‘ਰਿੰਗ ਰੋਡ’ ਵੱਲ ਵੱਧ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਪੁਲਸ ਦਾ ਟਕਰਾਅ, ਸੁੱਟੇ ਹੰਝੂ ਗੈਸ ਦੇ ਗੋਲੇ

01/26/2021 11:26:55 AM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨ ਅੱਜ ਯਾਨੀ ਕਿ ਮੰਗਲਵਾਰ ਟਰੈਕਟਰ ਪਰੇਡ ਕੱਢ ਰਹੇ ਹਨ। ਪਹਿਲਾਂ ਕਿਸਾਨਾਂ ਵਲੋਂ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਬੈਰੀਕੇਡਜ਼ ਤੋੜ ਦਿੱਤੇ ਗਏ, ਜਿਸ ਕਾਰਨ ਹੰਗਾਮਾ ਹੋ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਾਫ਼ਲਾ ਰਿੰਗ ਰੋਡ ਵੱਲ ਨੂੰ ਵੱਧ ਰਿਹਾ ਸੀ, ਇਸ ਦੌਰਾਨ ਦਿੱਲੀ ਪੁਲਸ ਤੇ ਕਿਸਾਨਾਂ ਵਿਚਕਾਰ ਟਕਰਾਅ ਹੋ ਗਿਆ। ਖ਼ਬਰਾਂ ਆ ਰਹੀਆਂ ਹਨ ਕਿ ਪੁਲਸ ਨੇ ਕਿਸਾਨਾਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ। ਤਕਰਾਰ ਦੌਰਾਨ ਕੁਝ ਕਿਸਾਨਾਂ ਦੇ ਜ਼ਖਮੀ ਹੋਣ ਦੀਆਂ ਵੀ ਖ਼ਬਰਾਂ ਹਨ। ਹੰਗਾਮੇ ਦੇ ਚੱਲਦੇ ਪੁਲਸ ਸਾਹਮਣੇ ਵੀ ਸ਼ਾਂਤੀ ਬਣਾ ਕੇ ਰੱਖਣਾ ਇਕ ਚੈਲੇਂਜ ਹੀ ਹੈ। 

ਟਰੈਕਟਰ ਪਰੇਡ ਤੋਂ ਇਕ ਦਿਨ ਪਹਿਲਾਂ ਹੀ ਮਜ਼ਦੂਰ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਸੀ ਕਿ ਉਹ ਸੰਯੁਕਤ ਕਿਸਾਨ ਮੋਰਚਾ ਅਤੇ ਪੁਲਸ ਵਲੋਂ ਤੈਅ ਕੀਤੇ ਗਏ ਟਰੈਕਟਰ ਪਰੇਡ ਦੇ ਰੂਟ ਨੂੰ ਲੈ ਕੇ ਸਹਿਮਤ ਨਹੀਂ ਹਨ। ਇਸ ਸਮੂਹ ਨੇ ਕਿਹਾ ਕਿ ਉਹ ਦਿੱਲੀ ਦੇ ਬਾਹਰੀ ਰਿੰਗ ਰੋਡ ’ਤੇ ਜਾਣਗੇ। ਜਿਸ ਕਾਰਨ ਪੁਲਸ ਨਾਲ ਟਕਰਾਅ ਹੋਇਆ। ਪੁਲਸ ਨੇ ਕਿਸਾਨਾਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਦਾਗਣੇ ਪਏ। 

ਦੱਸ ਦੇਈਏ ਕਿ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 62 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨਾਂ ਵਲੋਂ ਅੱਜ ਦਿੱਲੀ ’ਚ ਟਰੈਕਟਰ ਪਰੇਡ ਕੱਢ ਕੇ ਇਤਿਹਾਸ ਰਚਿਆ ਜਾਵੇਗਾ, ਜਿਸ ਨੂੰ ਪੂਰੀ ਵੇਖੇਗੀ। ਕਿਸਾਨਾਂ ਵਲੋਂ ਕਿਹਾ ਗਿਆ ਕਿ ਅਜਿਹੀ ਪਰੇਡ ਪਹਿਲਾਂ ਕਦੇ ਨਹੀਂ ਹੋਣੀ ਅਤੇ ਇਸ ਪਰੇਡ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਤਾ ਲੱਗੇਗਾ ਕਿ ਕਿਸਾਨਾਂ ’ਚ ਕਿੰਨੀ ਤਾਕਤ ਹੈ। ਕਿਸਾਨਾਂ ਵਲੋਂ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਲਾਏ ਗਏ ਬੈਰੀਕੇਡਜ਼ ਨੂੰ ਕਿਸਾਨਾਂ ਵਲੋਂ ਤੋੜ ਦਿੱਤਾ ਗਿਆ। 

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ। 

Tanu

This news is Content Editor Tanu