ਕਿਸਾਨ ਅੰਦੋਲਨ: ‘ਟਰੈਕਟਰ ਪਰੇਡ’ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ
Monday, Jan 18, 2021 - 12:12 PM (IST)
ਵੀਂ ਦਿੱਲੀ— ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਗਿਆ ਹੈ। ਸੋਮਵਾਰ ਯਾਨੀ ਕਿ ਅੱਜ ਇਹ ਮੁੱਦਾ ਸੁਪਰੀਮ ਕੋਰਟ ’ਚ ਸੁਣਿਆ ਗਿਆ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਟਰੈਕਟਰ ਪਰੇਡ ਕੱਢਣ ਦੇਣੀ ਹੈ ਜਾਂ ਨਹੀਂ, ਇਹ ਤੈਅ ਕਰਨਾ ਪੁਲਸ ਦਾ ਕੰਮ ਹੈ। ਅਜਿਹੇ ਵਿਚ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਹੋਵੇਗੀ, ਇਸ ਮੁੱਦੇ ਨੂੰ ਦਿੱਲੀ ਪੁਲਸ ਦੇ ਹੱਥ ’ਚ ਗੇਂਦ ਜਾਂਦੀ ਦਿੱਸ ਰਹੀ ਹੈ। ਹਾਲਾਂਕਿ ਅਦਾਲਤ ’ਚ ਬੁੱਧਵਾਰ ਯਾਨੀ ਕਿ 20 ਜਨਵਰੀ ਨੂੰ ਫਿਰ ਤੋਂ ਮਾਮਲਾ ਸੁਣਿਆ ਜਾਵੇਗਾ, ਅੱਜ ਅਦਾਲਤ ਨੇ ਕੋਈ ਆਦੇਸ਼ ਨਹੀਂ ਦਿੱਤਾ ਹੈ। ਦਰਅਸਲ ਕੇਂਦਰ ਸਰਕਾਰ ਵਲੋਂ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਅਰਜ਼ੀ ਦਾਇਰ ਕੀਤੀ ਗਈ ਸੀ।
ਇਹ ਵੀ ਪੜੋ੍ਹ: ਕਿਸਾਨ ਅੰਦੋਲਨ: ਦਿੱਲੀ ਦੀਆਂ ਸਰਹੱਦਾਂ ’ਤੇ ਡਟੀਆਂ ਬੀਬੀਆਂ ‘ਨਾਰੀ ਸ਼ਕਤੀ ਦਾ ਪ੍ਰਤੀਕ’
ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਕਿਹਾ ਕਿ ਦਿੱਲੀ ’ਚ ਐਂਟਰੀ ਦਾ ਮਾਮਲਾ ਕਾਨੂੰਨ ਵਿਵਸਥਾ ਹੈ। ਕਿਸ ਨੂੰ ਐਂਟਰੀ ਦੇਣੀ ਹੈ ਅਤੇ ਕਿਸ ਨੂੰ ਨਹੀਂ ਇਹ ਪੁਲਸ ਤੈਅ ਕਰੇ। ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਇਹ ਵੀ ਕਿਹਾ ਕਿ ਕੀ ਹੁਣ ਅਦਾਲਤ ਨੂੰ ਦੱਸਣਾ ਹੋਵੇਗਾ ਕਿ ਸਰਕਾਰ ਕੋਲ ਪੁਲਸ ਐਕਟ ਤਹਿਤ ਕੀ ਸ਼ਕਤੀ ਹੈ। ਦਿੱਲੀ ਪੁਲਸ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰ ਸਕਦੀ ਹੈ। ਅਦਾਲਤ ਨਹੀਂ ਦੱਸੇਗੀ ਕਿ ਕੀ ਪੁਲਸ ਕੀ ਕਰੇ?
ਇਹ ਵੀ ਪੜੋ੍ਹ: ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨ, ਅੰਦੋਲਨ ਨੂੰ ਮਜ਼ਬੂਤ ਬਣਾ ਰਹੇ ਹਨ ‘ਬੱਚੇ’
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਅੰਦੋਲਨ ਅੱਜ 54ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨੀ ਮੁੱਦੇ ਨੂੰ ਲੈ ਕੇ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ 9 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਕੁਝ ਮੁੱਦਿਆਂ ’ਤੇ ਸਹਿਮਤੀ ਬਣੀ ਹੈ ਪਰ ਕਿਸਾਨ ਜਥੇਬੰਦੀਆਂ ਤਿੰਨੋਂ ਕਾਨੂੰਨਾਂ ਦੀ ਵਾਪਸੀ ’ਤੇ ਅੜੀਆਂ ਹੋਈਆਂ ਹਨ। ਅਜਿਹੇ ਵਿਚ ਵਿਵਾਦ ਦਾ ਹੱਲ ਕਦੋਂ ਅਤੇ ਕਿਵੇਂ ਨਿਕਲਦਾ ਹੈ, ਇਸ ’ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਹਨ। ਕਿਸਾਨੀ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਗਈ ਹੈ।
ਇਹ ਵੀ ਪੜੋ੍ਹ: ਕਿਸਾਨ ਆਗੂ ਬੋਲੇ- 26 ਜਨਵਰੀ ਨੂੰ ਕੱਢਾਂਗੇ ‘ਟਰੈਕਟਰ ਮਾਰਚ’, NIA ਦੇ ਨੋਟਿਸਾਂ ਦੀ ਕਰਦੇ ਹਾਂ ਨਿਖੇਧੀ