ਰਾਕੇਸ਼ ਟਿਕੈਤ ਦਾ ਐਲਾਨ, 31 ਜਨਵਰੀ ਨੂੰ ਕਿਸਾਨ ਮਨਾਉਣਗੇ ''ਵਿਸ਼ਵਾਸਘਾਤ ਦਿਵਸ''
Sunday, Jan 30, 2022 - 06:44 PM (IST)
ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਖੇਤੀ ਮੁੱਦਿਆਂ 'ਤੇ ਦੇਸ਼ ਭਰ 'ਚ 'ਵਿਸ਼ਵਾਸਘਾਤ ਦਿਵਸ' ਮਨਾਉਣ ਦਾ ਐਲਾਨ ਕੀਤਾ ਹੈ। ਟਿਕੈਤ ਨੇ ਦਾਅਵਾ ਕੀਤਾ ਕਿ 9 ਦਸੰਬਰ ਨੂੰ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਦੀ ਚਿੱਠੀ ਦੇ ਆਧਾਰ 'ਤੇ ਦਿੱਲੀ ਦੀਆਂ ਸਰਹੱਦਾਂ 'ਤੇ ਇਕ ਸਾਲ ਤੋਂ ਵਧ ਸਮੇਂ ਤੋਂ ਚੱਲ ਰਹੇ ਵਿਰੋਧ ਨੂੰ ਵਾਪਸ ਲੈ ਲਿਆ ਗਿਆ ਸੀ ਪਰ ਉਹ ਵਾਅਦੇ ਅਧੂਰੇ ਰਹਿ ਗਏ ਹਨ।
ਟਿਕੈਤ ਨੇ ਟਵੀਟ ਕਰ ਕੇ ਕਿਹਾ,''ਸਰਕਾਰ ਵਲੋਂ ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਵਿਰੁੱਧ ਕੱਲ ਯਾਨੀ 31 ਜਨਵਰੀ ਨੂੰ ਦੇਸ਼ ਭਰ 'ਚ 'ਵਿਸ਼ਵਾਸਘਾਤ ਦਿਵਸ' ਮਨਾਇਆ ਜਾਵੇਗਾ। ਸਰਕਾਰ ਨੇ 9 ਦਸੰਬਰ ਦੀ ਜਿਸ ਚਿੱਠੀ ਦੇ ਆਧਾਰ 'ਤੇ ਅੰਦੋਲਨ ਖ਼ਤਮ ਕੀਤਾ ਗਿਆ ਸੀ, ਸਰਕਾਰ ਨੇ ਉਨ੍ਹਾਂ 'ਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ।'' ਦੱਸਣਯੋਗ ਹੈ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਬਾਅਦ 'ਚ ਸੰਸਦ ਦੇ ਦੋਹਾਂ ਸਦਨਾਂ ਤੋਂ ਇਸ ਨੂੰ ਸਰਦ ਰੁੱਤ ਸੈਸ਼ਨ 'ਚ ਪਾਸ ਕਰਵਾਇਆ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਪ੍ਰਕਿਰਿਆ ਪੂਰਾ ਕਰਨ ਵਾਲੇ ਬਿੱਲ ਨੂੰ ਆਪਣੀ ਸਹਿਮਤੀ ਦਿੱਤੀ।
ਨੋਟ : ਇਸ ਖ਼ਬਰ ਸੰਬੰਧੀ ਕੀਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ