ਰਾਕੇਸ਼ ਟਿਕੈਤ ਨੇ ਦਿੱਤੀ ਧਮਕੀ, ਯੁੱਧਵੀਰ ਨੂੰ ਛੱਡ ਦਿਓ ਨਹੀਂ ਤਾਂ ਨੇਤਾਵਾਂ ਨੂੰ ਨਜ਼ਰਬੰਦ ਕਰ ਦੇਣਗੇ ਕਿਸਾਨ

Sunday, Mar 28, 2021 - 04:23 AM (IST)

ਰਾਕੇਸ਼ ਟਿਕੈਤ ਨੇ ਦਿੱਤੀ ਧਮਕੀ, ਯੁੱਧਵੀਰ ਨੂੰ ਛੱਡ ਦਿਓ ਨਹੀਂ ਤਾਂ ਨੇਤਾਵਾਂ ਨੂੰ ਨਜ਼ਰਬੰਦ ਕਰ ਦੇਣਗੇ ਕਿਸਾਨ

ਨਵੀਂ ਦਿੱਲੀ - ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਚਾਰ ਮਹੀਨੇ ਹੋਣ 'ਤੇ ਕਿਸਾਨ ਸੰਗਠਨਾਂ ਨੇ ਸ਼ੁੱਕਰਵਾਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਸੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਯੁੱਧਵੀਰ ਸਿੰਘ ਅਹਿਮਦਾਬਾਦ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ। ਪ੍ਰੈੱਸ ਕਾਨਫਰੰਸ ਦੌਰਾਨ ਹੀ ਗੁਜਰਾਤ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਕਿਸਾਨ ਨੇਤਾ ਦੀ ਗ੍ਰਿਫ਼ਤਾਰੀ 'ਤੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਯੁੱਧਵੀਰ ਨੂੰ ਛੱਡ ਦਿਓ ਨਹੀਂ ਤਾਂ ਕਿਸਾਨ ਸਾਰੇ ਨੇਤਾਵਾਂ ਨੂੰ ਨਜ਼ਰਬੰਦ ਕਰਣਾ ਸ਼ੁਰੂ ਕਰ ਦੇਣਗੇ।

ਇਹ ਵੀ ਪੜ੍ਹੋ- ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਢੇਰ

ਕਿਸਾਨ ਮਹਾਪੰਚਾਇਤ ਵਿੱਚ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਜੋ ਵੀ ਲੋਕ ਗ੍ਰਿਫਤਾਰ ਹੋਏ ਹਨ ਜਾਂ ਜਿਨ੍ਹਾਂ ਲੋਕਾਂ 'ਤੇ ਵੀ ਕੇਸ ਹੋਇਆ ਹੈ ਉਨ੍ਹਾਂ ਨੂੰ ਛੱਡ ਦਿਓ। ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਸੁਧਰ ਜਾਵੇ ਨਹੀਂ ਤਾਂ ਲੋਕ ਨੇਤਾਵਾਂ ਨੂੰ ਨਜ਼ਰਬੰਦ ਕਰਣਾ ਸ਼ੁਰੂ ਕਰ ਦੇਣਗੇ। ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਕਿਹਾ ਕਿ ਹੋ ਸਕਦਾ ਹੈ ਕਿ ਸਰਕਾਰ ਉਨ੍ਹਾਂ ਥਾਵਾਂ 'ਤੇ ਲਾਕਡਾਊਨ ਕਰੇ ਜਿੱਥੇ ਕਿਸਾਨ ਅੰਦੋਲਨ ਚੱਲ ਰਿਹਾ ਹੈ ਪਰ ਅਸੀਂ ਸਰਕਾਰ ਦੀ ਕਿਸੇ ਵੀ ਇੱਛਾ ਨੂੰ ਸਫਲ ਨਹੀਂ ਹੋਣ ਦਿਆਂਗੇ। 

ਇਹ ਵੀ ਪੜ੍ਹੋ- ਅਯੁੱਧਿਆ ਪੁੱਜੇ ਦੱ. ਕੋਰਿਆ ਦੇ ਰੱਖਿਆ ਮੰਤਰੀ, ਬੋਲੇ- ਤਾਜ ਦੀ ਤਰ੍ਹਾਂ ਪ੍ਰਸਿੱਧ ਹੋਵੇਗੀ ਰਾਣੀ ਹੋ ਦੀ ਯਾਦਗਾਰ

ਸ਼ੁੱਕਰਵਾਰ ਨੂੰ ਯੁੱਧਵੀਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹੀ ਅਸਲ ਗੁਜਰਾਤ ਮਾਡਲ ਹੈ ਜੋ ਅਸੀਂ ਲੋਕਾਂ ਨੂੰ ਦੱਸਣਾ ਚਾਹੁੰਦੇ ਸੀ।  ਗੁਜਰਾਤ ਵਿੱਚ ਲੋਕ ਪੂਰੀ ਤਰ੍ਹਾਂ ਨਾਲ ਬੱਝੇ ਹੋਏ ਹਨ। ਦੇਸ਼ ਵਿੱਚ ਅਜਿਹੇ ਹਾਲਾਤ ਕਿਤੇ ਨਹੀਂ ਹਨ ਜਿਵੇਂ ਹਾਲਾਤ ਗੁਜਰਾਤ ਵਿੱਚ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਨੇਤਾ ਨੂੰ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਵਿੱਚੋਂ ਚੁੱਕ ਲਿਆ ਗਿਆ। ਜੇਕਰ ਯੁੱਧਵੀਰ ਸਿੰਘ ਦੀ ਤੁਰੰਤ ਰਿਹਾਈ ਨਹੀਂ ਹੁੰਦੀ ਹੈ ਤਾਂ ਅਸੀਂ ਉੱਥੇ ਵੀ ਅੰਦੋਲਨ ਕਰਾਂਗੇ।  

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News