ਸੰਯੁਕਤ ਕਿਸਾਨ ਮੋਰਚੇ ਦਾ ਐਲਾਨ: 30 ਜਨਵਰੀ ਨੂੰ ਇਕ ਦਿਨ ਦਾ ਵਰਤ ਰੱਖਣਗੇ ਕਿਸਾਨ

Thursday, Jan 28, 2021 - 12:05 PM (IST)

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ: 30 ਜਨਵਰੀ ਨੂੰ ਇਕ ਦਿਨ ਦਾ ਵਰਤ ਰੱਖਣਗੇ ਕਿਸਾਨ

ਨਵੀਂ ਦਿੱਲੀ- ਕਿਸਾਨਾਂ ਨੇ ਇਕ ਸਾਂਝੀ ਪ੍ਰੈੱਸ ਕਾਨਫਰੰਸ ਕਰ ਕੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਅਰਾਜਕਤਾ 'ਤੇ ਦੁੱਖ ਪ੍ਰਗਟ ਕਰਦਿਆਂ ਇਸ ਦੀ ਨਿੰਦਾ ਕੀਤੀ। ਕਿਸਾਨ ਮੋਰਚ ਦੇ ਆਗੂਆਂ ਨੇ ਕਿਹਾ ਕਿ ਕਿਉਂਕਿ ਇਹ ਟਰੈਕਟਰ ਪਰੇਡ ਕਿਸਾਨ ਮੋਰਚੇ ਵਲੋਂ ਸੱਦੀ ਗਈ ਸੀ, ਇਸ ਲਈ ਉਹ ਘਟਨਾ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਫ਼ਸੋਸ ਪ੍ਰਗਟ ਕਰਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪਛਤਾਵੇ ਲਈ ਗਾਂਧੀ ਜੀ ਦੇ ਬਲੀਦਾਨ ਦਿਵਸ 30 ਜਨਵਰੀ ਨੂੰ ਇਕ ਦਿਨ ਦਾ ਵਰਤ ਰੱਖਣਗੇ। ਉਨ੍ਹਾਂ ਇਹ ਗੱਲ ਦੋਹਰਾਈ ਕਿ ਕਿਸਾਨ ਅੰਦੋਲਨ ਜਾਰੀ ਸੀ, ਜਾਰੀ ਹੈ ਅਤੇ ਜਾਰੀ ਰਹੇਗਾ। ਕਿਸਾਨਾਂ ਨੇ ਮੰਗਲਵਾਰ ਦੀ ਘਟਨਾ ਪਿੱਛੋਂ ਹੁਣ ਇਕ ਫ਼ਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੇ ਇੰਝ ਧਾਰਿਆ ਹਿੰਸਕ ਰੂਪ

ਉੱਥੇ ਹੀ ਸਾਂਝੇ ਕਿਸਾਨ ਮੋਰਚੇ ਦੇ ਆਗੂਆਂ ਨੇ ਦੀਪ ਸਿੱਧੂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਨਾਂ ਲੈਂਦੇ ਹੋਏ ਕਿਹਾ ਕਿ ਸਰਕਾਰ ਨੇ ਅੰਦੋਲਨ ਨੂੰ ਖ਼ਤਮ ਕਰਨ ਲਈ ਇਨ੍ਹਾਂ ਨਾਲ ਮਿਲ ਕੇ ਸਾਜਿਸ਼ ਰਚੀ। ਉਨ੍ਹਾਂ ਕਿਹਾ ਕਿ ਤਿਰੰਗਾ ਅਤੇ ਦੇਸ਼ ਸਭ ਦੀ ਸ਼ਾਨ ਹੈ ਅਤੇ ਇਹ ਹਮੇਸ਼ਾ ਰਹੇਗਾ। ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਸੰਬੰਧੀ ਦਿੱਲੀ ਪੁਲਸ ਨੇ 37 ਕਿਸਾਨ ਆਗੂਆਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਹੈ ਅਤੇ 200 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ।

ਇਹ ਵੀ ਪੜ੍ਹੋ : ਪਹਿਲਾਂ ਤੋਂ ਹੀ ਪਲਾਨ ਸੀ ਹਿੰਸਾ ਫੈਲਾਉਣਾ, ਗਰਮਖਿਆਲੀ ਸਮਰਥਕਾਂ ਦੇ ਲੱਗੇ ਨਾਅਰੇ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News