ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵਾਂਗੇ, ਕੁਦਰਤ ਦੀ ਮਾਰ ਝੱਲ ਚੁੱਕੇ ਕਿਸਾਨਾਂ ਨਾਲ ਖੜ੍ਹੇ ਹਾਂ: ਖੱਟੜ

Monday, Apr 03, 2023 - 04:38 PM (IST)

ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵਾਂਗੇ, ਕੁਦਰਤ ਦੀ ਮਾਰ ਝੱਲ ਚੁੱਕੇ ਕਿਸਾਨਾਂ ਨਾਲ ਖੜ੍ਹੇ ਹਾਂ: ਖੱਟੜ

ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਕਿਹਾ ਕਿ ਹਾਲ ਹੀ 'ਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਅਗਲੇ ਮਹੀਨੇ ਦਿੱਤਾ ਜਾਵੇਗਾ। ਖੱਟੜ ਭਿਵਾਨੀ ਜ਼ਿਲ੍ਹੇ ਦੇ ਪਿੰਡ ਤਿਗੜਾਨਾ ਅਤੇ ਧਨਾਨਾ ਪਿੰਡ ਵਿਚ ਜਨ ਸੰਵਾਦ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਸਨ। 

PunjabKesari

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਕੁਦਰਤ ਦੀ ਮਾਰ ਨਾਲ ਸਾਡੇ ਕਿਸਾਨ ਭਰਾਵਾਂ ਨੂੰ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਲਈ ਚਿੰਤਤ ਹੈ ਅਤੇ ਹਰ ਹਾਲ ਵਿਚ ਉਨ੍ਹਾਂ ਨਾਲ ਖੜ੍ਹੀ ਹੈ। ਭਿਵਾਨੀ ਦੇ ਤਿਗੜਾਨਾ ਪਿੰਡ ਪਹੁੰਚ ਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ। ਮੈਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਛੇਤੀ ਤੋਂ ਛੇਤੀ ਉਨ੍ਹਾਂ ਦੀ ਖਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦੀ ਰਾਸ਼ੀ ਦਿੱਤੀ ਜਾਵੇਗੀ।

PunjabKesari

ਖੱਟੜ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਖੇਤੀਬਾੜੀ ਮੰਤਰੀ ਜੇ. ਪੀ. ਦਲਾਲ ਨਾਲ ਖੇਤਾਂ ਵਿਚ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਖੇਤਾਂ ਵਿਚ ਪਾਣੀ ਦਾ ਨਿਯਮਿਤ ਠਹਿਰਾਅ ਹੈ, ਰਵਾਇਤੀ ਖੇਤੀ ਨਾਲੋਂ ਮੱਛੀ ਪਾਲਣ ਦਾ ਧੰਦਾ ਅਪਣਾਉਣ। 
 


author

Tanu

Content Editor

Related News