JCB, ਟਰੈਕਟਰ ਲੈ ਕੇ ਸ਼ੰਭੂ ਬਾਰਡਰ 'ਤੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ

Wednesday, Feb 21, 2024 - 12:24 PM (IST)

JCB, ਟਰੈਕਟਰ ਲੈ ਕੇ ਸ਼ੰਭੂ ਬਾਰਡਰ 'ਤੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ

ਹਰਿਆਣਾ (ਭਾਸ਼ਾ)- ਹਰਿਆਣਾ ਦੇ ਸੁਰੱਖਿਆ ਕਰਮੀਆਂ ਨੇ ਕੁਝ ਨੌਜਵਾਨ ਕਿਸਾਨਾਂ ਵਲੋਂ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਕਈ ਪੜਾਅ ਵਾਲੇ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹੰਝੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲਸ ਨੇ ਸਵੇਰੇ ਕਰੀਬ 11 ਵਜੇ ਹੰਝੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਨੌਜਵਾਨ ਕਿਸਾਨ ਬਚਣ ਲਈ ਇੱਧਰ-ਉੱਧਰ ਦੌੜਦੇ ਦਿੱਸੇ। ਪੰਜਾਬ ਅਤੇ ਹਰਿਆਣਾ ਵਿਚਾਲੇ 2 ਸਰਹੱਦ ਬਿੰਦੂਆਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਬੁੱਧਵਾਰ ਨੂੰ ਆਪਣਾ 'ਦਿੱਲੀ ਚਲੋ' ਮਾਰਚ ਮੁੜ ਤੋਂ ਸ਼ੁਰੂ ਕਰ ਰਹੇ ਹਨ। ਕਿਸਾਨ ਅੰਦੋਲਨ 'ਚ ਸ਼ਾਮਲ 14 ਹਜ਼ਾਰ ਕਿਸਾਨ ਆਪਣੇ 1200 ਟਰੈਕਟਰਾਂ ਨਾਲ ਅੱਜ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਸੁਰੱਖਿਆ ਦੇ ਇੰਤਜ਼ਾਮ ਸਖ਼ਤ ਹਨ। ਪੁਲਸ ਵਲੋਂ ਡਰੋਨ ਰਾਹੀਂ ਹੰਝੂ ਗੈਸ ਦੇ ਗੋਲੇ ਸੁੱਟੇ ਗਏ।

ਇਹ ਵੀ ਪੜ੍ਹੋ : ਕੇਂਦਰ ਵਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ, ਖੇਤੀਬਾੜੀ ਮੰਤਰੀ ਨੇ ਕੀਤਾ ਇਹ ਟਵੀਟ

ਸਰਕਾਰੀ ਏਜੰਸੀਆਂ ਵਲੋਂ 5 ਸਾਲ ਤੱਕ ਦਾਲਾਂ, ਮੱਕਾ ਅਤੇ ਕਪਾਹ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖਰੀਦਣ ਦੇ ਕੇਂਦਰ ਦੇ ਪ੍ਰਸਤਾਵ ਨੂੰ ਖਾਰਜ ਕਰਨ ਤੋਂ ਬਾਅਦ ਉਹ ਆਪਣਾ ਅੰਦੋਲਨ ਮੁੜ ਸ਼ੁਰੂ ਕਰ ਰਹੇ ਹਨ। ਹਜ਼ਾਰਾਂ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ ਸੀ। ਇਨ੍ਹਾਂ ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਹੀ ਰੋਕ ਦਿੱਤਾ ਗਿਆ ਸੀ, ਜਿੱਥੇ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਝੜਪ ਹੋਈ ਸੀ। ਕਿਸਾਨ ਉਦੋਂ ਤੋਂ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡੇਰਾ ਲਗਾਏ ਹੋਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਫ਼ਸਲਾਂ ਲਈ ਐੱਮ.ਐੱਸ.ਪੀ. 'ਤੇ ਕਾਨੂੰਨੀ ਗਾਰੰਟੀ ਅਤੇ ਖੇਤੀਬਾੜੀ ਕਰਜ਼ ਮੁਆਫ਼ੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਮਾਰਚ ਦੀ ਅਗਵਾਈ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News