ਕਿਸਾਨ ਅੰਦੋਲਨ : ਸਰਕਾਰ ਨੇ ਮੰਨੀ ਗੱਲ, ਦੇਵੇਗੀ MSP ਤੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਕਰੇਗੀ ਰਿਹਾਅ

06/13/2023 10:03:00 PM

ਕੁਰੂਕਸ਼ੇਤਰ (ਰਣਦੀਪ ਰੋਰ) : ਐੱਮਐੱਸਪੀ ਦੀ ਮੰਗ ਨੂੰ ਲੈ ਕੇ ਕਿਸਾਨ ਅੰਮ੍ਰਿਤਸਰ-ਦਿੱਲੀ ਹਾਈਵੇ 'ਤੇ ਬੈਠੇ ਹੋਏ ਹਨ। ਉਹ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸੂਰਜਮੁਖੀ ਅਤੇ ਹੋਰ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ। ਹਾਲਾਂਕਿ, ਸਰਕਾਰ ਵੱਲੋਂ ਪ੍ਰਸ਼ਾਸਨ ਨੇ ਅੱਜ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨਾਲ ਉਨ੍ਹਾਂ ਦੀ ਕਈ ਵਾਰ ਗੱਲਬਾਤ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ।

ਇਹ ਵੀ ਪੜ੍ਹੋ : ਬਿਜਲੀ ਵਿਭਾਗ ਨੇ ਕਿਸਾਨ ਨੂੰ ਲਾਇਆ 6 ਲੱਖ ਜੁਰਮਾਨਾ ਤਾਂ ਸੰਘਰਸ਼ ਕਮੇਟੀ ਨੇ ਕਰ 'ਤਾ ਰੋਡ ਜਾਮ

ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਸਮਝੌਤਾ ਹੋ ਗਿਆ ਹੈ। ਕਿਸਾਨਾਂ ਦੇ ਧਰਨੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਸ਼ਾਸਨ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਸੂਰਜਮੁਖੀ 6400 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਕਿਸਾਨਾਂ ਦੀ ਮੰਗ ਦੇ ਮੱਦੇਨਜ਼ਰ ਹੁਣ ਇਸ ਨੂੰ 5,000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਜਾਵੇਗਾ, ਬਾਕੀ 1400 ਰੁਪਏ ਪ੍ਰਤੀ ਕੁਇੰਟਲ ਸਰਕਾਰ ਭਾਵੰਤਰ ਸਕੀਮ ਤਹਿਤ ਦੇਵੇਗੀ। ਇੰਨਾ ਹੀ ਨਹੀਂ, ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਖਾਰਜ ਕਰ ਦਿੱਤੇ ਜਾਣਗੇ ਅਤੇ ਕੱਲ੍ਹ ਸ਼ਾਮ ਤੱਕ ਗੁਰਨਾਮ ਸਿੰਘ ਚੜੂਨੀ ਅਤੇ ਉਨ੍ਹਾਂ ਦੇ ਸਾਥੀ ਕਿਸਾਨਾਂ ਵਿਚਾਲੇ ਪਹੁੰਚ ਜਾਣਗੇ। ਇਸ ਤੋਂ ਬਾਅਦ ਕੁਰੂਕਸ਼ੇਤਰ ਦੇ ਡੀਸੀ ਨੇ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਕਿਸਾਨਾਂ ਨੇ ਜਸ਼ਨ ਮਨਾ ਕੇ ਧਰਨਾ ਖਤਮ ਕੀਤਾ।

ਇਹ ਵੀ ਪੜ੍ਹੋ : PM ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਭਾਰਤ ਆਏ ਅਮਰੀਕੀ NSA ਜੈਕ ਸੁਲੀਵਾਨ, ਡੋਵਾਲ ਨਾਲ ਕੀਤੀ ਮੁਲਾਕਾਤ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News