਨ

01/26/2021 1:24:19 PM

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਦਿੱਲੀ 'ਚ ਟਰੈਕਟਰ ਮਾਰਚ ਕੱਢ ਰਹੇ ਹਨ। ਇਸ ਮਾਰਚ ਕਾਰਨ ਸਮੇਂਪੁਰ ਬਾਦਲੀ, ਰੋਹਿਣੀ ਸੈਕਟਰ 18/19, ਹੈਦਰਪੁਰ ਬਾਦਲੀ ਮੋਰ, ਜਹਾਂਗੀਰ ਪੁਰੀ, ਆਦਰਸ਼ ਨਗਰ, ਆਜ਼ਾਦਪੁਰ, ਮਾਡਲ ਟਾਊਨ, ਜੀ.ਟੀ.ਬੀ. ਨਗਰ, ਵਿਸ਼ਵ ਵਿਦਿਆਲਯ, ਵਿਧਾਨ ਸਭਾ, ਸਿਵਲ ਲਾਈਨਜ਼, ਇੰਦਰਪ੍ਰਸਥ ਮੈਟਰੋ ਸਟੇਸ਼ਨ ਅਤੇ ਗਰੀਨ ਲਾਈਨ ਦੇ ਸਾਰੇ ਸਟੇਸ਼ਨਾਂ 'ਤੇ ਪ੍ਰਵੇਸ਼ ਅਤੇ ਐਗਜ਼ਿਟ ਦੁਆਰ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੱਲੀ ਰੇਲ ਮੈਟਰੋ ਨੇ ਦਿੱਤੀ ਹੈ। 

PunjabKesari

ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।


DIsha

Content Editor

Related News